T-20 ਵਿਸ਼ਵ ਕੱਪ ਤੋਂ ਪਹਿਲਾਂ ਹੈਰਾਨ ਕਰਨ ਵਾਲੀ ਖ਼ਬਰ, ਇਸ ਕ੍ਰਿਕਟਰ ਨੇ ਅਚਾਨਕ ਲਿਆ ਸੰਨਿਆਸ

Monday, May 13, 2024 - 10:44 AM (IST)

T-20 ਵਿਸ਼ਵ ਕੱਪ ਤੋਂ ਪਹਿਲਾਂ ਹੈਰਾਨ ਕਰਨ ਵਾਲੀ ਖ਼ਬਰ, ਇਸ ਕ੍ਰਿਕਟਰ ਨੇ ਅਚਾਨਕ ਲਿਆ ਸੰਨਿਆਸ

ਨਵੀਂ ਦਿੱਲੀ (ਬਿਊਰੋ) : ਆਈ. ਪੀ. ਐੱਲ 2024 ਦੇ ਸੀਜ਼ਨ 17 'ਚ ਪ੍ਰਦਰਸ਼ਨ ਕਰਨ ਨਾਲ ਟੀ-20 ਵਿਸ਼ਵ ਕੱਪ ਦੇ ਰਾਸਤੇ ਖੁੱਲ੍ਹੇ ਹਨ। ਹਾਲਾਂਕਿ ਕਈ ਦਿੱਗਜ ਆਈ. ਪੀ. ਐੱਲ. ਰਾਹੀਂ ਆਪਣੀ ਕਾਬਲੀਅਤ ਨੂੰ ਦਿਖਾਉਣ 'ਚ ਸਫਲ ਨਹੀਂ ਹੋ ਸਕੇ। ਇਸ ਵਿਚਾਲੇ ਇੱਕ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜੋ ਕ੍ਰਿਕਟ ਪ੍ਰੇਮੀਆਂ ਨੂੰ ਨਿਰਾਸ਼ ਕਰ ਸਕਦੀ ਹੈ। ਦਰਅਸਲ ਇੱਕ ਅਜਿਹੇ ਖਿਡਾਰੀ ਨੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ, ਜਿਸ ਦਾ ਪਾਕਿਸਤਾਨ ਖ਼ਿਲਾਫ਼ ਰਿਕਾਰਡ ਬਹੁਤ ਸ਼ਾਨਦਾਰ ਰਿਹਾ ਹੈ। ਜ਼ਿੰਬਾਬਵੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੀਨ ਵਿਲੀਅਮਸ ਨੇ ਅੰਤਰਰਾਸ਼ਟਰੀ ਟੀ-20 ਕ੍ਰਿਕਟ ਨੂੰ ਅਲਵਿਦਾ ਕਹਿਣ ਦਾ ਫੈਸਲਾ ਕੀਤਾ ਹੈ ਪਰ ਉਹ ਫਿਰ ਵੀ ਟੈਸਟ ਅਤੇ ਵਨਡੇ ਫਾਰਮੈਟਾਂ 'ਚ ਜ਼ਿੰਬਾਬਵੇ ਟੀਮ ਲਈ ਖੇਡਦੇ ਨਜ਼ਰ ਆਉਣਗੇ। 
ਜਾਣਕਾਰੀ ਦਿੰਦੇ ਹੋਏ ਜ਼ਿੰਬਾਬਵੇ ਕ੍ਰਿਕਟ ਬੋਰਡ ਦੇ ਇਕ ਅਧਿਕਾਰੀ ਨੇ ਕਿਹਾ, ''ਅਸੀਂ ਇਹ ਜਾਣਨ ਦੀ ਕੋਸ਼ਿਸ਼ ਕਰਾਂਗੇ ਕਿ ਉਨ੍ਹਾਂ ਨੇ ਇਹ ਫੈਸਲਾ ਕਿਉਂ ਲਿਆ ਅਤੇ ਅਸੀਂ ਉਨ੍ਹਾਂ ਦੇ ਫੈਸਲਿਆਂ ਦਾ ਸਨਮਾਨ ਕਰਦੇ ਹਾਂ। ਸੀਨ ਵਿਲੀਅਮਸ ਨੇ ਆਪਣਾ ਆਖਰੀ ਟੀ-20 ਮੈਚ ਹਾਲ ਹੀ 'ਚ ਬੰਗਲਾਦੇਸ਼ ਖ਼ਿਲਾਫ਼ ਖੇਡਿਆ ਸੀ।

ਇਹ ਖ਼ਬਰ ਵੀ ਪੜ੍ਹੋ - ਬਾਪੂ ਬਲੌਕਰ ਸਿੰਘ ਨੇ ਦੱਸੀ ਚੋਣਾਂ ਨਾ ਲੜਨ ਦੀ ਵਜ੍ਹਾ, ਰਾਜਾ ਵੜਿੰਗ ਤੇ ਚੰਨੀ ਲਈ ਆਖੀ ਇਹ ਗੱਲ

