ਵਿਦੇਸ਼ ਭੇਜਣ ਦੇ ਨਾਂ ਤੇ ਮਾਰੀ 16 ਲੱਖ ਰੁਪਏ ਦੀ ਠੱਗੀ
Wednesday, Jun 26, 2024 - 06:27 PM (IST)
ਦੇਵੀਗੜ੍ਹ (ਨੌਗਾਵਾਂ) : ਥਾਣਾ ਜੁਲਕਾਂ ਅਧੀਨ ਪਿੰਡ ਖਤੌਲੀ ਦੇ ਸਾਹਿਬ ਸਿੰਘ ਪੁੱਤਰ ਤਰਲੋਕ ਸਿੰਘ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਾਈ ਹੈ ਕਿ ਉਸ ਦੇ ਭਤੀਜੇ ਅੰਮ੍ਰਿਤਪਾਲ ਸਿੰਘ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੁਝ ਵਿਅਕਤੀਆਂ ਨੇ ਉਸ ਕੋਲੋਂ 16 ਲੱਖ ਰੁਪਏ ਲੈ ਲਏ ਸਨ ਪਰ ਬਾਅਦ ’ਚ ਉਨ੍ਹਾਂ ਨੇ ਉਸ ਨੂੰ ਨਾ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ।
ਇਸ ਲਈ ਥਾਣਾ ਜੁਲਕਾਂ ਦੀ ਪੁਲਸ ਨੇ ਪੜਤਾਲ ਕਰਕੇ ਅੰਮ੍ਰਿਤਪਾਲ ਸਿੰਘ ਪੁੱਤਰ ਭਗਵੰਤ ਸਿੰਘ ਵਾਸੀ ਤਲੇੜੀ ਜ਼ਿਲ੍ਹਾ ਕੁਰੂਕਸ਼ੇਤਰ ਹਾਲ ਨੇੜੇ ਸੰਤੋਸ਼ ਪੈਲੇਸ ਇਸਮਾਲਾਬਾਦ ਹਰਿਆਣਾ ਅਤੇ ਜਰਨੈਲ ਸਿੰਘ ਪੁੱਤਰ ਬਖਸ਼ੀ ਰਾਮ ਵਾਸੀ ਵਾਲਮੀਕਿ ਕਾਲੋਨੀ ਪਹੇਵਾ, ਹਰਿਆਣਾ ਵਿਰੁੱਧ ਧਾਰਾ 406, 420 ਅਤੇ 120 ਬੀ ਆਈ. ਪੀ. ਸੀ. ਤਹਿਤ ਕੇਸ ਦਰਜ ਕਰ ਲਿਆ ਹੈ।