ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ
Monday, Jul 08, 2024 - 01:18 PM (IST)
ਪਟਿਆਲਾ (ਬਲਜਿੰਦਰ) : ਥਾਣਾ ਅਰਬਨ ਅਸਟੇਟ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ 4 ਲੱਖ ਰੁਪਏ ਦੀ ਧੋਖਾਦੇਹੀ ਦੇ ਦੋਸ਼ ’ਚ ਮਨਪ੍ਰੀਤ ਕੌਰ ਪੁੱਤਰੀ ਸੇਵਾ ਸਿੰਘ ਵਾਸੀ ਮਕਾਨ ਨੰਬਰ 134, ਫੇਸ-2 ਅਰਬਨ ਅਸਟੇਟ ਲੁਧਿਆਣਾ ਖਿਲਾਫ 420 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ।
ਇਸ ਮਾਮਲੇ ’ਚ ਗੁਰਵਿੰਦਰ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਪਿੰਡ ਕਬੂਲਪੁਰ ਥਾਣਾ ਸ਼ੰਭੂ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਨਪ੍ਰੀਤ ਕੌਰ ਨੇ ਸ਼ਿਕਾਇਤਕਰਤਾ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 4 ਲੱਖ ਰੁਪਏ ਲੈ ਲਏ। ਬਾਅਦ ’ਚ ਨਾ ਤਾਂ ਸ਼ਿਕਾਇਤਕਰਤਾ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲਸ ਨੇ ਪੜਤਾਲ ਤੋਂ ਬਾਅਦ ਉਕਤ ਵਿਅਕਤੀਆਂ ਖ਼ਿਲਾਫ ਕੇਸ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।