ਹਰਮੀਤ ਸਿੰਘ ਪਠਾਣ ਮਾਜਰਾ ਮੁੜ ਅਦਾਲਤ ''ਚ ਪੇਸ਼, ਵਧੀ ਨਿਆਇਕ ਹਿਰਾਸਤ
Monday, Apr 20, 2026 - 02:46 PM (IST)
ਪਟਿਆਲਾ- ਹਰਮੀਤ ਸਿੰਘ ਪਠਾਣ ਮਾਜਰਾ ਨੂੰ ਅੱਜ ਜਬਰ-ਜ਼ਿਨਾਹ ਕੇਸ 'ਚ ਨਿਆਇਕ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਮੁੜ ਤੋਂ ਮਾਨਯੋਗ ਅਦਾਲਤ 'ਚ ਪੇਸ਼ ਕੀਤਾ ਗਿਆ। ਮਾਨਯੋਗ ਅਦਾਲਤ ਨੇ ਹਰਮੀਤ ਸਿੰਘ ਪਠਾਣ ਮਾਜਰਾ ਦੀ 14 ਦਿਨਾਂ ਦੀ ਨਿਆਇਕ ਹਿਰਾਸਤ ਹੋਰ ਵਧਾ ਦਿੱਤੀ ਹੈ। ਉਥੇ ਹੀ ਦੂਜੇ ਪਾਸੇ ਐੱਸ. ਪੀ. ਇਨਵੈਸਟੀਗੇਸ਼ਨ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਅੱਜ ਹਰਮੀਤ ਸਿੰਘ ਪਠਾਣ ਮਾਜਰਾ ਨੇ ਮਾਈਨਿੰਗ ਐਕਟ ਤਹਿਤ ਦਰਜ ਕੇਸ 'ਚ ਵੀ ਸਰੰਡਰ ਕੀਤਾ ਹੈ। ਉਸ ਮਮਾਲੇ ਵਿਚ ਕੱਲ੍ਹ ਨੂੰ ਪੇਸ਼ ਕਰਕੇ ਮਾਨਯੋਗ ਅਦਾਲਤ ਤੋਂ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਅੱਗੇ ਜਾਂਚ ਸ਼ੁਰੂ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਖ਼ਿਲਾਫ਼ 1 ਸਤੰਬਰ 2025 ਨੂੰ ਜਬਰ-ਜ਼ਿਨਾਹ, ਧੋਖਾਧੜੀ ਅਤੇ ਅਪਰਾਧਿਕ ਧਮਕੀ ਦੇ ਇਲਜ਼ਾਮਾਂ ਹੇਠ ਭਾਰਤੀ ਦੰਡ ਸੰਹਿਤਾ ਦੀਆਂ ਧਾਰਾਵਾਂ 376, 420 ਅਤੇ 506 ਤਹਿਤ ਐੱਫ਼. ਆਈ. ਆਰ. ਦਰਜ ਕੀਤੀ ਗਈ। ਪਠਾਣ ਮਾਜਰਾ 'ਤੇ ਜਬਰ-ਜ਼ਿਨਾਹ ਅਤੇ ਧੋਖਾਧੜੀ ਦੇ ਇਲਜ਼ਾਮ ਲੱਗੇ ਹਨ।
ਇਹ ਵੀ ਪੜ੍ਹੋ: ਰੋਪੜ ਦੇ ਤੇਗਬੀਰ ਸਿੰਘ ਨੇ ਰਚਿਆ ਇਤਿਹਾਸ, ਨੇਪਾਲ ਦਾ ਅੰਨਪੂਰਨਾ ਸਰਕਟ ਕੀਤਾ ਫ਼ਤਿਹ
ਪਠਾਣ ਮਾਜਰਾ ਸਤੰਬਰ 2025 ਤੋਂ ਇਸ ਮਾਮਲੇ ਵਿਚ ਫ਼ਰਾਰ ਚੱਲ ਰਹੇ ਸਨ, ਉਸ ਸਮੇਂ ਤੋਂ ਹੀ ਪੁਲਸ ਵੱਲੋਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਸੀ ਅਤੇ ਮਾਰਚ 2026 ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਐੱਫ਼. ਆਈ. ਆਰ. ਵਿੱਚ ਦਿੱਤੀ ਜਾਣਕਾਰੀ ਮੁਤਾਬਕ ਇਕ ਔਰਤ ਜੋ ਸਾਲ 2013-14 ਵਿੱਚ ਪਠਾਣ ਮਾਜਰਾ ਦੇ ਸੰਪਰਕ 'ਚ ਆਈ ਸੀ, ਉਸ ਨੇ ਪਠਾਣ ਮਾਜਰਾ 'ਤੇ ਗੁੰਮਰਾਹ ਕਰਕੇ ਵਿਆਹ ਕਰਵਾਉਣ ਅਤੇ ਸਰੀਰਕ ਸ਼ੋਸ਼ਣ ਕਰਨ ਦੇ ਇਲਜ਼ਾਮ ਲਗਾਏ ਸਨ।
ਇਹ ਵੀ ਪੜ੍ਹੋ: ਜਲੰਧਰ: ਖ਼ੁਸ਼ੀਆਂ ਮਾਤਮ 'ਚ ਬਦਲੀਆਂ! ASI ਦੇ ਪੁੱਤ ਦੀ ਅਚਾਨਕ ਹੋਈ ਮੌਤ, 5 ਮਈ ਨੂੰ ਹੋਣਾ ਸੀ ਵਿਆਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
