ਪਾਕਿਸਤਾਨ ਤੋਂ ਅਫਗਾਨਿਸਤਾਨ ਪਰਤੇ ਤਿੰਨ ਹਜ਼ਾਰ ਅਫਗਾਨ ਸ਼ਰਨਾਰਥੀ
03/07/2023 5:57:30 PM

ਕਾਬੁਲ (ਬਿਊਰੋ)- ਅਫਗਾਨਿਸਤਾਨ ਦੇ ਸ਼ਰਨਾਰਥੀ ਅਤੇ ਹਵਾਲਗੀ ਮਾਮਲਿਆਂ ਦੇ ਮੰਤਰਾਲੇ ਅਨੁਸਾਰ ਮੰਗਲਵਾਰ ਨੂੰ ਇਕ ਬਿਆਨ ਵਿਚ ਕਿਹਾ ਕਿ ਗੁਆਂਢੀ ਦੇਸ਼ ਪਾਕਿਸਤਾਨ ਤੋਂ ਕੁੱਲ 3,000 ਅਫਗਾਨ ਸ਼ਰਨਾਰਥੀ ਸੋਮਵਾਰ ਨੂੰ ਅਫਗਾਨਿਸਤਾਨ ਵਾਪਸ ਪਰਤੇ ਹਨ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਰੂਹ ਕੰਬਾਊ ਵਾਰਦਾਤ, ਗੁਆਂਢੀਆਂ ਨੇ ਬੇਰਹਿਮੀ ਨਾਲ ਕੁੱਟ ਕੇ ਕੀਤਾ ਵਿਅਕਤੀ ਦਾ ਕਤਲ
ਮੰਤਰਾਲੇ ਦੇ ਬਿਆਨ ਮੁਤਾਬਕ ਸ਼ਰਨਾਰਥੀਆਂ ਨੂੰ ਅਫਗਾਨਿਸਤਾਨ ਵਾਪਸ ਭੇਜਣ ਦੀ ਪ੍ਰਕਿਰਿਆ ਚੱਲ ਰਹੀ ਹੈ। ਕਥਿਤ ਤੌਰ 'ਤੇ 20 ਲੱਖ ਤੋਂ ਵੱਧ ਰਜਿਸਟਰਡ ਅਫਗਾਨ ਸ਼ਰਨਾਰਥੀ ਪਾਕਿਸਤਾਨ 'ਚ ਰਹਿ ਰਹੇ ਹਨ ਅਤੇ ਲਗਭਗ ਇੰਨੀ ਹੀ ਗਿਣਤੀ 'ਚ ਈਰਾਨ ਵਿਚ ਵੀ ਅਫਗਾਨਿਸਤਾਨ ਦੇ ਲੋਕ ਰਹਿ ਰਹੇ ਹਨ। ਪਿਛਲੇ ਛੇ ਮਹੀਨਿਆਂ 'ਚ 270,000 ਤੋਂ ਵੱਧ ਅਫਗਾਨ ਸ਼ਰਨਾਰਥੀ ਈਰਾਨ ਤੋਂ ਵਾਪਸ ਆਏ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ ਵਿਖੇ ਹਸਪਤਾਲ ਦੀ ਲਿਫ਼ਟ 'ਚ ਭਿੜੇ ਦੋ ਨੌਜਵਾਨ, ਦੂਜੀ ਮੰਜ਼ਿਲ ਤੋਂ ਹੇਠਾਂ ਡਿੱਗਣ ਕਾਰਨ ਇਕ ਦੀ ਮੌਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।