ਪਟਿਆਲਾ ’ਚ ਕਿਸਾਨਾਂ ਦਾ ਤਿੰਨ ਰੋਜ਼ਾ ਧਰਨਾ ਹੋਇਆ ਸ਼ੁਰੂ, ਵੱਡੀ ਗਿਣਤੀ ’ਚ ਪਹੁੰਚੇ ਕਿਸਾਨ

Friday, May 28, 2021 - 05:18 PM (IST)

ਪਟਿਆਲਾ ’ਚ ਕਿਸਾਨਾਂ ਦਾ ਤਿੰਨ ਰੋਜ਼ਾ ਧਰਨਾ ਹੋਇਆ ਸ਼ੁਰੂ, ਵੱਡੀ ਗਿਣਤੀ ’ਚ ਪਹੁੰਚੇ ਕਿਸਾਨ

ਪਟਿਆਲਾ (ਪਰਮੀਤ, ਜੋਸਨ) : ਕਿਸਾਨਾਂ ਵੱਲੋਂ ਪਟਿਆਲਾ ਵਿਚ ਤਿੰਨ ਰੋਜ਼ਾ ਧਰਨਾ ਲਾਉਣ ਦੇ ਕੀਤੇ ਐਲਾਨ ਮੁਤਾਬਕ ਅੱਜ ਕਿਸਾਨਾਂ ਨੇ ਇਥੇ ਪੁੱਡਾ ਗਰਾਉਂਡ ਵਿਚ ਆਪਣਾ ਧਰਨਾ ਸ਼ੁਰੂ ਕਰ ਦਿੱਤਾ। ਵੱਡੀ ਗਿਣਤੀ ਵਿਚ ਕਿਸਾਨ ਇਸ ਧਰਨੇ ਵਿਚ ਪਹੁੰਚ ਗਏ ਹਨ। ਇਹ ਧਰਨਾ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (ਬੀਕੇਯੂ)ਦੀ ਅਗਵਾਈ ਹੇਠ ਲਗਾਇਆ ਜਾ ਰਿਹਾ ਹੈ।ਇਹ ਧਰਨਾ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਬਣਾਏ ਤਿੰਨ ਕਾਨੂੰਨ ਰੱਦ ਕਰਨ ਅਤੇ ਜਿਣਸਾਂ ਦੀ ਖਰੀਦ ਲਈ ਐੱਮ.ਐੱਸ.ਪੀ. ਬਣਾਉਣ ਦੀ ਮੰਗ ਨੂੰ ਲੈ ਕੇ ਦਿੱਤਾ ਜਾ ਰਿਹਾ ਹੈ। ਧਰਨਾਕਾਰੀ ਕਿਸਾਨਾਂ ਨੇ ਚਿਤਾਵਨੀ ਦਿੱਤੀ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

ਇਹ ਵੀ ਪੜ੍ਹੋ:   ਮੌੜ ਹਲਕੇ ਤੋਂ 'ਆਪ' ਵਿਧਾਇਕ ਕਮਾਲੂ ਕਰ ਸਕਦੈ ਨੇ ਵੱਡਾ ਸਿਆਸੀ ਧਮਾਕਾ, ਕਾਂਗਰਸ ਨਾਲ ਨੇੜਤਾ ਦੇ ਚਰਚੇ

PunjabKesari

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਸ਼ਹਿਰ `ਚ ਸੰਘਰਸ਼ ਦਾ ਐਲਾਨ ਕੀਤਾ ਗਿਆ ਸੀ। ਸੂਬੇ ਭਰ ਤੋਂ ਪੁੱਜੇ ਯੂਨੀਅਨ ਮੈਂਬਰਾਂ ਨੂੰ ਕਿਸਾਨ ਆਗੂਆਂ ਨੂੰ ਸੰਬੋਧਨ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਆਗੂ ਸੁਖਦੇਵ ਸਿੰਘ ਕੋਕਰੀ ਕਲਾਂ, ਭਾਰਤੀ ਕਿਸਾਨ ਯੂਨੀਅਨ ਦੇ ਵਿਸ਼ਵ ਜੱਥਾ ਆਗੂ ਜਗਦੇਵ ਸਿੰਘ ਛਾਜਲੀ, ਅਵਤਾਰ ਸਿੰਘ,ਬਲਦੇਵ ਸਿੰਘ ਆਦਿ ਨੇ ਦੱਸਿਆ ਕਿ ਜਦੋਂ ਤੋਂ ਕੇਂਦਰ ਸਰਕਾਰ ਵੱਲੋਂ ਤਿੰਨੇ ਖੇਤੀ ਕਾਨੂੰਨ ਲਾਗੂ ਕੀਤੇ ਹਨ ਉਦੋਂ ਤੋਂ ਹੀ ਕਿਸਾਨ ਪਿੰਡਾਂ ਵਿਚ ਧਰਨੇ ਮੁਜ਼ਾਹਰੇ ਕਰਕੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦੇ ਆ ਰਹੇ ਹਨ ਪਰ ਕੇਂਦਰ ਸਰਕਾਰ ਵੱਲੋਂ ਕੋਈ ਵੀ ਸੁਣਵਾਈ ਨਾ ਹੋਣ ਦੇ ਰੋਸ ਵਜੋਂ ਕਿਸਾਨਾਂ ਵੱਲੋਂ ਦਿੱਲੀ ਬਾਰਡਰ ’ਤੇ 6 ਮਹੀਨਿਆਂ ਤੋਂ ਧਰਨੇ ਲਗਾ ਕੇ ਡੱਟੇ ਹੋਏ ਹਨ।

