ਆਨ. ਆਰ.ਆਈਜ਼ ਦੇ ਸਹਿਯੋਗ ਨਾਲ 140 ਪਰਿਵਾਰਾਂ ਨੂੰ ਵੰਡਿਆ ਰਾਸ਼ਨ

04/06/2020 6:05:19 PM

ਪਟਿਆਲਾ : ਕੋਰੋਨਾ ਵਾਇਰਸ ਦੇ ਚੱਲਦੇ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਅਣਮਿੱਥੇ ਸਮੇਂ ਲਈ ਕਰਫਿਊ ਦਾ ਐਲਾਨ ਕੀਤਾ ਹੋਇਆ ਹੈ। ਅਜਿਹੇ ਵਿਚ ਉਨ੍ਹਾਂ ਪਰਿਵਾਰਾਂ ਲਈ ਹੋਰ ਵੀ ਔਖਾ ਸਮਾਂ ਹੈ ਜਿਹੜੇ ਦਿਹਾੜੀ ਕਰਕੇ ਆਪਣਾ ਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਹਨ। ਇਸ ਔਖੀ ਘੜੀ ਵਿਚ ਕਈ ਸਮਾਜ ਸੇਵੀ ਸੰਸਥਾਵਾਂ ਲੋੜਵੰਦਾਂ ਦੀ ਮਦਦ ਲਈ ਅੱਗੇ ਆਈਆਂ ਹਨ। ਇਸ ਤੋਂ ਇਲਾਵਾ ਐੱਨ. ਆਰ. ਆਈਜ਼ ਵਲੋਂ ਵੀ ਲੋੜਵੰਦਾਂ ਦੀ ਇਸ ਔਖੇ ਸਮੇਂ ਬਾਂਹ ਫੜੀ ਜਾ ਰਹੀ ਹੈ। ਪਟਿਆਲਾ ਦੇ ਪਿੰਡ ਹਤਾਲਾ ਵਿਖੇ ਲੰਬੜ ਪਰਿਵਾਰ ਵਲੋਂ ਐੱਨ. ਆਰ. ਆਈਜ਼ ਦੇ ਸਹਿਯੋਗ ਨਾਲ ਪਿੰਡ ਦੇ 140 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। 

PunjabKesari

ਇਸ ਦੌਰਾਨ ਗੱਲਬਾਤ ਕਰਦੇ ਹੋਏ ਦਾਨੀ ਸੱਜਣਾ ਨੇ ਦੱਸਿਆ ਕਿ ਸਾਬਕਾ ਸਰਪੰਚ ਪਰਗਟ ਸਿੰਘ, ਸਾਬਕਾ ਸਰਪੰਚ ਦਲੀਪ ਸਿੰਘ, ਗੁਰਵਿੰਦਰ ਸਿੰਘ ਲੰਬੜਦਾਰ, ਜ਼ੋਰਾ ਸਿੰਘ ਲੰਬੜਦਾਰ, ਅਮਰੀਕ ਖਨਾਲ, ਬੱਬੂ ਅਸਟ੍ਰੇਲੀਆ ਅਤੇ ਹੋਰ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਪਿੰਡ ਦੇ 140 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ ਗਿਆ।


Gurminder Singh

Content Editor

Related News