ਦੇਸੀ ਪਿਸਤੌਲ, 3 ਜਿੰਦਾ ਕਾਰਤੂਸ ਤੇ ਨਸ਼ੀਲੇ ਪਦਾਰਥ ਸਮੇਤ ਵੱਖ-ਵੱਖ ਥਾਵਾਂ ਤੋਂ 2 ਗ੍ਰਿਫ਼ਤਾਰ
Tuesday, Aug 16, 2022 - 05:05 PM (IST)

ਫ਼ਤਹਿਗੜ੍ਹ ਸਾਹਿਬ (ਵਿਪਨ ਭਾਰਤਵਾਜ) : ਥਾਣਾ ਫ਼ਤਹਿਗੜ੍ਹ ਸਾਹਿਬ ਪੁਲਸ ਨੇ 2 ਵਿਅਕਤੀਆਂ ਨੂੰ 1 ਦੇਸੀ ਪਿਸਤੌਲ, 3 ਜਿੰਦਾ ਕਾਰਤੂਸ ਅਤੇ 5 ਗ੍ਰਾਮ ਹੈਰੋਇਨ ਸਮੇਤ ਵੱਖ-ਵੱਖ ਥਾਵਾਂ ਤੋਂ ਗ੍ਰਿਫ਼ਤਾਰ ਕਰਕੇ ਵੱਖ-ਵੱਖ ਮਾਮਲੇ ਦਰਜ ਕੀਤੇ ਹਨ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐਸ. ਪੀ. ਸੁਖਵੀਰ ਸਿੰਘ ਅਤੇ ਥਾਣਾ ਫ਼ਤਹਿਗੜ੍ਹ ਸਾਹਿਬ ਦੇ ਐਸ. ਐੱਚ. ਓ. ਸੰਦੀਪ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਮੋਹਨ ਸਿੰਘ ਨੇ ਪੁਲਸ ਪਾਰਟੀ ਸਮੇਤ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਜੋਤੀ ਸਰੂਪ ਮੋੜ 'ਤੇ ਨਾਕਾਬੰਦੀ ਅਤੇ ਚੈਕਿੰਗ ਦੌਰਾਨ ਜਸਵਿੰਦਰ ਸਿੰਘ ਉਰਫ ਬਬਲੂ ਵਾਸੀ ਸਰਹਿੰਦ ਨੂੰ 3 ਜਿੰਦਾ ਕਾਰਤੂਸ 315 ਬੌਰ ਸਮੇਤ ਗ੍ਰਿਫ਼ਤਾਰ ਕਰਕੇ ਉਸਦੇ ਖ਼ਿਲਾਫ਼ ਆਰਮਜ ਐਕਟ ਦੇ ਤਹਿਤ ਥਾਣਾ ਫ਼ਤਹਿਗੜ੍ਹ ਸਾਹਿਬ ਵਿਖੇ ਮਾਮਲਾ ਦਰਜ ਕੀਤਾ।
ਇਹ ਵੀ ਪੜ੍ਹੋ : ਸਿੱਖ ਜਥੇਬੰਦੀਆਂ ਨੇ ਕੱਢਿਆ ਖ਼ਾਲਸਾਈ ਮਾਰਚ, ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਆਵਾਜ਼ ਬੁਲੰਦ
ਜਸਵਿੰਦਰ ਸਿੰਘ ਨੂੰ ਮਾਨਯੋਗ ਅਦਾਲਤ ਫ਼ਤਹਿਗੜ੍ਹ ਸਾਹਿਬ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਤਾਂ ਉਸਦੀ ਨਿਸ਼ਾਨਦੇਹੀ 'ਤੇ ਉਸਦੇ ਘਰ ਤੋਂ ਇਕ ਦੇਸੀ ਪਿਸਤੌਲ ਵੀ ਬਰਾਮਦ ਕੀਤਾ ਹੈ। ਜਸਵਿੰਦਰ ਸਿੰਘ ਨੇ ਮੰਨਿਆ ਕਿ ਉਸਨੇ ਇਹ ਪਿਸਤੋਲ ਗੋਰਖਪੁਰ ਉਤਰ ਪ੍ਰਦੇਸ਼ ਵਿਖੇ ਇਕ ਢਾਬੇ ਤੋਂ 18 ਹਜ਼ਾਰ ਰੁਪਏ ਵਿਚ ਖਰੀਦਿਆ ਸੀ। ਜਸਵਿੰਦਰ ਸਿੰਘ ਖ਼ਿਲਾਫ਼ ਪਹਿਲਾਂ ਵੀ ਥਾਣਾ ਸਰਹਿੰਦ ਵਿਖੇ ਇਕ ਐਨ. ਡੀ. ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।