ਪਾਕਿਸਤਾਨ ’ਚ ਸਿੱਖਾਂ ਨੂੰ ਵੱਖਰੀ ਕੌਮ ਦਾ ਦਰਜਾ ਦੇਣ ਦੀ ਐਡਵੋਕੇਟ ਧਾਮੀ ਨੇ ਕੀਤੀ ਤਾਰੀਫ਼
Wednesday, Dec 14, 2022 - 03:00 PM (IST)

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਅੰਦਰ ਮਰਦਮਸ਼ੁਮਾਰੀ ਦੇ ਫਾਰਮ ਵਿਚ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਦਰਜ ਕਰਨ ਦਾ ਸਵਾਗਤ ਕੀਤਾ ਹੈ। ਉਨ੍ਹਾਂ ਇਸ ਕਾਰਜ ਲਈ ਯਤਨ ਕਰਨ ਵਾਲਿਆਂ ਦੇ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਕਿਸਤਾਨ ਅੰਦਰ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਲੰਮੇ ਅਰਸੇ ਬਾਅਦ ਮਾਨਤਾ ਮਿਲਣਾ ਪੂਰੀ ਕੌਮ ਲਈ ਖੁਸ਼ੀ ਦੀ ਗੱਲ ਹੈ।
ਇਹ ਵੀ ਪੜ੍ਹੋ : ਸ਼ਹੀਦੀ ਜੋੜ ਮੇਲ ਤੋਂ ਪਹਿਲਾਂ ਕੇਂਦਰ ਸਰਕਾਰ ਵਲੋਂ ਕੀਤਾ ਜਾ ਸਕਦੈ ਅਹਿਮ ਐਲਾਨ
ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਨਾਲ ਪਾਕਿਸਤਾਨ ਵੱਸਦੇ ਸਿੱਖਾਂ ਦੇ ਮੁੱਢਲੇ ਅਧਿਕਾਰਾਂ ਅਤੇ ਵੱਖ-ਵੱਖ ਥਾਵਾਂ ’ਤੇ ਪ੍ਰਤੀਨਿਧਤਾ ਲਈ ਫ਼ਾਇਦਾ ਮਿਲੇਗਾ ਅਤੇ ਦੇਸ਼ ਅੰਦਰ ਸਿੱਖਾਂ ਦੇ ਸਹੀ ਅੰਕੜੇ ਬਾਰੇ ਵੀ ਸਪੱਸ਼ਟਤਾ ਬਣੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੂਰੀ ਦੁਨੀਆ ਵਿਚ ਸਿੱਖਾਂ ਨੇ ਆਪਣੀ ਵੱਖਰੀ ਪਛਾਣ ਨਾਲ ਵੱਡੇ ਮੁਕਾਮ ਹਾਸਲ ਕੀਤੇ ਹਨ ਅਤੇ ਸਿੱਖਾਂ ਨੂੰ ਉਨ੍ਹਾਂ ਦੀ ਪਛਾਣ ਸਹਿਤ ਹਰ ਦੇਸ਼ ਨੂੰ ਪ੍ਰਵਾਨ ਕਰਨਾ ਜ਼ਰੂਰੀ ਹੈ।
ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇਗਾ ਕੌਮੀ ਦਸਤਾਰਬੰਦੀ ਸਮਾਗਮ, ਜਥੇਦਾਰ ਵੱਲੋਂ ਸਿੱਖ ਪੰਥ ਨੂੰ ਖ਼ਾਸ ਅਪੀਲ