ਵਿਦੇਸ਼ ਭੇਜਣ ਦੇ ਨਾਮ ''ਤੇ 30 ਲੱਖ ਦੀ ਠੱਗੀ, ਕੇਸ ਦਰਜ

Tuesday, Feb 24, 2026 - 05:48 PM (IST)

ਵਿਦੇਸ਼ ਭੇਜਣ ਦੇ ਨਾਮ ''ਤੇ 30 ਲੱਖ ਦੀ ਠੱਗੀ, ਕੇਸ ਦਰਜ

ਦੇਵੀਗੜ੍ਹ (ਨੌਗਾਵਾਂ) : ਦੇਵੀਗੜ੍ਹ ਇਲਾਕੇ ਵਿਚ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ 'ਤੇ ਦਿਨੋ-ਦਿਨ ਧੋਖਾਧੜੀ ਦੇ ਮਾਮਲੇ ਵੱਧਦੇ ਹੀ ਜਾ ਰਹੇ ਹਨ। ਅਜਿਹਾ ਹੀ ਇਕ ਮਾਮਲਾ ਪਿੰਡ ਖਤੌਲੀ ਦੇ ਇਕ ਵਿਅਕਤੀ ਹਰਜਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਨਾਲ ਵਾਪਰਿਆ, ਜਿੱਥੇ ਉਸ ਨੇ ਥਾਣਾ ਜੁਲਕਾਂ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਕਥਿਤ ਦੋਸ਼ੀਆਂ ਨੇ ਉਸ ਦੇ ਲੜਕੇ ਹਰਮਨ ਸਿੰਘ ਨੂੰ ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ ਉਸ ਕੋਲੋਂ 30 ਲੱਖ ਰੁਪਏ ਲੈ ਲਏ ਸਨ ਪਰ ਬਾਅਦ ਵਿਚ ਉਸ ਦੇ ਲੜਕੇ ਨੂੰ ਨਾ ਵਿਦੇਸ਼ ਭੇਜਿਆ ਅਤੇ ਨਾਂ ਹੀ ਪੈਸੇ ਵਾਪਸ ਕੀਤੇ। 

ਇਸ ਸਬੰਧੀ ਉਚ ਅਧਿਕਾਰੀਆਂ ਦੀ ਜਾਂਚ ਤੋਂ ਬਾਅਦ ਥਾਣਾ ਜੁਲਕਾਂ ਵਿਖੇ ਮਨਦੀਪ ਸਿੰਘ ਪੁੱਤਰ ਗੁਰਨਾਮ ਸਿੰਘ, ਆਰਤੀ ਪਤਨੀ ਮਨਦੀਪ ਸਿੰਘ ਵਾਸੀਆਨ ਪਿੰਡ ਚੰਦਰ ਕਲਾਂ ਫਤਿਆਂਬਾਦ ਹਰਿਆਣਾ ਅਤੇ ਸੁਖਵਿੰਦਰ ਸਿੰਘ ਪੁੱਤਰ ਦੇਸਾ ਸਿੰਘ ਵਾਸੀ ਪਿੰਡ ਖੋਪਰੀ ਢਾਣੀ ਧਾਰੂਸੂਲ ਕਲਾਂ, ਫਤਿਆਂਬਾਦ ਹਰਿਆਣਾ ਵਿਰੁੱਧ ਧਾਰਾ 406, 420, 120-ਬੀ ਆਈ.ਪੀ.ਸੀ. ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News