ਕੇਂਦਰੀ ਜੇਲ ’ਚੋਂ 2 ਮੋਬਾਈਲ ਅਤੇ 3 ਸਿਮ ਕਾਰਡ ਬਰਾਮਦ

Monday, Apr 13, 2026 - 06:09 PM (IST)

ਕੇਂਦਰੀ ਜੇਲ ’ਚੋਂ 2 ਮੋਬਾਈਲ ਅਤੇ 3 ਸਿਮ ਕਾਰਡ ਬਰਾਮਦ

ਪਟਿਆਲਾ (ਬਲਜਿੰਦਰ) : ਕੇਂਦਰੀ ਜੇਲ ਪਟਿਆਲਾ ’ਚ ਤਲਾਸ਼ੀ ਦੌਰਾਨ 2 ਮੋਬਾਈਲ ਫੋਨ ਅਤੇ 3 ਸਿਮ ਕਾਰਡ ਬਰਾਮਦ ਕੀਤੇ ਗਏ ਹਨ। ਥਾਣਾ ਤ੍ਰਿਪੜੀ ਦੀ ਪੁਲਸ ਨੇ 2 ਵੱਖ-ਵੱਖ ਕੇਸ ਦਰਜ ਕੀਤੇ ਹਨ। ਪਹਿਲੇ ਕੇਸ ’ਚ ਜੇਲ ਦੇ ਸਹਾਇਕ ਸੁਪਰਡੈਂਟ ਰਾਹੁਲ ਚੌਧਰੀ ਦੀ ਸ਼ਿਕਾਇਤ ’ਤੇ ਹਵਾਲਾਤੀ ਗੁਰਤੇਜ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਸ਼ਾਦੀਪੁਰ ਥਾਣਾ ਸਦਰ ਖਿਲਾਫ 52 ਏ ਪ੍ਰੀਜ਼ਨ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜੇਲ ਪ੍ਰਸ਼ਾਸਨ ਮੁਤਾਬਕ ਗੁਪਤ ਸੂਚਨਾ ਦੇ ਅਧਾਰ ’ਤੇ ਜਦੋਂ ਉਕਤ ਹਵਾਲਾਤੀ ਦੀ ਤਲਾਸ਼ੀ ਲਈ ਗਈ ਤਾਂ ਉਸ ਤੋਂ 3 ਸਿਮ ਕਾਰਡ ਬਰਾਮਦ ਹੋਏ। ਜਿਸ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਦੂਜੇ ਕੇਸ ਵਿਚ ਪੁਲਸ ਨੇ ਹਵਾਲਾਤੀ ਸੁਨੀਲ ਕੁਮਾਰ ਪੁੱਤਰ ਮਨਜੀਤ ਸਿੰਘ ਵਾਸੀ ਰੇਗੜ ਬਸਤੀ ਇੰਦਰਾ ਕਲੋਨੀ ਮੋਗਾ ਅਤੇ ਹਵਾਲਾਤੀ ਗੁਰਪ੍ਰੀਤ ਸਿੰਘ ਪੁੱਛਰ ਜੋਗਾ ਸਿੰਘ ਵਾਸੀ ਚੀਮਾ ਖੁਰਦ ਥਾਣਾ ਵਲਟੋਹਾ ਜ਼ਿਲਾ ਤਰਨਤਾਰਨ ਦੇ ਖਿਲਾਫ 52 ਏ ਪ੍ਰੀਜ਼ਨ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜੇਲ ਪ੍ਰਸਾਸ਼ਨ ਦੇ ਮੁਤਾਬਕ ਤਲਾਸ਼ੀ ਕਰਨ ’ਤੇ ਹਵਾਲਾਤੀ ਸੁਨੀਲ ਕੁਮਾਰ ਤੋਂ 1 ਮੋਬਾਇਲ ਫੋਨ ਅਤੇ ਹਵਾਲਾਤੀ ਹਰਪ੍ਰੀਤ ਸਿੰਘ ਤੋਂ ਇੱਕ ਮੋਬਾਇਲ ਫੋਨ ਬਰਾਮਦ ਕੀਤਾ ਗਿਆ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News