ਸੀਨੀਅਰ ਭਾਜਪਾ ਆਗੂ ਹਰਜੀਤ ਗਰੇਵਾਲ ਖ਼ਿਲਾਫ਼ ਕੇਸ ਦਰਜ, ਜਾਣੋ ਪੂਰਾ ਮਾਮਲਾ
02/23/2023 10:09:52 AM

ਪਟਿਆਲਾ (ਬਲਜਿੰਦਰ) : ਆਮ ਆਦਮੀ ਪਾਰਟੀ ਦੀ ਵਿਧਾਇਕਾ ਨੀਨਾ ਮਿੱਤਲ ਖ਼ਿਲਾਫ਼ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਹੇ ਗਏ ਅਪਸ਼ਬਦਾਂ ਕਾਰਨ ਥਾਣਾ ਸਿਟੀ ਰਾਜਪੁਰਾ ਦੀ ਪੁਲਸ ਨੇ ਸੀਨੀਅਰ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਖ਼ਿਲਾਫ਼ 294, 506 ਤੇ 509 ਆਈ. ਪੀ. ਸੀ. ਤਹਿਤ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਪ੍ਰੀਪੇਡ ਬਿਜਲੀ ਮੀਟਰ ਯੋਜਨਾ ਨੇ ਵਧਾਈ ਲੋਕਾਂ ਦੀ ਚਿੰਤਾ; ਜਾਣੋ ਕਿਵੇਂ ਕਰਦੈ ਕੰਮ ਤੇ ਕੀ ਹਨ ਮੀਟਰ ਦੇ ਲਾਭ
ਜਾਣਕਾਰੀ ਮੁਤਾਬਕ ਭਾਜਪਾ ਆਗੂ ਨੇ ਬੀਤੇ ਦਿਨੀਂ ਇਕ ਨਿੱਜੀ ਚੈਨਲ ਨੂੰ ਦਿੱਤੀ ਇੰਟਰਵਿਊ ਦੌਰਾਨ ‘ਆਪ’ ਵਿਧਾਇਕ ਨੀਨਾ ਮਿੱਤਲ ਖ਼ਿਲਾਫ਼ ਕੁਝ ਅਪਸ਼ਬਦਾਂ ਦਾ ਇਸਤੇਮਾਲ ਕੀਤਾ ਸੀ, ਜਿਸ ਤੋਂ ਬਾਅਦ ਇਸ ਮਾਮਲੇ ’ਚ ਇਕ ਫੋਨ ਰਿਕਾਰਡਿੰਗ ਦੇ ਆਧਾਰ ’ਤੇ ਹਰਜੀਤ ਸਿੰਘ ਗਰੇਵਾਲ ਖ਼ਿਲਾਫ਼ ਕੇਸ ਦਰਜ ਕਰ ਕੇ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਸਾਬਕਾ ਤੇ ਮੌਜੂਦਾ ਵਿਧਾਇਕਾਂ ਖ਼ਿਲਾਫ਼ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਹਾਈ ਕੋਰਟ ਸਖ਼ਤ, ਦਿੱਤੇ ਇਹ ਨਿਰਦੇਸ਼
ਦੱਸਣਯੋਗ ਹੈ ਕਿ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਪਹਿਲਾਂ ਵੀ ਕਈ ਵਾਰ ਵਿਵਾਦਿਤ ਬਿਆਨ ਕਰਕੇ ਵਿਵਾਦਾਂ ਚ ਰਹਿ ਚੁੱਕੇ ਹਨ। ਕਿਸਾਨ ਅੰਦੋਲਨ ਦੌਰਾਨ ਵੀ ਵਿਵਾਦਿਤ ਬਿਆਨ ਕਾਰਨ ਹਰਜੀਤ ਗਰੇਵਾਲ ਨੂੰ ਵੱਡੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ। ਇਕ ਵਾਰ ਫਿਰ 'ਆਪ' ਵਿਧਾਇਕਾ ਖ਼ਿਲਾਫ਼ ਗ਼ਲਤ ਸ਼ਬਦਾਵਲੀ ਵਰਤਣ ਕਰਕੇ ਗਰੇਵਾਲ ਵਿਵਾਦਾਂ ਚ ਘਿਰ ਗਏ ਹਨ ਤੇ ਹੁਣ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ‘ਸਕੂਲਜ਼ ਆਫ ਐਮੀਨੈਂਸ’ 'ਚ ਪੜ੍ਹਨ ਦੇ ਚਾਹਵਾਨ ਵਿਦਿਆਰਥੀ ਖਿੱਚ ਲੈਣ ਤਿਆਰੀ, ਦਾਖ਼ਲੇ ਲਈ ਪੋਰਟਲ ਲਾਂਚ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