ਪਾਕਿ ''ਚ ਸ਼ਲਾਘਾਯੋਗ ਕੰਮ ਕਰਨ ਲਈ 25 ਮਹਿਲਾ ਪੱਤਰਕਾਰਾਂ ਨੂੰ ਕੀਤਾ ਗਿਆ ਸਨਮਾਨਿਤ

03/10/2023 6:24:25 PM

ਗੁਰਦਾਸਪੁਰ/ਕਰਾਚੀ (ਵਿਨੋਦ) : ਪਾਕਿਸਤਾਨ ਅਤੇ ਅਫਗਾਨਿਸਤਾਨ ਵਿਚ ਸ਼ੁਰੂ ਤੋਂ ਹੀ ਔਰਤਾਂ ਨੂੰ ਦੂਜੇ ਦਰਜੇ ਦਾ ਨਾਗਰਿਕ ਸਮਝਿਆ ਜਾਂਦਾ ਹੈ ਅਤੇ ਉਨ੍ਹਾਂ ਦਾ ਸਨਮਾਨ ਕਰਨਾਂ ਤਾਂ ਕਿ ਉਨ੍ਹਾਂ ਨੂੰ ਘਰ ਦੀ ਚਾਰ ਦੀਵਾਰੀ ਵਿਚ ਬੰਦ ਰੱਖਿਆ ਜਾਂਦਾ ਹੈ ਪਰ ਪਾਕਿਸਤਾਨ ਵਿੱਚ ਪਹਿਲੀ ਵਾਰ ਕਰਾਚੀ ਪ੍ਰੈੱਸ ਕਲੱਬ ਨੇ ਪੱਤਰਕਾਰੀ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ 25 ਔਰਤਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਬਦਲੇ ਸਨਮਾਨਿਤ ਕੀਤਾ। ਸੂਤਰਾਂ ਅਨੁਸਾਰ ਜਿਨ੍ਹਾਂ ਮਹਿਲਾ ਪੱਤਰਕਾਰਾਂ ਨੂੰ ਸਨਮਾਨਿਤ ਕੀਤਾ ਗਿਆ ਉਨ੍ਹਾਂ ਵਿੱਚ ਮਲਿਕਾ ਅਫਰੋਜ਼ ਰੋਹਿਲਾ, ਅਸਮਾ ਅਯੂਬ, ਸੁਮੇਹਾ ਖਾਲਿਦ, ਮਰੀਅਮ ਹਸਨ, ਇਰੂਮ ਨੂਰ, ਕੋਕਾਬ ਮਿਰਜ਼ਾ, ਬੁਸ਼ਰਾ ਖਾਲਿਦ, ਰਬੀਨਾ ਯਾਸਮੀਨ, ਸ਼ੇਰ ਬਾਨੋ, ਉਜ਼ਮਾ ਅੰਬੀਰ ਕਾਜ਼ੀ, ਲੁਬਨਾ ਖਾਲਿਦ, ਜ਼ਕੀਆ ਸ਼ਾਮਲ ਹਨ। 

ਇਹ ਵੀ ਪੜ੍ਹੋ- ਬੇਅਦਬੀ ਕਾਂਡ : ਡੇਰਾ ਸੱਚਾ ਸੌਦਾ ਦੇ ਤਿੰਨ ਕਮੇਟੀ ਮੈਂਬਰਾਂ ਖ਼ਿਲਾਫ਼ ਚਲਾਨ ਪੇਸ਼

