ਮੀਂਹ ਕਾਰਨ ਢਹਿ ਗਿਆ ਸੀ ਬੋਔਲਾਦ ਜੋੜੇ ਦਾ ਮਕਾਨ, ਮੁਆਵਜ਼ੇ ਦੀ ਉਡੀਕ 'ਚ ਚੱਲ ਵੱਸਿਆ ਬਜ਼ੁਰਗ
09/26/2023 5:57:09 PM

ਬਨੂੜ (ਗੁਰਪਾਲ) : 10 ਜੁਲਾਈ ਨੂੰ ਇਲਾਕੇ ਵਿਚ ਪਏ ਭਾਰੀ ਮੀਂਹ ਕਾਰਨ ਸ਼ਹਿਰ ਦੇ ਵਾਰਡ ਨੰਬਰ 13 ਦੇ ਵਸਨੀਕ ਹਰਨੇਕ ਸਿੰਘ ਦੇ ਕੱਚੇ ਮਕਾਨ ਦੀ ਛੱਤ ਡਿੱਗ ਗਈ ਸੀ। ਮਕਾਨ ਦੀ ਛੱਤ ਡਿੱਗਣ ਤੋਂ ਬਾਅਦ 75 ਸਾਲਾ ਹਰਨੇਕ ਸਿੰਘ ਆਪਣੀ 70 ਸਾਲਾ ਪਤਨੀ ਮਲਕੀਤ ਕੌਰ ਨਾਲ ਵਾਰਡ ਵਿਚ ਸਥਿਤ ਗੁਰਦੁਆਰਾ ਸਾਹਿਬ ਵਿਚ ਜ਼ਿੰਦਗੀ ਬਸਰ ਕਰਨ ਲੱਗ ਪਿਆ।ਬੀਤੇ ਦਿਨੀਂ ਬਜ਼ੁਰਗ ਹਰਨੇਕ ਸਿੰਘ ਆਪਣੇ ਮਕਾਨ ਨੂੰ ਬਣਾਉਣ ਲਈ ਮੁਆਵਜ਼ਾ ਰਾਸ਼ੀ ਨੂੰ ਉਡੀਕਦੇ ਹੋਏ ਸੰਖੇਪ ਬੀਮਾਰੀ ਤੋਂ ਬਾਅਦ ਦਮ ਤੋੜ ਗਿਆ ਹੈ।
ਇਹ ਵੀ ਪੜ੍ਹੋ : ਝੋਨੇ ਦੀ ਫ਼ਸਲ ਪੱਕਣ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ
ਆਪਣੇ ਮਕਾਨ ਨੂੰ ਬਣਾਉਣ ਲਈ ਇਸ ਬੇਔਲਾਦ ਜੋੜੇ ਵੱਲੋਂ ਨਗਰ ਕੌਂਸਲ ਬਨੂੜ ਦੇ ਦਫ਼ਤਰ ਵਿਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਮਕਾਨ ਬਣਾਉਣ ਲਈ ਕਈ ਦਰਖ਼ਾਸਤਾਂ ਦਿੱਤੀਆਂ ਗਈਆਂ। ਗੁਰਦੁਆਰਾ ਸਾਹਿਬ ਵਿਖੇ ਜ਼ਿੰਦਗੀ ਬਸਰ ਕਰ ਰਹੇ ਇਸ ਬੇਔਲਾਦ ਜੋੜੇ ਨੂੰ ਵਾਰਡ ਦੇ ਵਸਨੀਕਾਂ ਵੱਲੋਂ ਰੋਜ਼ਾਨਾ ਰੋਟੀ-ਪਾਣੀ ਦਿੱਤਾ ਜਾਂਦਾ ਤੇ ਇਸ ਤਰ੍ਹਾਂ ਉਹ ਆਪਣੀ ਜ਼ਿੰਦਗੀ ਬਤੀਤ ਕਰ ਰਹੇ ਸਨ।
ਇਹ ਵੀ ਪੜ੍ਹੋ : ਕਿਸਾਨਾਂ ਲਈ ਵੱਡੀ ਰਾਹਤ ਦੀ ਖ਼ਬਰ, ਜਾਣੋ ਮੌਸਮ ਦੀ ਤਾਜ਼ਾ ਅਪਡੇਟ
