ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਵਿਚ ਦੋ ਗ੍ਰਿਫਤਾਰ

Monday, Jul 07, 2025 - 04:18 PM (IST)

ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਵਿਚ ਦੋ ਗ੍ਰਿਫਤਾਰ

ਪਟਿਆਲਾ (ਬਲਜਿੰਦਰ) : ਪਟਿਆਲਾ ਪੁਲਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਵਿਚ ਦੋ ਵਿਅਕਤੀਆਂ ਨੂੰ ਦੋ ਵੱਖ-ਵੱਖ ਕੇਸਾਂ ਵਿਚ ਗ੍ਰਿਫਤਾਰ ਕੀਤਾ ਹੈ। ਪਹਿਲੇ ਕੇਸ ਵਿਚ ਥਾਣਾ ਅਨਾਜ ਮੰਡੀ ਪਟਿਆਲਾ ਦੀ ਪੁਲਸ ਨੇ ਗੋਰਾਲ ਲਾਲ ਪੁੱਤਰ ਰਾਜ ਕੁਮਾਰ ਵਾਸੀ ਤਫੱਜਲਪੁਰਾ ਹਾਲ ਨਿਵਾਸੀ ਏਕਤਾ ਨਗਰ ਏ ਨੇੜੇ ਫੋਕਲ ਪੁਆਇੰਟ ਪਟਿਆਲਾ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਸ ਮੁਤਾਬਕ ਏ.ਐੱਸ.ਆਈ ਮਨਜਿੰਦਰ ਸਿੰਘ ਪੁਲਸ ਪਾਰਟੀ ਸਮੇਤ ਏਸ਼ੀਅਨ ਕਾਲਜ ਸਰਹੰਦ ਰੋਡ ਪਟਿਆਲਾ ਦੇ ਨੇੜੇ ਮੌਜੂਦ ਸੀ, ਜਿਥੇ ਉਕਤ ਵਿਅਕਤੀ ਨੂੰ ਜਦੋਂ ਸ਼ੱਕ ਦੇ ਅਧਾਰ ’ਤੇ ਰੋਕ ਕੇ ਚੈਕ ਕੀਤਾ ਤਾਂ ਉਸ ਤੋਂ 5 ਗ੍ਰਾਮ ਚਿੱਟਾ ਹੈਰੋਇਨ ਬਰਾਮਦ ਕੀਤੀ ਗਈ। ਜਿਸ ਖਿਲਾਫ ਐੱਨ.ਡੀ.ਪੀ.ਐਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਦੂਜੇ ਕੇਸ ਵਿਚ ਥਾਣਾ ਅਰਬਨ ਅਸਟੇਟ ਪਟਿਆਲਾ ਦੀ ਪੁਲਸ ਨੇ ਐਸ.ਐਚ.ਓ. ਅਮਨਦੀਪ ਬਰਾੜ ਦੀ ਅਗਵਾਈ ਹੇਠ ਮੋਹਿੰਤ ਵਰਮਾ ਪੁੱਤਰ ਪਰਵੀਨ ਵਰਮਾ ਵਾਸੀ ਫੇਸ-2 ਅਰਬਨ ਅਸਟੇਟ ਪਟਿਆਲਾ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਸ ਮੁਤਾਬਕ ਏ.ਐਸ.ਆਈ. ਕੁਲਦੀਪ ਸਿੰਘ ਪੁਲਸ ਪਾਰਟੀ ਸਮੇਤ ਬੀ.ਐਸ.ਐਨ.ਐਲ ਦਫਤਰ ਫੇਸ-2 ਅਰਬਨ ਅਸਟੇਟ ਪਟਿਆਲਾ ਵਿਖੇ ਮੌਜੂਦ ਸੀ ਜਿਥੇ ਉਕਤ ਵਿਅਕਤੀ ਨੂੰ ਜਦੋਂ ਸ਼ੱਕ ਦੇ ਅਧਾਰ ’ਤੇ ਰੋਕ ਕੇ ਚੈਕ ਕੀਤਾ ਗਿਆ ਤਾਂ ਉਸ ਤੋਂ 10 ਗ੍ਰਾਮ ਨਸ਼ੀਲਾ ਪਾਉਡਰ ਅਤੇ 800 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਜਿਸ ਦੇ ਖਿਲਾਫ ਐਨ.ਡੀ.ਪੀ.ਐਸ਼ ਐਕਟ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸੇ ਤਰ੍ਹਾਂ ਸਿਵਲ ਲਾਈਨ ਪਟੇ ਭਾਰਤ ਕੁਮਰਾ ਪੁੱਤਰ ਮੰਗਲ ਰਾਮ ਵਾਸੀ ਨੇੜੇ ਗੁੱਗਾ ਮਾੜੀ ਨਿਉ ਬਸਤੀ ਬਡੁੰਗਰ ਪਟਿਆਲਾਦੇ ਖਿਲਾਫ ਐੱਨ.ਡੀ.ਪੀ.ਐਸ. ਐਕਟ ਦੇ ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਮੁਤਾਬਕ ਐਸ.ਆਈ .ਰਾਮ ਕਰਨ ਪੁਲਸ ਪਾਰਟੀ ਸਮੇਤ ਨਾਭਾ ਪਾਰਕ ਪਟਿਆਲਾ ਅੰਦਰ ਮੌਜੂਦ ਸੀ, ਜਿਥੇ ਉਕਤ ਵਿਅਕਤੀ ਪਾਰਕ ਦੇ ਅੰਦਰ ਬੈਠਾ ਨਸ਼ੇ ਦਾ ਸੇਵਨ ਕਰ ਰਿਹਾ ਸੀ ਤਾਂ ਉਕਤ ਵਿਅਕਤੀ ਨੂੰ ਕਾਬੂ ਕਰਕੇ 1 ਲਾਇਟਰ, 1 ਸਿਲਵਰ ਪੰਨੀ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਗਿਆ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News