ਪੰਜਾਬ ਸਰਕਾਰ ਤੇ ਪਟਵਾਰੀਆਂ ''ਚ ਬਣੀ ਸਹਿਮਤੀ, ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ

Tuesday, Aug 01, 2023 - 07:09 PM (IST)

ਪੰਜਾਬ ਸਰਕਾਰ ਤੇ ਪਟਵਾਰੀਆਂ ''ਚ ਬਣੀ ਸਹਿਮਤੀ, ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ

ਪਟਿਆਲਾ (ਪਰਮੀਤ, ਲਖਵਿੰਦਰ) : ਹੜ੍ਹਾਂ ਮਾਰੇ ਪੰਜਾਬ ਵਿਚ ਕਿਸਾਨਾਂ ਲਈ ਬਹੁਤ ਵੱਡੀ ਰਾਹਤ ਵਾਲੀ ਖ਼ਬਰ ਇਹ ਹੈ ਕਿ ਹੜ੍ਹਾਂ ਦੌਰਾਨ ਹੋਏ ਨੁਕਸਾਨ ਦੀ ਗਿਰਦਾਵਰੀ ਨੂੰ ਲੈ ਕੇ ਪੰਜਾਬ ਸਰਕਾਰ ਤੇ ਪਟਵਾਰੀਆਂ ਦਰਮਿਆਨ ਸਹਿਮਤੀ ਬਣ ਗਈ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੀ ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਨੇ ਦੱਸਿਆ ਕਿ ਅੱਜ ਉਹਨਾਂ ਦੀ ਵਿੱਤ ਕਮਿਸਨਰ ਮਾਲ ਕੈਪ ਸਿਨਹਾ ਨਾਲ ਚੰਡੀਗੜ੍ਹ ਵਿਚ ਮੀਟਿੰਗ ਹੋਈ ਹੈ ਜਿਸ ਵਿਚ ਇਸ ਗਿਰਦਾਵਰੀ ਬਾਰੇ ਸਹਿਮਤੀ ਬਣੀ ਹੈ।

ਇਹ ਵੀ ਪੜ੍ਹੋ :  ਵੱਡੀ ਖ਼ਬਰ: ਪਟਵਾਰੀਆਂ ਦੇ ਕਾਰਜਕਾਲ ਸਬੰਧੀ ਪੰਜਾਬ ਸਰਕਾਰ ਵੱਲੋਂ ਨਵਾਂ ਨੋਟੀਫਿਕੇਸ਼ਨ ਜਾਰੀ

ਉਹਨਾਂ ਦੱਸਿਆ ਕਿ ਅਸੀਂ ਪਿੰਡ ਵਾਈਜ ਰਿਪੋਰਟ ਬਣਾ ਕੇ ਭੇਜਾਂਗੇ ਜਿਸ ਵਿਚ ਦੱਸਾਂਗੇ ਕਿ ਪਿੰਡ ਦਾ ਕੁੱਲ ਖੇਤੀਯੋਗ ਰਕਬਾ ਇੰਨਾ ਹੈ ਜਿਸ ਵਿਚੋਂ ਹੜ੍ਹਾਂ ਨਾਲ ਪ੍ਰਭਾਵਤ ਰਕਬਾ ਇੰਨਾ ਹੈ। ਉਹਨਾਂ ਦੱਸਿਆ ਕਿ 100 ਫ਼ੀਸਦੀ ਖਰਾਬੇ ਦੇ ਹਿਸਾਬ ਨਾਲ ਰਿਪੋਰਟਾਂ ਭੇਜੀਆਂ ਜਾਣਗੀਆਂ।ਉਹਨਾਂ ਦੱਸਿਆ ਕਿ ਪਹਿਲਾਂ ਜੋ ਗਿਰਦਾਵਰੀ ਦੇ ਹੁਕਮ ਜਾਰੀ ਹੋਏ ਸਨ, ਉਸ ਮੁਤਾਬਕ ਗਿਰਦਾਵਰੀਆਂ ਨਹੀਂ ਹੋ ਸਕਦੀਆਂ ਸਨ ਕਿਉਂਕਿ ਨਿਯਮਾਂ ਮੁਤਾਬਕ ਹਾੜ੍ਹੀ ਤੇ ਸਾਉਣੀ ਦੀਆਂ ਫ਼ਸਲਾਂ ਪੱਕਣ ’ਤੇ ਹੁੰਦੇ ਨੁਕਸਾਨ ਦੀ ਗਿਰਦਾਵਰੀ ਹੋ ਸਕਦੀ ਹੈ।

ਇਹ ਵੀ ਪੜ੍ਹੋ :  ਵੱਡੀ ਖ਼ਬਰ: ਪੰਜਾਬ 'ਚ ਕਈ ਥਾਵਾਂ 'ਤੇ ਚੜ੍ਹਦੀ ਸਵੇਰ ਐਨ.ਆਈ.ਏ. ਵੱਲੋਂ ਛਾਪੇਮਾਰੀ