ਬਜ਼ੁਰਗ ਜੋੜੇ ਵੱਲੋਂ ਆਪਣਾ ਮਕਾਨ ਬਣਾਉਣ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਲੋੜੀਂਦੀ ਕਾਰਵਾਈ ਕਰਦਿਆਂ ਸ਼ਹਿਰ ਦੇ ਉੱਘੇ ਸਮਾਜ ਸੇਵੀ ਅਵਤਾਰ ਸਿੰਘ ਨੇ ਫਾਇਲ ਬਣਾ ਕੇ ਨਗਰ ਕੌਂਸਲ ਬਨੂੜ ਦੇ ਅਧਿਕਾਰੀਆਂ ਨੂੰ ਸੌਂਪੀ ਗਈ। ਉਸ ਤੋਂ ਬਾਅਦ ਵਿਚ ਮਕਾਨ ਬਣਾਉਣ ਲਈ ਉਹ ਲਗਾਤਾਰ ਅਧਿਕਾਰੀਆਂ ਕੋਲ ਗੇੜੇ ਮਾਰਦੇ ਰਹੇ ਪਰ ਮੁਆਵਜ਼ਾ ਦੇਣਾ ਤਾਂ ਦੂਰ, ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਨੇ ਡਿੱਗੇ ਹੋਏ ਮਕਾਨ ਨੂੰ ਵੇਖਣ ਦੀ ਵੀ ਲੋੜ ਨਹੀਂ ਸਮਝੀ।
ਇਹ ਵੀ ਪੜ੍ਹੋ : 5 ਸਾਲਾ ਪੁੱਤ ਸਣੇ ਮਾਂ ਤੇ ਨਾਨੀ ਲਈ ਗ਼ਰੀਬੀ ਬਣੀ ਕਾਲ, ਸੁੱਤਿਆਂ ਪਿਆਂ ਨੂੰ ਲੈ ਗਈ ਮੌਤ
ਬੀਤੇ ਦਿਨੀਂ ਬਜ਼ੁਰਗ ਹਰਨੇਕ ਸਿੰਘ ਆਪਣੇ ਮਕਾਨ ਨੂੰ ਬਣਾਉਣ ਲਈ ਮੁਆਵਜ਼ਾ ਰਾਸ਼ੀ ਨੂੰ ਉਡੀਕਦੇ ਹੋਏ ਸੰਖੇਪ ਬੀਮਾਰੀ ਤੋਂ ਬਾਅਦ ਦਮ ਤੋੜ ਗਿਆ ਹੈ। ਇਸ ਬਜ਼ੁਰਗ ਦੇ ਅੰਤਿਮ ਸੰਸਕਾਰ ਮੌਕੇ ਜੁੜੇ ਸ਼ਹਿਰ ਵਾਸੀਆਂ ਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਮਾਮਲੇ ਵਿਚ ਅਣਗਹਿਲੀ ਵਰਤਣ ਵਾਲੇ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਮਾਮਲੇ ਬਾਰੇ ਜਦੋਂ ਨਗਰ ਕੌਂਸਲ ਬਨੂੜ ਦੇ ਪ੍ਰਧਾਨ ਜਗਤਾਰ ਸਿੰਘ ਕੰਬੋਜ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਮ੍ਰਿਤਕ ਬਜ਼ੁਰਗ ਹਰਨੇਕ ਸਿੰਘ, ਉਸਦੇ ਵਾਰਡ ਦਾ ਵਸਨੀਕ ਸੀ ਤੇ ਉਸ ਨੇ ਆਪ ਬਜ਼ੁਰਗ ਨੂੰ ਮਕਾਨ ਦਾ ਮੁਆਵਜ਼ਾ ਦੇਣ ਦਾ ਫਾਰਮ ਭਰਿਆ ਸੀ ਪਰ ਬਦਕਿਸਮਤੀ ਨਾਲ ਉਹ ਚੱਲ ਵਸਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8