ਕਾਰ ਨੇ ਮਾਰੀ ਮੋਟਰਸਾਈਕਲ ਸਵਾਰ ਨੂੰ ਟੱਕਰ, ਮੌਤ

05/30/2023 6:32:19 PM

ਪਟਿਆਲਾ (ਬਲਜਿੰਦਰ) : ਸ਼ਹਿਰ ਦੇ ਨਾਭਾ ਰੋਡ ’ਤੇ ਕਾਰ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਜਿਸ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਵਾਸੀ ਪਿੰਡ ਬੀਬੀਪੁਰ ਥਾਣਾ ਬਖਸ਼ੀਵਾਲਾ ਵਜੋਂ ਹੋਈ। ਇਸ ਮਾਮਲੇ ਵਿਚ ਥਾਣਾ ਬਖਸ਼ੀਵਾਲਾ ਦੀ ਪੁਲਸ ਨੇ ਕਮਲਜੀਤ ਸਿੰਘ ਪੁੱਤਰ ਬਲਵਿੰਦਰ ਵਾਸੀ ਪਿੰਡ ਬੀਬੀਪੁਰ ਦੀ ਸ਼ਿਕਾਇਤ ’ਤੇ ਅਣਪਛਾਤੇ ਕਾਰ ਡਰਾਇਵਰ ਖ਼ਿਲਾਫ 279, 304 ਏ ਅਤੇ 427 ਆਈ.ਪੀ.ਸੀ. ਦੇ ਤਹਿਤ ਕੇਸ ਦਰਜ ਕੀਤਾ ਹੈ।

ਕਮਲਜੀਤ ਸਿੰਘ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਪਿਤਾ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਕਲਿਆਣਾ ਦੇ ਕੋਲ ਜਾ ਰਿਹਾ ਸੀ, ਜਿਥੇ ਅਣਪਛਾਤੇ ਕਾਰ ਡਰਾਈਵਰ ਨੇ ਉਸ ਦੇ ਪਿਤਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਇਸ ਹਾਦਸੇ ਵਿਚ ਉਸ ਦੇ ਪਿਤਾ ਦੀ ਮੌਤ ਹੋ ਗਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Gurminder Singh

Content Editor

Related News