ਪਾਕਿਸਤਾਨ 'ਚ ਫੌਜ ਤੇ ਅੱਤਵਾਦੀਆਂ ਵਿਚਾਲੇ ਹੋਇਆ ਮੁਕਾਬਲਾ, 8 ਅੱਤਵਾਦੀ ਢੇਰ

03/16/2023 2:42:03 PM

ਇਸਲਾਮਾਬਾਦ (ਬਿਊਰੋ)- ਪਾਕਿਸਤਾਨੀ ਸੁਰੱਖਿਆ ਬਲਾਂ ਨੇ ਬੁੱਧਵਾਰ ਰਾਤ ਅਫਗਾਨਿਸਤਾਨ ਨਾਲ ਲੱਗਦੀ ਸਰਹੱਦ ਨੇੜੇ ਅੱਤਵਾਦੀ ਟਿਕਾਣੇ ਨੂੰ ਨਿਸ਼ਾਨਾ ਬਣਾਇਆ, ਜਿਸ ਨਾਲ ਦੋਵਾਂ ਧਿਰਾਂ ਵਿਚਾਲੇ ਮੁਕਾਬਲਾ ਹੋਇਆ। ਇਸ ਤੋਂ ਬਾਅਦ ਪਾਕਿਸਤਾਨੀ ਫੌਜ ਵੱਲੋਂ ਜਾਰੀ ਬਿਆਨ ਮੁਤਾਬਕ ਮੁਕਾਬਲੇ 'ਚ ਅੱਠ ਅੱਤਵਾਦੀ ਮਾਰੇ ਗਏ। ਜਿਸ ਦੇ ਨਾਲ ਹੀ ਦੋ ਬੱਚੇ ਵੀ ਮਾਰੇ ਗਏ ਅਤੇ ਦੋ ਜਵਾਨ ਜ਼ਖ਼ਮੀ ਹੋ ਗਏ। ਹਾਲਾਂਕਿ ਬਿਆਨ 'ਚ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਖੈਬਰ ਪਖਤੂਨਖਵਾ ਸੂਬੇ ਦੇ ਅਸ਼ਾਂਤ ਦੱਖਣੀ ਵਜ਼ੀਰਿਸਤਾਨ ਜ਼ਿਲ੍ਹੇ 'ਚ ਅੱਤਵਾਦੀਆਂ ਦੇ ਟਿਕਾਣੇ 'ਤੇ ਕਾਰਵਾਈ ਦੌਰਾਨ ਦੋ ਬੱਚਿਆਂ ਦੇ ਗੋਲੀ ਲੱਗਣ ਕਾਰਨ ਮੌਤ ਹੋ ਗਈ। 

ਇਹ ਵੀ ਪੜ੍ਹੋ- ਵਿਆਹ ਦੇ ਸੁਫ਼ਨੇ ਦਿਖਾ ਪ੍ਰੇਮੀ ਨੇ ਦੂਜੀ ਕੁੜੀ ਨਾਲ ਲਈਆਂ ਲਾਵਾਂ, ਪ੍ਰੇਮਿਕਾ ਨੇ ਦੁਖ਼ੀ ਹੋ ਚੁੱਕਿਆ ਖ਼ੌਫ਼ਨਾਕ ਕਦਮ

ਦੱਖਣੀ ਵਜ਼ੀਰਿਸਤਾਨ ਕੁਝ ਸਾਲ ਪਹਿਲਾਂ ਤੱਕ ਪਾਕਿਸਤਾਨੀ ਤਾਲਿਬਾਨ ਅਤੇ ਹੋਰ ਅੱਤਵਾਦੀ ਸੰਗਠਨਾਂ ਲਈ ਇਕ ਸੁਰੱਖਿਅਤ ਪਨਾਹਗਾਹ ਹੁੰਦੀ ਸੀ। ਬਾਅਦ 'ਚ ਪਾਕਿਸਤਾਨੀ ਫੌਜ ਨੇ ਇਲਾਕੇ 'ਚੋਂ ਅੱਤਵਾਦੀਆਂ ਦਾ ਸਫ਼ਾਇਆ ਕਰਨ ਦਾ ਦਾਅਵਾ ਕੀਤਾ। ਹਾਲਾਂਕਿ ਇੱਥੇ ਲਗਾਤਾਰ ਅੱਤਵਾਦੀ ਹਮਲੇ ਹੁੰਦੇ ਰਹਿੰਦੇ ਹਨ।

ਇਹ ਵੀ ਪੜ੍ਹੋ- ਖੰਘ, ਜ਼ੁਕਾਮ ਤੋਂ ਪ੍ਰੇਸ਼ਾਨ ਮਰੀਜ਼ ਹੋ ਜਾਣ ਸਾਵਧਾਨ, ਕੋਰੋਨਾ ਤੋਂ ਬਾਅਦ ਹੁਣ ਇਹ ਵਾਇਰਸ ਮਚਾ ਸਕਦੈ ਤਬਾਹੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News