ਕੁੜੀ ਨੂੰ ਘਰ ’ਚ ਇਕੱਲੀ ਦੇਖ ਕੇ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ
Tuesday, Jun 02, 2026 - 06:19 PM (IST)
ਪਟਿਆਲਾ (ਬਲਜਿੰਦਰ) : ਘਰ ਵਿਚ ਇਕੱਲੀ ਲੜਕੀ ਨੂੰ ਦੇਖ ਕੇ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ’ਚ ਥਾਣਾ ਤ੍ਰਿਪੜੀ ਦੀ ਪੁਲਸ ਨੇ ਮੁਲਜ਼ਮ ਖਿਲਾਫ 75(1), 351(2) ਬੀ. ਐੱਨ. ਐੱਸ. ਅਤੇ ਪੋਕਸੋ ਐਕਟ ਦੀ ਧਾਰ 8 ਤਹਿਤ ਕੇਸ ਦਰਜ ਕੀਤਾ ਹੈ। ਲੜਕੀ ਦੀ ਮਾਤਾ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਆਪਣੇ ਪਰਿਵਾਰ ਸਮੇਤ ਭੋਗ ’ਤੇ ਗਈ ਹੋਈ ਸੀ ਤਾਂ ਉਸ ਦੀ ਲੜਕੀ ਦੀ ਉਮਰ ਲਗਭਗ 16 ਸਾਲ ਹੈ ਘਰ ਵਿਚ ਇਕੱਲੀ ਸੀ।
ਉਕਤ ਨੇ ਦੱਸਿਆ ਕਿ ਜਦੋਂ ਸ਼ਿਕਾਇਤਕਰਤਾ ਦੁਪਹਿਰ ਨੂੰ ਘਰ ਵਾਪਸ ਆਈ ਤਾਂ ਉਸ ਦੀ ਲੜਕੀ ਨੇ ਦੱਸਿਆ ਕਿ ਮੁਲਜ਼ਮ ਘਰ ਆਇਆ ਸੀ ਅਤੇ ਘਰ ’ਚ ਉਸ ਨੂੰ ਇਕੱਲੀ ਦੇਖ ਕੇ ਉਸ ਨਾਲ ਅਸ਼ਲੀਲ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਲੜਕੀ ਉਸ ਨੂੰ ਧੱਕਾ ਮਾਰ ਕੇ ਘਰੋਂ ਬਾਹਰ ਆ ਗਈ ਤਾਂ ਉਕਤ ਵਿਅਕਤੀ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਇਸ ਮਾਮਲੇ ’ਚ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
