ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅਧਿਆਪਕਾਂ ਤੋਂ ਮੰਗੀ ਮੁਆਫੀ

Thursday, Apr 10, 2025 - 05:19 PM (IST)

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅਧਿਆਪਕਾਂ ਤੋਂ ਮੰਗੀ ਮੁਆਫੀ

ਪਟਿਆਲਾ : ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅਧਿਆਪਕਾਂ ਨੂੰ ਸਬਕ ਸਿਖਾਉਣ ਦੀ ਗੱਲ ਆਖੇ ਜਾਣ ਦੇ ਵਿਰੋਧ ਤੋਂ ਬਾਅਦ ਉਨ੍ਹਾਂ ਨੇ ਬਿਆਨ ਲਈ ਮੁਆਫ਼ੀ ਮੰਗ ਲਈ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਸਾਡੇ ਗੁਰੂ ਹਨ। ਜੇਕਰ ਮੇਰੀ ਟਿੱਪਣੀ ਨਾਲ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਹੱਥ ਜੋੜ ਕੇ ਮੁਆਫ਼ੀ ਮੰਗਦਾ ਹਾਂ। 

ਦੱਸ ਦਈਏ ਕਿ ਜੌੜਾਮਾਜਰਾ ਨੂੰ ਨਾ ਸਿਰਫ਼ ਵਿਰੋਧੀ ਧਿਰ ਵੱਲੋਂ ਸਗੋਂ ਆਪਣੀ ਪਾਰਟੀ ਦੇ ਅੰਦਰ ਵੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਸੀ ਕਿ ਅਧਿਆਪਕਾਂ ਦਾ ਸਤਿਕਾਰ ਸਾਡੇ ਲਈ ਬਹੁਤ ਮਹੱਤਵਪੂਰਨ ਹੈ ਅਤੇ ਅਸੀਂ ਅਜਿਹੇ ਵਿਵਹਾਰ ਦੀ ਸਖ਼ਤ ਨਿੰਦਾ ਕਰਦੇ ਹਾਂ। ਬੈਂਸ ਨੇ ਕਿਹਾ ਕਿ ਸਾਰਿਆਂ ਨੂੰ ਅਧਿਆਪਕਾਂ ਦੇ ਸਮਰਪਣ ਅਤੇ ਮਿਹਨਤ ਦੀ ਕਦਰ ਕਰਨੀ ਚਾਹੀਦੀ ਹੈ। ਰਾਜ ਸਰਕਾਰ ਅਧਿਆਪਕਾਂ ਲਈ ਇੱਕ ਸਹਾਇਕ ਅਤੇ ਅਨੁਕੂਲ ਮਾਹੌਲ ਬਣਾਉਣ ਲਈ ਵਚਨਬੱਧ ਹੈ, ਜਿਸ ਵਿੱਚ ਉਹ ਆਪਣੀਆਂ ਸੇਵਾਵਾਂ ਬਿਹਤਰ ਢੰਗ ਨਾਲ ਦੇ ਸਕਣ। ਇਸ ਤਰ੍ਹਾਂ ਦੀ ਟਿੱਪਣੀ ਸਹੀ ਨਹੀਂ ਹੈ।


author

Gurminder Singh

Content Editor

Related News