ਪੁਲਸ ਮਹਿਲਾ ਕਰਮਚਾਰੀ ਨਾਲ ਪੁਲਸ ਦੇ ਉੱਚ ਅਧਿਕਾਰੀ ਨੇ ਕੀਤਾ ਜਬਰ-ਜ਼ਿਨਾਹ, ਵਾਇਰਲ ਕੀਤੀ ਵੀਡੀਓ
Saturday, Jun 25, 2022 - 03:09 PM (IST)

ਗੁਰਦਾਸਪੁਰ/ਪਾਕਿਸਤਾਨ (ਵਿਨੋਦ) - ਪਾਕਿਸਤਾਨ ਦੇ ਕਸਬਾ ਮਟਿਆਰੀ ’ਚ ਇਕ ਮਹਿਲਾ ਪੁਲਸ ਕਰਮਚਾਰੀ ਨਾਲ ਉਸ ਦੇ ਉੱਚ ਪੁਲਸ ਅਧਿਕਾਰੀ ਵਲੋਂ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਬਰ-ਜ਼ਿਨਾਹ ਤੋਂ ਬਾਅਦ ਅਧਿਕਾਰੀ ਨੇ ਉਸ ਦੀ ਵੀਡੀਓ ਬਣਾ ਕੇ ਸ਼ੋਸਲ ਮੀਡੀਆ ’ਤੇ ਵਾਇਰਲ ਕਰ ਦਿੱਤੀ। ਪੁਲਸ ਨੇ ਕੇਸ ਤਾਂ ਦਰਜ ਕਰ ਲਿਆ ਹੈ ਪਰ ਦੋਸ਼ੀ ਨੂੰ ਅਜੇ ਗ੍ਰਿਫ਼ਤਾਰ ਨਹੀਂ ਕੀਤਾ।
ਪੜ੍ਹੋ ਇਹ ਵੀ ਖ਼ਬਰ: ਸਿੱਖ ਨੌਜਵਾਨ ਦੀ ਕੁੱਟਮਾਰ ਦੇ ਮਾਮਲੇ 'ਚ ਆਇਆ ਨਵਾਂ ਮੋੜ, ਸੱਚਾਈ ਜਾਣ ਹੋਵੋਗੇ ਹੈਰਾਨ (ਵੀਡੀਓ)
ਸੂਤਰਾਂ ਅਨੁਸਾਰ ਪੀੜਤਾ ਨੇ ਹਸਪਤਾਲ ਵਿਚ ਦੱਸਿਆ ਕਿ ਉੱਚ ਪੁਲਸ ਅਧਿਕਾਰੀ ਯੂਸਫ਼ ਬਿਲਾਲ ਨੇ ਉਸ ਨੂੰ ਕਿਸੇ ਕੇਸ ਦੀ ਚੱਲ ਰਹੀ ਜਾਂਚ ਲਈ ਆਪਣੀ ਰਿਹਾਇਸ਼ ’ਤੇ ਬੁਲਾਇਆ। ਪੁਲਸ ਅਧਿਕਾਰੀ ਨੇ ਉਸ ਨੂੰ ਚਾਹ ’ਚ ਕੁਝ ਮਿਲਾ ਕੇ ਉਸ ਨੂੰ ਪਿਲਾ ਦਿੱਤਾ, ਜਿਸ ਕਾਰਨ ਉਹ ਬੇਹੋਸ਼ ਹੋ ਗਈ। ਦੋਸ਼ੀ ਨੇ ਉਸ ਦੀ ਬੇਹੋਸ਼ੀ ਦੀ ਹਾਲਤ ਦਾ ਲਾਭ ਚੁੱਕ ਕੇ ਉਸ ਨਾਲ ਜਬਰ-ਜ਼ਿਨਾਹ ਕੀਤਾ ਅਤੇ ਘਟਨਾ ਦੀ ਵੀਡੀਓ ਵੀ ਬਣਾ ਲਿਆ।
ਪੜ੍ਹੋ ਇਹ ਵੀ ਖ਼ਬਰ: ਦੁਖਦ ਖ਼ਬਰ: 3 ਦਿਨ ਤੋਂ ਲਾਪਤਾ ਅਜਨਾਲਾ ਦੇ ਨੌਜਵਾਨ ਦੀ ਮਿਲੀ ਲਾਸ਼, ਘਰ ’ਚ ਪਿਆ ਚੀਕ ਚਿਹਾੜਾ
ਇਸ ਤੋਂ ਦੋਸ਼ੀ ਨੇ ਉਸ ਨੂੰ ਬਲੈਕਮੇਲ ਕਰਨ ਦੀ ਕੋਸ਼ਿਸ਼ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਉਸ ਨੇ ਅਧਿਕਾਰੀ ਦੀ ਗੱਲ ਮੰਨਣ ਤੋਂ ਮਨਾਂ ਕੀਤਾ ਤਾਂ ਉਸ ਨੇ ਵੀਡੀਓ ਵਾਇਰਲ ਕਰ ਦਿੱਤੀ। ਦੂਜੇ ਪਾਸੇ ਉੱਚ ਪੁਲਸ ਅਧਿਕਾਰੀਆਂ ਅਨੁਸਾਰ ਦੋਸ਼ੀ ਯੂਸਫ ਬਿਲਾਲ ਜੋ ਡੀ.ਐੱਸ.ਪੀ ਪੱਧਰ ਦਾ ਅਧਿਕਾਰੀ ਹੈ, ਦੇ ਖ਼ਿਲਾਫ਼ ਦਾਦੂ ਪੁਲਸ ਸਟੇਸ਼ਨ ਵਿਚ ਕੇਸ ਦਰਜ ਕਰ ਲਿਆ ਗਿਆ ਹੈ ਪਰ ਦੋਸ਼ੀ ਫ਼ਰਾਰ ਹੈ।