ਹੈਰੋਇਨ ਅਤੇ ਨਸ਼ੀਲੇ ਪਦਾਰਥ ਨਾਲ ਭਰੀ ਸਰਿੰਜ ਸਮੇਤ 2 ਕਾਬੂ
Thursday, Apr 17, 2025 - 06:19 PM (IST)

ਪਾਤੜਾਂ (ਸਨੇਹੀ) : ਪਾਤੜਾਂ ਪੁਲਸ ਨੇ 2 ਵਿਅਕਤੀਆਂ ਨੂੰ 6 ਗ੍ਰਾਮ ਹੈਰੋਇਨ ਅਤੇ ਨਸ਼ੀਲੇ ਪਦਾਰਥ ਨਾਲ ਭਰੀ ਸਰਿੰਜ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਡੀ. ਐੱਸ. ਪੀ. ਪਾਤੜਾਂ ਇੰਦਰਪਾਲ ਸਿੰਘ ਚੌਹਾਨ ਦੀ ਅਗਵਾਈ ਹੇਠ ਥਾਣਾ ਸਦਰ ਪਾਤੜਾਂ ਦੇ ਇੰਚਾਰਜ ਹਰਮਿੰਦਰ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਹਰਮਨ ਨਗਰ ਪਾਤੜਾਂ ਮੌਜੂਦ ਸਨ, ਜਿਥੇ ਉਨ੍ਹਾਂ 2 ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਕੀਤੀ ਤਲਾਸ਼ੀ ਦੌਰਾਨ ਉਨ੍ਹਾਂ ਪਾਸੋਂ 6 ਗ੍ਰਾਮ ਹੈਰੋਇਨ ਅਤੇ ਇਕ ਨਸ਼ੀਲੇ ਪਦਾਰਥ ਨਾਲ ਭਰੀ ਹੋਈ ਸਰਿੰਜ ਬਰਾਮਦ ਕਰਕੇ ਗ੍ਰਿਫਤਾਰ ਕੀਤਾ ਹੈ।
ਕਥਿਤ ਦੋਸ਼ੀਆਂ ਦੀ ਪਛਾਣ ਭਵਨਦੀਪ ਸਿੰਘ ਵਾਸੀ ਹਰਮਨ ਨਗਰ ਪਾਤੜਾਂ ਅਤੇ ਅੰਗਰੇਜ਼ ਸਿੰਘ ਵਾਸੀ ਪਿੰਡ ਹਰਿਆਊ ਖੁਰਦ ਥਾਣਾ ਪਾਤੜਾਂ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।