ਸ਼ਰਮਨਾਕ! ਸਿੱਧੂ ਮੂਸੇ ਵਾਲਾ ਦੀ ਤਸਵੀਰ ਦੀ ਇੰਝ ਦੁਰਵਰਤੋਂ ਕਰ ਰਹੇ ਪਾਕਿਸਤਾਨੀ ਦੁਕਾਨਦਾਰ
Tuesday, Jun 06, 2023 - 02:16 PM (IST)
ਐਂਟਰਟੇਨਮੈਂਟ ਡੈਸਕ– ਸੋਸ਼ਲ ਮੀਡੀਆ ’ਤੇ ਕੁਝ ਤਸਵੀਰਾਂ ਤੇ ਵੀਡੀਓਜ਼ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ’ਚ ਦੇਖਿਆ ਜਾ ਸਕਦਾ ਹੈ ਕਿ ਸੁਪਾਰੀ ਪੈਕੇਟਾਂ ’ਤੇ ਮਰਹੂਮ ਗਾਇਕ ਸਿੱਧੂ ਮੂਸੇ ਵਾਲਾ ਦੀ ਤਸਵੀਰ ਲੱਗੀ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ : ਪ੍ਰਸਿੱਧ ਅਦਾਕਾਰਾ ਸੁਲੋਚਨਾ ਲਾਟਕਰ ਦਾ ਦਿਹਾਂਤ, ਅਮਿਤਾਭ, ਧਰਮਿੰਦਰ ਤੇ ਦਿਲੀਪ ਕੁਮਾਰ ਦੀ ਮਾਂ ਦੇ ਨਿਭਾਏ ਸਨ ਕਿਰਦਾਰ
ਇਹ ਤਸਵੀਰਾਂ ਤੇ ਵੀਡੀਓਜ਼ ਪਾਕਿਸਤਾਨ ਦੀਆਂ ਦੱਸੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਦੇਖਣ ਤੋਂ ਬਾਅਦ ਸਿੱਧੂ ਦੇ ਪ੍ਰਸ਼ੰਸਕਾਂ ’ਚ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਤਸਵੀਰਾਂ ਤੇ ਵੀਡੀਓਜ਼ ’ਤੇ ਸਿੱਧੂ ਦੇ ਪ੍ਰਸ਼ੰਸਕਾਂ ਵਲੋਂ ਲਗਾਤਾਰ ਕੁਮੈਂਟਸ ਕੀਤੇ ਜਾ ਰਹੇ ਹਨ ਤੇ ਇਸ ਚੀਜ਼ ਦਾ ਵਿਰੋਧ ਕੀਤਾ ਜਾ ਰਿਹਾ ਹੈ ਕਿ ਸਿੱਧੂ ਦੀ ਤਸਵੀਰ ਨੂੰ ਇਨ੍ਹਾਂ ਪੈਕੇਟਾਂ ਤੋਂ ਤੁਰੰਤ ਹਟਾਇਆ ਜਾਵੇ।
ਦੱਸ ਦੇਈਏ ਕਿ ਸਿੱਧੂ ਦੀ ਤਸਵੀਰ ਦੇ ਨਾਲ ਉਸ ਦੇ ਗੀਤ ‘295’ ਦਾ ਨਾਂ ਵੀ ਵਰਤਿਆ ਜਾ ਰਿਹਾ ਹੈ। ਇਹ ਵੀ ਗੱਲ ਧਿਆਨ ਦੇਣ ਵਾਲੀ ਹੈ ਕਿ ਅਜੇ ਤਕ ਇਸ ’ਤੇ ਸਿੱਧੂ ਦੇ ਮਾਪਿਆਂ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।
ਹਾਲਾਂਕਿ ਅਜਿਹਾ ਕਰਨ ਦੀ ਇਜਾਜ਼ਤ ਸਿੱਧੂ ਦੇ ਮਾਪਿਆਂ ਵਲੋਂ ਨਹੀਂ ਦਿੱਤੀ ਗਈ ਹੋਵੇਗੀ, ਲਿਹਾਜ਼ਾ ਇਸ ਬ੍ਰਾਂਡ ਨੇ ਆਪਣੀ ਮਰਜ਼ੀ ਨਾਲ ਸਿੱਧੂ ਦੀ ਤਸਵੀਰ ਵਰਤੀ ਹੈ, ਜਿਸ ’ਤੇ ਕਾਨੂੰਨੀ ਕਾਰਵਾਈ ਵੀ ਹੋ ਸਕਦੀ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।