ਸੌਤੇਲੀ ਕੁੜੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਪਿਤਾ ਨੂੰ ਹੋਈ ਉਮਰ ਕੈਦ ਦੀ ਸਜ਼ਾ, 5 ਲੱਖ ਰੁਪਏ ਜੁਰਮਾਨਾ

Tuesday, May 24, 2022 - 03:42 PM (IST)

ਸੌਤੇਲੀ ਕੁੜੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਪਿਤਾ ਨੂੰ ਹੋਈ ਉਮਰ ਕੈਦ ਦੀ ਸਜ਼ਾ, 5 ਲੱਖ ਰੁਪਏ ਜੁਰਮਾਨਾ

ਗੁਰਦਾਸਪੁਰ/ਪਾਕਿਸਤਾਨ (ਜ.ਬ) - ਪਾਕਿਸਤਾਨ ਦੇ ਸ਼ਹਿਰ ਠੀਕਰੀਵਾਲ ਦੇ ਵਧੀਕ ਜ਼ਿਲ੍ਹਾ ਤੇ ਸ਼ੈਸਨ ਜੱਜ ਨੇ ਸੁਲਤਾਨ ਵਾਸੀ ਇਕ ਪਿਤਾ ਨੂੰ ਆਪਣੀ ਸੋਤੇਲੀ ਕੁੜੀ ਨਾਲ ਜਬਰ-ਜ਼ਿਨਾਹ ਕਰਨ ਸਬੰਧੀ ਉਮਰ ਕੈਦ ਦੀ ਸਜ਼ਾ ਅਤੇ ਪੰਜ ਲੱਖ ਰੁਪਏ ਜ਼ੁਰਮਾਨੇ ਦਾ ਆਦੇਸ਼ ਸੁਣਾਇਆ ਹੈ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ: ਬੀਮੇ ਦੇ ਪੈਸੇ ਲੈਣ ਦੀ ਖ਼ਾਤਰ ਪਤਨੀ ਨੇ ਬੇਰਹਿਮੀ ਨਾਲ ਕੀਤਾ ਪਤੀ ਦਾ ਕਤਲ

ਸੂਤਰਾਂ ਅਨੁਸਾਰ ਸਾਲ 2019 ਵਿਚ ਇਕ ਜਨਾਨੀ ਨਸਰੀਨ ਬੀਬੀ ਵਾਸੀ ਜੰਗਲ ਸਿੰਘ ਨੇ ਪੁਲਸ ਕੋਲ ਕੇਸ ਦਰਜ ਕਰਵਾਇਆ ਸੀ ਕਿ ਉਸ ਦੇ ਪਤੀ ਸੁਲਤਾਨ ਨੇ ਉਸ ਦੀ 11 ਸਾਲਾਂ ਨਾਬਾਲਿਗ ਸੌਤੇਲੀ ਕੁੜੀ ਨਾਲ ਜਬਰ-ਜ਼ਿਨਾਹ ਕੀਤਾ ਹੈ। ਉਸ ਸਮੇਂ ਪੁਲਸ ਨੇ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਜੇਲ੍ਹ ਭੇਜ ਦਿੱਤਾ ਸੀ। ਇਸ ਕੇਸ ਦੀ ਸੁਣਵਾਈ ਹੋਣ ਤੋਂ ਬਾਅਦ ਅਤੇ ਦੋਵਾਂ ਪੱਖਾਂ ਦੇ ਵਕੀਲਾਂ ਦੀਆਂ ਲੰਮੀਆਂ ਬਹਿਸਾਂ ਸੁਣਨ ਦੇ ਬਾਅਦ ਅਦਾਲਤ ਨੇ ਸੁਲਤਾਨ ਨੂੰ ਉਮਰ ਕੈਦ ਦੀ ਸਜ਼ਾਂ ਦੇ ਨਾਲ-ਨਾਲ 5 ਲੱਖ ਰੁਪਏ ਦਾ ਜੁਰਮਾਨਾ ਦੇਣ ਦਾ ਆਦੇਸ਼ ਸੁਣਾਇਆ ਹੈ।

ਪੜ੍ਹੋ ਇਹ ਵੀ ਖ਼ਬਰ: ਭਿੱਖੀਵਿੰਡ ’ਚ ਸੁਨਿਆਰੇ ਨੂੰ ਅਗਵਾ ਕਰ ਬੇਰਹਿਮੀ ਨਾਲ ਕੀਤਾ ਕਤਲ, ਪਿੰਡ ਰੈਸ਼ੀਆਣਾ ਨੇੜਿਓ ਬਰਾਮਦ ਹੋਈ ਲਾਸ਼


author

rajwinder kaur

Content Editor

Related News