ਮਸ਼ਹੂਰ ਪਾਕਿਸਤਾਨੀ ਸਟੇਜ ਆਰਟਿਸਟ ਤਾਰਿਕ ਟੈੱਡੀ ਦਾ ਦਿਹਾਂਤ, ਲੰਮੇ ਸਮੇਂ ਤੋਂ ਸਨ ਬੀਮਾਰ

11/19/2022 10:11:05 AM

ਚੰਡੀਗੜ੍ਹ (ਬਿਊਰੋ)– ਆਪਣੀ ਕਾਮੇਡੀ ਟਾਈਮਿੰਗ ਨਾਲ ਸਭ ਨੂੰ ਹਸਾਉਣ ਵਾਲੇ ਮਸ਼ਹੂਰ ਪਾਕਿਸਤਾਨੀ ਸਟੇਜ ਆਰਟਿਸਟ ਤਾਰਿਕ ਟੈੱਡੀ ਦਾ ਦਿਹਾਂਤ ਹੋ ਗਿਆ ਹੈ। ਪਾਕਿਸਤਾਨ ਦੇ ਇਕ ਹਸਪਤਾਲ ’ਚ ਉਨ੍ਹਾਂ ਅੱਜ ਸਾਢੇ 6 ਵਜੇ ਦੇ ਕਰੀਬ ਆਖਰੀ ਸਾਹ ਲਏ।

ਤਾਰਿਕ ਟੈੱਡੀ ਪਿਛਲੇ ਕਾਫੀ ਸਮੇਂ ਤੋਂ ਬੀਮਾਰ ਤੇ ਹਸਪਤਾਲ ’ਚ ਜੇਰੇ ਇਲਾਜ ਸਨ। ਟੈੱਡੀ ਦੇ ਦਿਹਾਂਤ ਦੀ ਖ਼ਬਰ ਦੀ ਪੁਸ਼ਟੀ ਉਨ੍ਹਾਂ ਦੇ ਭਰਾ ਵਲੋਂ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਪੰਜਾਬੀ ਗਾਇਕਾ ਅਫਸਾਨਾ ਖ਼ਾਨ ਨੇ ਕਰੀਬੀ ਰਿਸ਼ਤਿਆਂ ਦੀ ਦੱਸੀ ਸੱਚਾਈ, ਸਾਂਝੀ ਕੀਤੀ ਖ਼ਾਸ ਪੋਸਟ

ਦੱਸਿਆ ਜਾ ਰਿਹਾ ਹੈ ਕਿ ਟੈੱਡੀ ਦਾ ਲਿਵਰ ਖ਼ਰਾਬ ਸੀ। ਟੈੱਡੀ ਦਾ ਲਿਵਰ ਟਰਾਂਸਪਲਾਂਟ ਕਰਨ ਦੀ ਗੱਲ ਦੀ ਵੀ ਪੁਸ਼ਟੀ ਹੋਈ ਹੈ, ਜੋ ਉਨ੍ਹਾਂ ਦੇ ਪੁੱਤਰ ਨੇ ਆਪਣੇ ਪਿਤਾ ਨੂੰ ਟਰਾਂਸਪਲਾਂਟ ਕਰਨਾ ਸੀ ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਦੀ ਹਾਲਤ ਜ਼ਿਆਦਾ ਗੰਭੀਰ ਹੋ ਗਈ, ਜਿਸ ਦੇ ਚਲਦਿਆਂ ਟੈੱਡੀ ਨੇ ਦੁਨੀਆ ਨੂੰ ਅਲਵਿਦਾ ਆਖ ਦਿੱਤਾ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

Rahul Singh

This news is Content Editor Rahul Singh