ਹੈਰੋਇਨ ਸਮੇਤ ਗ੍ਰਿਫਤਾਰ

Saturday, Sep 07, 2024 - 05:42 PM (IST)

ਹੈਰੋਇਨ ਸਮੇਤ ਗ੍ਰਿਫਤਾਰ

ਘੱਗਾ (ਸਨੇਹੀ, ਸੁਭਾਸ਼) : ਘੱਗਾ ਪੁਲਸ ਨੇ ਇਕ ਵਿਅਕਤੀ ਨੂੰ 6.35 ਗ੍ਰਾਮ ਹੈਰੋਇਨ ਬਰਾਮਦ ਕਰਕੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਪ ਪੁਲਸ ਕਪਤਾਨ ਪਾਤੜਾਂ ਇੰਦਰਪਾਲ ਸਿੰਘ ਚੌਹਾਨ ਦੀ ਅਗਵਾਈ ਹੇਠ ਥਾਣਾ ਘੱਗਾ ਦੇ ਇੰਚਾਰਜ ਸਬ-ਇੰਸਪੈਕਟਰ ਸਮਸੇਰ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਅਤੇ ਭੈੜੇ ਅਨਸਰਾਂ ਨੂੰ ਨੱਥ ਪਾਉਣ ਦੇ ਮਕਸਦ ਨਾਲ ਪਿੰਡ ਦੇਧਨਾ ਮੌਜੂਦ ਸਨ, ਜਿਥੇ ਇਕ-ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਚੈੱਕ ਕਰਨ ’ਤੇ ਉਸ ਪਾਸੋਂ 6.35 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਨੂੰ ਪੁਲਸ ਨੇ ਤੁਰੰਤ ਗ੍ਰਿਫਤਾਰ ਕਰ ਲਿਆ। 

ਕਥਿਤ ਮੁਲਜ਼ਮ ਦੀ ਪਛਾਣ ਵਿੱਕੀ ਰਾਮ ਪੁੱਤਰ ਤੇਜਾ ਸਿੰਘ ਵਾਸੀ ਪਿੰਡ ਦੇਧਨਾ ਥਾਣਾ ਘੱਗਾ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਮੁਤਾਬਕ ਇਹ ਜਾਂਚ ਕੀਤੀ ਜਾ ਰਹੀ ਹੈ ਕਿ ਉਕਤ ਵਿਅਕਤੀ ਹੈਰੋਇਨ ਕਿਥੋਂ ਲੈ ਕੇ ਆਇਆ ਸੀ। 


author

Gurminder Singh

Content Editor

Related News