ਅੱਜ ਦੀ ਮੀਟਿੰਗ ਵਿਚ ਸਹਿਮਤੀ ਤੋਂ ਬਾਅਦ ਕਿਸਾਨਾਂ ਨੂੰ ਵੱਡੀ ਰਾਹਤ ਮਿਲਣ ਦੀ ਆਸ ਬੱਝ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਜਾਰਤ ਦੀ ਮੀਟਿੰਗ ਤੋਂ ਬਾਅਦ ਸਰਕਾਰ ਨੇ ਐਲਾਨ ਕੀਤਾ ਸੀ ਕਿ 15 ਅਗਸਤ ਤੱਕ ਗਿਰਦਾਵਰੀਆਂ ਦਾ ਕੰਮ ਮੁਕੰਮਲ ਕੀਤਾ ਜਾਵੇਗਾ।

ਪਟਵਾਰੀਆਂ ਦੀਆਂ ਮੰਗਾਂ ਜਲਦ ਹੱਲ ਕਰਨ ਦਾ ਭਰੋਸਾ ਮਿਲਿਆ

ਹਰਵੀਰ ਸਿੰਘ ਢੀਂਡਸਾ ਨੇ ਦੱਸਿਆ ਕਿ ਵਿੱਤ ਕਮਿਸਨਰ ਮਾਲ ਨੇ ਭਰੋਸਾ ਦੁਆਇਆ ਹੈ ਕਿ ਦੀ ਰੈਵੇਨਿਊ ਪਟਵਾਰ ਯੂਨੀਅਨ ਦੀਆਂ ਮੰਗਾਂ ਬਾਰੇ ਉਹ ਮੁੱਖ ਮੰਤਰੀ ਨਾਲ ਗੱਲਬਾਤ ਕਰਕੇ ਜਲਦੀ ਤੋਂ ਜਲਦੀ ਇਹਨਾਂ ਨੂੰ ਹੱਲ ਕਰਵਾਉਣ ਦਾ ਯਤਨ ਕਰਨਗੇ।

ਇਹ ਵੀ ਪੜ੍ਹੋ : ਹੁਣ ਟ੍ਰੈਫਿਕ ਚਲਾਨ ਹੋਣ 'ਤੇ ਜੁਰਮਾਨਾ ਭਰਨ ਦੀ ਖੱਜਲ-ਖੁਆਰੀ ਤੋਂ ਮਿਲੇਗਾ ਛੁਟਕਾਰਾ

ਇਕ-ਇਕ ਪਟਵਾਰੀ ਕੋਲ ਕਈ-ਕਈ ਪਿੰਡਾਂ ਦਾ ਚਾਰਜ

ਭਾਵੇਂ ਸਰਕਾਰ ਤੇ ਪਟਵਾਰੀਆਂ ਵਿਚਕਾਰ ਗਿਰਦਾਵਰੀ ਦੇ ਕੰਮ ਲਈ ਸਹਿਮਤੀ ਬਣ ਗਈ ਹੈ ਪਰ ਦਿਲਚਸਪੀ ਵਾਲੀ ਗੱਲ ਇਹ ਹੈ ਕਿ ਇਕ-ਇਕ ਪਟਵਾਰੀ ਕੋਲ ਕਈ-ਕਈ ਪਿੰਡਾਂ ਦਾ ਚਾਰਜ ਹੈ। ਦੋ ਪਿੰਡਾਂ ਤੋਂ ਲੈ ਕੇ ਪੰਜ-ਪੰਜ ਪਿੰਡਾਂ ਤੱਕ ਪਟਵਾਰੀਆਂ ਦੇ ਕੋਲ ਚਾਰਜ ਹਨ ਕਿਉਂਕਿ ਇਸ ਵੇਲੇ ਕੁੱਲ ਆਸਾਮੀਆਂ ਵਿਚੋਂ ਸਿਰਫ਼ 40 ਫੀਸਦੀ ਆਸਾਮੀਆਂ ’ਤੇ ਹੀ ਪਟਵਾਰੀ ਕੰਮ ਕਰ ਰਹੇ ਹਨ। ਬੀਤੇ ਦਿਨ ਪੰਜਾਬ ਸਰਕਾਰ ਨੇ ਪਟਵਾਰੀਆਂ ਦੀ ਸੇਵਾ ਮੁਕਤੀ ਦੀ ਉਮਰ 64 ਸਾਲ ਤੋਂ ਵਧਾ ਕੇ 67 ਸਾਲ ਕਰ ਦਿੱਤੀ ਸੀ।

ਇਹ ਵੀ ਪੜ੍ਹੋ :  'ਆਪ' ਵਿਧਾਇਕਾਂ ਖ਼ਿਲਾਫ਼ ਸ਼ਿਕਾਇਤਾਂ ਮਿਲਣ ਮਗਰੋਂ ਮੀਟਿੰਗਾਂ ਸ਼ੁਰੂ, ਹਾਈਕਮਾਨ ਕੋਲ ਪੁੱਜੇਗੀ 'ਰਿਐਲਿਟੀ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harnek Seechewal

Content Editor

Related News