ਡਰੇਨ ਦੀ ਪੱਟੜੀ ਤੋਂ ਮਿਲੀ ਨੌਜਵਾਨ ਦੀ ਲਾਸ਼

04/06/2024 5:23:03 PM

ਪਾਤੜਾਂ (ਸਨੇਹੀ) : ਪਾਤੜਾਂ ਸ਼ਹਿਰ ਨਜ਼ਦੀਕ ਲੰਘਦੀ ਝੰਬੋ ਦੀ ਚੋਅ ਡਰੇਨ ਦੀ ਪੱਟੜੀ ਤੋਂ ਇਕ ਨੌਜਵਾਨ ਵਿਅਕਤੀ ਦੀ ਲਾਸ਼ ਮਿਲੀ ਹੈ। ਇਸ ਸਬੰਧੀ ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦੇ ਮੂੰਹ ’ਚੋਂ ਖੂਨ ਦੀ ਉਲਟੀ ਆਈ ਹੋਈ ਸੀ। ਮ੍ਰਿਤਕ ਦੀ ਪਛਾਣ ਪਵਨਦੀਪ ਸਿੰਘ ਵਾਸੀ ਪਾਤੜਾਂ ਵਜੋਂ ਹੋਈ ਹੈ। ਮ੍ਰਿਤਕ ਦੀ ਪਤਨੀ ਨੇ ਪੁਲਸ ਨੂੰ ਲਿਖਵਾਏ ਬਿਆਨਾਂ ’ਚ ਸਪੱਸ਼ਟ ਕੀਤਾ ਹੈ ਕਿ ਉਸ ਦਾ ਪਤੀ ਮਿਹਨਤ ਮਜ਼ਦੂਰੀ ਕਰਦਾ ਸੀ ਅਤੇ ਨਸ਼ੇ ਕਰਨ ਦਾ ਆਦੀ ਸੀ, ਜਿਸ ਦੀ ਮੌਤ ਸਬੰਧੀ ਸਾਨੂੰ ਕਿਸੇ ’ਤੇ ਕੋਈ ਸ਼ੱਕ ਨਹੀਂ ਹੈ।

ਪੁਲਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ ਇਸ ਮੌਤ ਨੂੰ ਕੁਦਰਤੀ ਕਰਾਰ ਦਿੰਦਿਆਂ ਧਾਰਾ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਹਵਾਲੇ ਕਰ ਦਿੱਤੀ, ਜਿਥੇ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।

Anuradha

This news is Content Editor Anuradha