ਹੈਰੋਇਨ ਸਮੇਤ ਔਰਤ ਗ੍ਰਿਫਤਾਰ
Monday, Jan 13, 2025 - 02:01 PM (IST)
ਨਾਭਾ (ਖੁਰਾਣਾ) : ਥਾਣਾ ਸਦਰ ਦੀ ਪੁਲਸ ਨੇ ਹੈਰੋਇਨ ਸਮੇਤ ਇਕ ਔਰਤ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ ਹੈ, ਜਿਸ ਦੀ ਪਛਾਣ ਪਰਮਜੀਤ ਕੌਰ ਪਤਨੀ ਪਿਆਰਾ ਸਿੰਘ ਵਾਸੀ ਪਿੰਡ ਰੋਟਰੀ ਛੰਨਾ ਥਾਣਾ ਸਦਰ ਨਾਭਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਥਾਣੇਦਾਰ ਪਵਿੱਤਰ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਪਿੰਡ ਰੋਟਰੀ ਛੰਨਾ ਕੋਲ ਮੌਜੂਦ ਸੀ। ਗਲੀ ’ਚ ਖੜੀ ਇਕ ਔਰਤ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ। ਜਾਂਚ ਕਰਨ ’ਤੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਉਕਤ ਔਰਤ ਖ਼ਿਲਾਫ ਧਾਰਾ 21/61/85/ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।