ਪਾਕਿਸਤਾਨ ਦੀ ਕੋਲੇ ਦੀ ਖਾਣ ''ਚ ਹੋਇਆ ਭਿਆਨਕ ਧਮਾਕਾ, 1 ਦੀ ਮੌਤ ਤੇ 4 ਜ਼ਖ਼ਮੀ
Wednesday, Feb 15, 2023 - 04:00 PM (IST)

ਇਸਲਾਮਾਬਾਦ (ਬਿਊਰੋ) : ਪਾਕਿਸਤਾਨ ਦੇ ਉੱਤਰੀ-ਪੱਛਮੀ ਖੈਬਰ ਪਖਤੂਨਖਵਾ ਸੂਬੇ ਦੇ ਕੋਹਾਟ ਜ਼ਿਲ੍ਹੇ ਵਿਚ ਇਕ ਕੋਲੇ ਦੀ ਖਾਣ ਵਿਚ ਧਮਾਕਾ ਹੋਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 4 ਹੋਰ ਜ਼ਖ਼ਮੀ ਹੋ ਗਏ। ਸਥਾਨਕ ਮੀਡੀਆ ਨੇ ਮੰਗਲਵਾਰ ਨੂੰ ਬਚਾਅ ਸੇਵਾ ਕਰਮਚਾਰੀਆਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ। ਬਚਾਅ ਕਰਮਚਾਰੀਆਂ ਨੇ ਦੱਸਿਆ ਕਿ ਅੱਜ ਕੋਹਾਟ ਜ਼ਿਲ੍ਹੇ ਦੇ ਦਰਾਰ ਆਦਮ ਖੇਲ ਖੇਤਰ 'ਚ ਸਥਿਤ ਕੋਲੋ ਦੀ ਖਾਣ 'ਚ ਜ਼ਬਰਦਸਤ ਧਮਾਕਾ ਹੋ ਗਿਆ, ਜਿਸ 'ਚ ਚਾਰ ਮਜ਼ਦੂਰ ਖਾਣ 'ਚ ਫਸ ਏ ਅਤੇ ਉਨ੍ਹਾਂ ਵਿੱਚੋਂ ਇਕ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਬ੍ਰਿਟਿਸ਼ ਮਹਾਰਾਣੀ ਕੈਮਿਲਾ ਤਾਜਪੋਸ਼ੀ ਦੌਰਾਨ ਨਹੀਂ ਪਾਵੇਗੀ 'ਕੋਹਿਨੂਰ' ਜੜਿਆ ਤਾਜ, ਜਾਣੋ ਪੂਰਾ ਮਾਮਲਾ
ਉਨ੍ਹਾਂ ਆਖਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਾਡੀ ਟੀਮ ਨੇ ਮੌਕੇ 'ਚੇ ਪਹੁੰਚ ਕੇ ਸਥਾਨਕ ਵਾਲੰਟੀਅਰਾਂ ਦੀ ਮਦਦ ਨਾਲ ਬਚਾਅ ਕਾਰਜ ਚਲਾ ਤੇ ਪੀੜਤਾਂ ਨੂੰ ਖਾਣ 'ਚੋਂ ਬਾਹਰ ਕੱਢਿਆ। ਪੀੜਤਾ 'ਚ ਇਕ ਬਚਾਅ ਕਰਮਚਾਰੀ ਵੀ ਸ਼ਾਮਲ ਹੈ, ਜੋ ਬਚਾਅ ਕਾਰਜ ਦੌਰਾਨ ਜ਼ਖ਼ਮੀ ਹੋ ਗਿਆ ਸੀ। ਸਥਾਨਕ ਮੀਡੀਆ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲਸ ਨੇ ਇਸ ਧਮਾਕੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਆਪਣੇ ਕੋਲ ਕੰਮ ਕਰਨ ਵਾਲੇ ਕਾਮਿਆਂ ਦੇ ਨਾਂ ਕਰ ’ਤੀ 30 ਏਕੜ ਜ਼ਮੀਨ, ਜਾਣੋ ਕੀ ਰਹੀ ਵਜ੍ਹਾ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।