ਗੁਰਦੁਆਰਾ ਸਾਹਿਬ ਜਾ ਰਹੇ ਵਿਅਕਤੀ ਨੂੰ ਟਰੱਕ ਨੇ ਮਾਰੀ ਟੱਕਰ, ਹੋਈ ਮੌਤ
Saturday, Apr 25, 2026 - 06:11 PM (IST)
ਪਟਿਆਲਾ (ਬਲਜਿੰਦਰ) : ਸ਼ਹਿਰ ਦੇ ਰਾਜਪੁਰਾ ਰੋਡ ’ਤੇ ਐੱਸ. ਡੀ. ਕੇ. ਐੱਸ. ਭਵਨ ਦੇ ਕੋਲ ਇਕ ਤੇਜ਼ ਰਫਤਾਰ ਟਰੱਕ ਨੇ ਸਕੂਟਰੀ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਬੀਰ ਸਿੰਘ ਵਾਸੀ ਸੰਤ ਹਜ਼ਾਰਾ ਸਿੰਘ ਕਾਲੋਨੀ (ਥਾਣਾ ਸਨੌਰ) ਵਜੋਂ ਹੋਈ ਹੈ। ਮ੍ਰਿਤਕ ਦੇ ਪੁੱਤਰ ਸੋਹਣ ਸਿੰਘ ਵੱਲੋਂ ਥਾਣਾ ਲਾਹੌਰੀ ਗੇਟ ਵਿਖੇ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਉਸ ਦੇ ਪਿਤਾ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਮੱਥਾ ਟੇਕਣ ਜਾ ਰਹੇ ਸਨ ਕਿ ਰਸਤੇ ’ਚ ਇਹ ਹਾਦਸਾ ਵਾਪਰ ਗਿਆ। ਪੁਲਸ ਨੇ ਟਰੱਕ ਦੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