ਇਸ ਮੌਕੇ ਸੀਨੀਅਰ ਪੱਤਰਕਾਰ ਅਤੇ ਅਕਾਦਮਿਕ ਸਹਿਜਾ ਕਾਜ਼ੀ, ਜੋ ਕਿ ਪਾਕਿਸਤਾਨ ਦੀ ਪਹਿਲੀ ਮਹਿਲਾ ਪੱਤਰਕਾਰ ਸੀ, ਨੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਪਾਕਿਸਤਾਨ ਵਿੱਚ ਪੱਤਰਕਾਰ ਵਜੋਂ ਕੰਮ ਕਰਨ ਵਾਲੀਆਂ ਔਰਤਾਂ ਨੂੰ ਨਾ ਤਾਂ ਪਰਿਵਾਰ ਪਸੰਦ ਕਰਦੇ ਹਨ ਅਤੇ ਨਾ ਹੀ ਲੋਕ। 1963 ਵਿੱਚ ਜਦੋਂ ਉਨ੍ਹਾਂ ਨੇ ਪੱਤਰਕਾਰੀ ਸ਼ੁਰੂ ਕੀਤੀ ਤਾਂ ਉਨ੍ਹਾਂ ਨੂੰ ਪਰਿਵਾਰ ਅਤੇ ਸਮਾਜ ਦੇ ਨਾਲ-ਨਾਲ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸਿੰਧ ਕਮਿਸ਼ਨ ਫਾਰ ਸਟੇਟਸ ਆਫ ਵੂਮੈਨ ਦੀ ਚੇਅਰਪਰਸਨ ਨੁਜ਼ਰਤ ਸ਼ੀਰੀਨ ਨੇ ਕਿਹਾ ਕਿ ਉਸਨੇ ਆਪਣੇ ਕਰੀਅਰ ਦੀ ਸ਼ੁਰੂਆਤ ਇੱਕ ਪੱਤਰਕਾਰ ਵਜੋਂ ਕੀਤੀ ਸੀ ਪਰ ਸਮਾਜ ਨੇ ਮੈਨੂੰ ਪੱਤਰਕਾਰ ਵਜੋਂ ਸਵੀਕਾਰ ਨਹੀਂ ਕੀਤਾ। ਜਿਸ ਆਜ਼ਾਦੀ ਨਾਲ ਪੱਤਰਕਾਰ ਨੂੰ ਕੰਮ ਕਰਨਾ ਪੈਂਦਾ ਹੈ, ਉਸ ਨੂੰ ਸਮਾਜ ਨੇ ਸਵੀਕਾਰ ਨਹੀਂ ਕੀਤਾ, ਜਿਸ ਕਾਰਨ ਉਸ ਨੇ ਪੱਤਰਕਾਰੀ ਨੂੰ ਅਲਵਿਦਾ ਕਹਿ ਦਿੱਤਾ।

ਇਹ ਵੀ ਪੜ੍ਹੋ- ਪੰਜਾਬ ਬਜਟ 2023 : ਸਰਕਾਰ ਨੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਕੀਤਾ ਵੱਡਾ ਐਲਾਨ

ਇੱਕ ਹੋਰ ਸੀਨੀਅਰ ਮਹਿਲਾ ਪੱਤਰਕਾਰ ਅਤੇ ਕਈ ਕਿਤਾਬਾਂ ਦੀ ਲੇਖਿਕਾ ਰਜ਼ੀਆ ਸੁਲਤਾਨਾ ਅੱਜ ਉਹ ਜਿਸ ਮੁਕਾਮ 'ਤੇ ਹੈ, ਉਸ ਲਈ ਖ਼ੁਦ ਧੰਨਵਾਦੀ ਹੈ ਕਿਉਂਕਿ ਸਮਾਜ ਅਤੇ ਪਰਿਵਾਰ ਨੇ ਹਮੇਸ਼ਾ ਮੇਰੀ ਪੱਤਰਕਾਰੀ ਦਾ ਵਿਰੋਧ ਕੀਤਾ ਹੈ। ਆਪਣੇ ਨਾਲ ਵਾਪਰੀਆਂ ਘਟਨਾਵਾਂ ਨੂੰ ਸੁਣ ਕੇ ਕਈ ਔਰਤਾਂ ਦੀਆਂ ਅੱਖਾਂ 'ਚ ਹੰਝੂ ਆ ਗਏ। ਬਹੁਤੇ ਸਤਿਕਾਰਤ ਮਹਿਲਾ ਪੱਤਰਕਾਰਾਂ ਅਨੁਸਾਰ ਅੱਜ ਵੀ ਪਾਕਿਸਤਾਨ ਅਤੇ ਅਫਗਾਨਿਸਤਾਨ ਵਿੱਚ ਔਰਤਾਂ ਲਈ ਪੱਤਰਕਾਰ ਵਜੋਂ ਕੰਮ ਕਰਨ ਲਈ ਅਨੁਕੂਲ ਮਾਹੌਲ ਨਹੀਂ ਹੈ। ਸਾਡੇ ਨਾਲ ਹੋਈ ਬੇਇਨਸਾਫ਼ੀ ਲਈ ਸਾਡੀ ਮਦਦ ਕਰਨ ਵਾਲਾ ਕੋਈ ਨਹੀਂ ਹੈ। ਮਹਿਲਾ ਪੱਤਰਕਾਰਾਂ ਨੂੰ ਕਈ ਤਰ੍ਹਾਂ ਦੇ ਸਮਾਜਿਕ, ਸਰੀਰਕ ਸ਼ੋਸ਼ਣ ਦਾ ਸਾਹਮਣਾ ਕਰਨਾ ਪੈਂਦਾ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News