ਕੈਨੇਡਾ ਭੇਜਣ ਦੇ ਨਾਂ ’ਤੇ 18 ਲੱਖ ਦੀ ਠੱਗੀ ਮਾਰੀ
Thursday, Aug 22, 2024 - 03:49 PM (IST)
ਨਾਭਾ (ਖੁਰਾਣਾ) : ਕੋਤਵਾਲੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਕਰਨ ਦੇ ਦੋਸ਼ ’ਚ ਇਕ ਵਿਅਕਤੀ ਖ਼ਿਲਾਫ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਨਵਪ੍ਰੀਤ ਸਿੰਘ ਪੁੱਤਰ ਉਂਕਾਰ ਸਿੰਘ ਵਾਸੀ ਖਰੜ ਜ਼ਿਲ੍ਹਾ ਮੋਹਾਲੀ ਵਜੋਂ ਹੋਈ ਹੈ। ਰਣਜੀਤ ਸਿੰਘ ਨੇ ਪੁਲਸ ਨੂੰ ਲਿਖਤੀ ਸ਼ਿਕਾਇਤ ’ਚ ਦੋਸ਼ ਲਾਇਆ ਕਿ ਮੇਰੀ ਲੜਕੀ ਰਣਦੀਪ ਕੌਰ ਨੂੰ ਵਰਕ ਪਰਮਿਟ ’ਤੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 18 ਲੱਖ ਰੁਪਏ ਲੈ ਲਏ। ਬਾਅਦ ’ਚ ਨਾ ਤਾਂ ਲੜਕੀ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ।
ਸ਼ਿਕਾਇਤਕਰਤਾ ਰਣਜੀਤ ਸਿੰਘ ਦੇ ਬਿਆਨਾਂ ’ਤੇ ਪੁਲਸ ਨੇ ਮੁਲਜ਼ਮਾਂ ਖਿਲਾਫ ਧਾਰਾ 406, 420 ਆਈ. ਪੀ. ਸੀ. ਤਹਿਤ ਮੁਕੱਦਮਾ ਦਰਜ ਕਰ ਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਪੁਲਸ ਮੁਤਾਬਕ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।