ਇਹ ਵੀ ਪੜ੍ਹੋ: ਪੰਜਾਬ ਦੇ ਘਰੇਲੂ ਬਿਜਲੀ ਖ਼ਪਤਕਾਰਾਂ ਨੂੰ ਵੱਡੀ ਰਾਹਤ, 1 ਰੁਪਏ ਤਕ ਪ੍ਰਤੀ ਯੂਨਿਟ ਸਸਤੀ ਹੋਈ ਬਿਜਲੀ

PunjabKesari

ਉਨ੍ਹਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਵੱਲੋਂ ਐੱਮ.ਐੱਸ.ਪੀ. ਪੱਕੇ ਤੌਰ ’ਤੇ ਲਿਖਤੀ ਰੂਪ ਵਿੱਚ ਦੇਣੀ ਚਾਹੀਦੀ ਹੈ। ਇਸ ਦੇ ਨਾਲ ਹੀ ਪਰਾਲੀ ਆਰਡੀਨੈਂਸਾਂ ਨੂੰ ਵੀ ਤੁਰੰਤ ਰੱਦ ਕਰਨਾ ਚਾਹੀਦਾ ਹੈ। ਕੇਂਦਰ ਸਰਕਾਰ ਵੱਲੋਂ ਹਾਲੇ ਤੱਕ ਕਿਸਾਨਾਂ ਦੀ ਕੋਈ ਵੀ ਸੁਣਵਾਈ ਨਹੀਂ ਕੀਤੀ ਜਾ ਰਹੀ ਹੈ ਜਦਕਿ ਕਈ ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਵੀ ਕੋਈ ਸਿੱਟਾ ਨਹੀਂ ਨਿਕਲ ਸਕਿਆ ਹੈ। ਦਿੱਲੀ ਬਾਰਡਰ ਤੇ ਧਰਨੇ ਤੇ ਬੈਠੇ ਕਿਸਾਨਾਂ ਵਿੱਚ 450 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਉਨ੍ਹਾਂ ਦੀ ਕੇਂਦਰ ਸਰਕਾਰ ਤੋਂ ਮੰਗ ਹੈ ਕਿ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕ ਲਾਗੂ ਹੋਣੇ ਚਾਹੀਦੇ ਹਨ। ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਲਾਗੂ ਨਹੀਂ ਹੋ ਜਾਂਦੀਆਂ ਉਦੋਂ ਤੱਕ ਉਹ ਇਸੇ ਤਰ੍ਹਾਂ ਸੰਘਰਸ਼ ਕਰਦੇ ਰਹਿਣਗੇ। ਇਸ ਮੌਕੇ ਜਨਕ ਸਿੰਘ ਭੁਟਾਲ, ਹਰਦੀਪ ਸਿੰਘ ਟੱਲੇਵਾਲ, ਜਗਤਾਰ ਸਿੰਘ ਕਾਲਾਝਾੜ, ਮਨਜੀਤ ਸਿੰਘ ਨਿਆਲ, ਜਸਵਿੰਦਰ ਸਿੰਘ ਬਰਾਸ, ਮਨਜੀਤ ਸਿੰਘ ਘਰਾਚੋਂ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ: ਕੈਪਟਨ ਸਾਬ੍ਹ! ਕਾਂਗਰਸ ਦੇ ਮੰਤਰੀ ਹੀ ਉਡਾ ਰਹੇ ਕੋਰੋਨਾ ਨਿਯਮਾਂ ਦੀਆਂ ਧੱਜੀਆਂ (ਵੀਡੀਓ)


author

Shyna

Content Editor

Related News