ਪਾਕਿਸਤਾਨ ਨਾਲ ਰਿਹੈ ਖ਼ਾਸ ਰਿਸ਼ਤਾ
ਪਾਕਿਸਤਾਨ ਅਤੇ ਜ਼ਿੰਬਾਬਵੇ ਕ੍ਰਿਕਟ ਟੀਮ ਵਿਚਾਲੇ ਖ਼ਾਸ ਰਿਸ਼ਤਾ ਹੈ ਅਤੇ ਜਦੋਂ ਵੀ ਪਾਕਿਸਤਾਨੀ ਖਿਡਾਰੀਆਂ ਨੂੰ ਆਪਣੇ ਅੰਕੜੇ ਸੁਧਾਰਨ ਦੀ ਜ਼ਰੂਰਤ ਹੁੰਦੀ ਹੈ ਤਾਂ ਟੀਮ ਜ਼ਿੰਬਾਬਵੇ ਦੇ ਦੌਰੇ 'ਤੇ ਜਾਂਦੀ ਹੈ ਪਰ ਇਸ ਜ਼ਿੰਬਾਬਵੇ ਟੀਮ ਨੇ ਸੀਨ ਵਿਲੀਅਮਸ ਦੀ ਕਪਤਾਨੀ 'ਚ ਟੀਮ ਨੂੰ ਕਈ ਵਾਰ ਹਰਾਇਆ ਹੈ ਅਤੇ ਇਸ ਦੇ ਨਾਲ ਹੀ ਪਾਕਿਸਤਾਨੀ ਟੀਮ ਨੂੰ ਸਾਲ 2022 ਦੇ ਟੀ-20 ਵਿਸ਼ਵ ਕੱਪ 'ਚ ਵੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਉਸ ਸਮੇਂ ਜਦੋਂ ਪਾਕਿਸਤਾਨੀ ਟੀਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ, ਉਸ ਨੂੰ ਲਗਾਤਾਰ ਟ੍ਰੋਲਿੰਗ ਦਾ ਸਾਹਮਣਾ ਕਰਨਾ ਪਿਆ ਸੀ।

ਅੰਕੜੇ ਇਸ ਤਰ੍ਹਾਂ ਹਨ
ਜੇਕਰ ਪਾਕਿਸਤਾਨ ਖ਼ਿਲਾਫ਼ ਜ਼ਿੰਬਾਬਵੇ ਦੇ ਸਾਬਕਾ ਕਪਤਾਨ ਸੀਨ ਵਿਲੀਅਮਸ ਦੇ ਪ੍ਰਦਰਸ਼ਨ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਪ੍ਰਦਰਸ਼ਨ ਕਾਫੀ ਸ਼ਾਨਦਾਰ ਰਿਹਾ ਹੈ। ਉਸ ਨੇ ਪਾਕਿਸਤਾਨ ਖ਼ਿਲਾਫ਼ ਕਾਫੀ ਦੌੜਾਂ ਬਣਾਈਆਂ ਹਨ ਅਤੇ ਵਿਰੋਧੀਆਂ ਨੂੰ ਕਈ ਮੌਕਿਆਂ 'ਤੇ ਹਾਰ ਦਾ ਸੁਆਦ ਚਖਾਇਆ ਹੈ। ਆਪਣੇ ਕਰੀਅਰ 'ਚ ਉਸ ਨੇ ਪਾਕਿਸਤਾਨ ਖ਼ਿਲਾਫ਼ ਖੇਡੇ ਗਏ 11 ਮੈਚਾਂ ਦੀਆਂ 11 ਪਾਰੀਆਂ 'ਚ 27.66 ਦੀ ਔਸਤ ਅਤੇ 127.04 ਦੇ ਸਟ੍ਰਾਈਕ ਰੇਟ ਨਾਲ 249 ਦੌੜਾਂ ਬਣਾਈਆਂ ਹਨ ਅਤੇ ਇਸ ਦੌਰਾਨ ਉਸ ਨੇ ਆਪਣੇ ਬੱਲੇ ਨਾਲ ਇਕ ਅਰਧ ਸੈਂਕੜਾ ਵੀ ਲਗਾਇਆ ਹੈ।

ਪਾਕਿਸਤਾਨ ਕ੍ਰਿਕਟ ਬੋਰਡ ਟੀਮ ਦਾ ਨਹੀਂ ਕੀਤਾ ਐਲਾਨ
ਪਾਕਿਸਤਾਨ ਕ੍ਰਿਕਟ ਬੋਰਡ ਨੇ ਅਜੇ ਤੱਕ ਟੀ-20 ਵਿਸ਼ਵ ਕੱਪ ਲਈ ਆਪਣੀ ਟੀਮ ਦਾ ਐਲਾਨ ਨਹੀਂ ਕੀਤਾ ਹੈ ਪਰ ਕਿਹਾ ਜਾ ਰਿਹਾ ਹੈ ਕਿ ਉਹ ਜਲਦ ਹੀ ਆਪਣੀ 15 ਮੈਂਬਰੀ ਟੀਮ ਦਾ ਐਲਾਨ ਕਰਦੇ ਨਜ਼ਰ ਆ ਸਕਦੇ ਹਨ। ਇਸ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਹੀ ਪਾਕਿਸਤਾਨੀ ਟੀਮ ਨੂੰ ਵੱਡੀ ਖੁਸ਼ਖਬਰੀ ਮਿਲੀ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

 


 


author

sunita

Content Editor

Related News