ਜਾਅਲੀ ਦਸਤਾਵੇਜ਼ਾਂ ਰਾਹੀਂ ਬਿਜਲੀ ਕੁਨੈਕਸ਼ਨ ਆਪਣੇ ਨਾਮ ਕਰਵਾਉਣ ’ਤੇ ਧੋਖਾਧੜੀ ਦਾ ਮਾਮਲਾ ਦਰਜ

Wednesday, Feb 07, 2024 - 06:01 PM (IST)

ਸਮਾਣਾ (ਦਰਦ) : ਜਾਅਲੀ ਹਲਫੀਆ ਬਿਆਨ ਰਾਹੀ ਦਸਤਾਵੇਜ਼ ਤਿਆਰ ਕਰਕੇ ਦੂਜੇ ਦਾ ਬਿਜਲੀ ਮੋਟਰ ਕੁਨੈਕਸ਼ਨ ਆਪਣੇ ਨਾਮ ਕਰਵਾਉਣ ਦੇ ਦੋਸ਼ ’ਚ ਸਦਰ ਪੁਲਸ ਨੇ ਕੁਲਦੀਪ ਸਿੰਘ ਨਿਵਾਸੀ ਪਿੰਡ ਧਨੇਠਾ ਦੇ ਖ਼ਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਸਦਰ ਪੁਲਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸੰਦੀਪ ਸਿੰਘ ਨਿਵਾਸੀ ਪਿੰਡ ਧਨੇਠਾ ਵੱਲੋਂ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਕੁਲਦੀਪ ਸਿੰਘ ਨੇ ਜਾਅਲੀ ਹਲਫੀਆ ਬਿਆਨ ਦੀ ਕਾਪੀ ਤਸਦੀਕ ਕਰਕੇ ਉਸ ਦੇ ਨਾਮ ’ਤੇ ਚੱਲ ਰਹੇ ਬਿਜਲੀ ਮੋਟਰ ਕੁਨੈਕਸ਼ਨ ਨੂੰ ਆਪਣੇ ਨਾਮ ਕਰਵਾਉਣ ਦੀ ਕੋਸ਼ਿਸ਼ ਕੀਤੀ। ਅਧਿਕਾਰੀ ਅਨੁਸਾਰ ਪੁਲਸ ਨੇ ਸ਼ਿਕਾਇਤ ਦੇ ਅਧਾਰ ਤੇ ਮੁਲਜ਼ਮ ਖ਼ਿਲਾਫ ਧੋਖਾਧੜੀ ਦਾ ਮਾਮਲਾ ਦਰਜ ਕਰਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Gurminder Singh

Content Editor

Related News