ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ
Thursday, Jan 08, 2026 - 06:24 PM (IST)
ਨਾਭਾ (ਖੁਰਾਣਾ) : ਥਾਣਾ ਸਦਰ ਪੁਲਸ ਨੇ ਐਕਸੀਡੈਂਟ ਵਿਚ ਮੋਟਰਸਾਈਕਲ ਸਵਾਰ ਦੀ ਹੋਈ ਮੌਤ ਤੇ ਟਰੱਕ ਡਰਾਈਵਰ ਖਿਲਾਫ ਕੇਸ ਦਰਜ ਕੀਤਾ। ਸ਼ਿਕਾਇਤਕਰਤਾ ਗੁਰਸਰਨ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਖੇੜੀ ਸੋਢੀਆਂ ਜ਼ਿਲਾ ਮਲੇਰਕੋਟਲਾ ਨੇ ਪੁਲਸ ਨੂੰ ਲਿਖਤੀ ਸ਼ਿਕਾਇਤ ਵਿਚ ਦੋਸ਼ ਲਗਾਇਆ ਕਿ ਮੇਰਾ ਪਿਤਾ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਢਿੰਗੀ ਨੇੜੇ ਜਾ ਰਿਹਾ ਸੀ ਤਾਂ ਅਣਪਛਾਤੇ ਡਰਾਈਵਰ ਨੇ ਆਪਣਾ ਟਰੱਕ ਤੇਜ਼ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਮੇਰੇ ਪਿਤਾ ਵਿਚ ਮਾਰ ਦਿੱਤਾ।
ਇਸ ਹਾਦਸੇ ਵਿਚ ਮੇਰੇ ਪਿਤਾ ਦੀ ਮੌਤ ਹੋ ਗਈ। ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਅਣਪਛਾਤੇ ਟਰੱਕ ਅਤੇ ਡਰਾਈਵਰ ਖ਼ਿਲਾਫ ਵੱਖ-ਵੱਖ ਧਰਾਵਾਂ ਦੇ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ।
