ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਸਣੇ ਇਕ ਗ੍ਰਿਫ਼ਤਾਰ
Friday, May 02, 2025 - 05:47 PM (IST)

ਭਾਦਸੋਂ (ਅਵਤਾਰ) : ਥਾਣਾ ਭਾਦਸੋਂ ਵਲੋਂ ਇਕ ਵਿਅਕਤੀ ਨੂੰ ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਪਰਮਿੰਦਰ ਸਿੰਘ ਨੇ ਰਾਇਮਲਮਾਜਰੀ ਨਜ਼ਦੀਕ ਨਾਕਾ ਲਾਇਆ ਹੋਇਆ ਸੀ ਤਾਂ ਹਰਮਿੰਦਰ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਵਾਰਡ ਨੰਬਰ 8 ਨੂੰ ਚੈਕ ਕਰਨ 'ਤੇ 296 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ। ਪੁਲਸ ਵਲੋਂ ਕਾਰਵਾਈ ਕਰਦੇ ਹੋਏ 22/61/85 ਐਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।