ਬੇਅਦਬੀਆਂ ਕਰਨ ਵਾਲਿਆਂ ’ਤੇ ਲਾਈਆਂ ਜਾਣ ਐੱਨ. ਐੱਸ. ਏ., ਯੂ. ਏ. ਪੀ. ਏ. ਵਰਗੀਆਂ ਧਰਾਵਾਂ : ਦਾਦੂਵਾਲ
Wednesday, May 17, 2023 - 11:46 AM (IST)
ਪਟਿਆਲਾ (ਜੋਸਨ) : ਹਰਿਆਣਾ ਗੁੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰ ਕੇ ਮੰਗ ਕੀਤੀ ਕਿ ਗੁਰਦੁਆਰਾ ਸਾਹਿਬਾਨ ਅੰਦਰ ਬੇਅਦਬੀ ਕਰਨ ਵਾਲਿਆਂ ਉੱਪਰ ਐੱਨ. ਐੱਸ. ਏ. ਅਤੇ ਯੂ. ਏ. ਪੀ. ਏ. ਵਰਗੀਆਂ ਧਾਰਾਵਾਂ ਲਗਾ ਕੇ ਉਨ੍ਹਾਂ ਨੂੰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣ। ਬਲਜੀਤ ਸਿੰਘ ਦਾਦੂਵਾਲ ਬੀਤੇ ਦਿਨ ਇਥੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਪੁਹੰਚੇ ਹੋਏ ਸਨ।
ਇਹ ਵੀ ਪੜ੍ਹੋ : ਮੰਡੀ ਗੋਬਿੰਦਗੜ੍ਹ 'ਚ ਸੈਕਸ ਰੈਕੇਟ ਦਾ ਪਰਦਾਫਾਸ਼, ਜੋੜੇ ਨੇ 17 ਸਾਲਾ ਕੁੜੀ ਦੇ ਕਰਵਾਏ 18 ਵਿਆਹ
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਪਵਿੱਤਰ ਸਰੋਵਰ ਨੇੜੇ ਨਸ਼ੇ ਦੀ ਹਾਲਤ ’ਚ ਧੁਤ ਇਕ ਔਰਤ ਸ਼ਰਾਬ ਪੀ ਰਹੀ ਸੀ। ਉਸ ਨੂੰ ਸੇਵਾਦਾਰ ਵੱਲੋਂ ਰੋਕਣ ’ਤੇ ਉਸ ਨੇ ਸੇਵਾਦਾਰਾਂ ’ਤੇ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਉੱਥੇ ਖੜੇ ਇਕ ਨੌਜਵਾਨ ਸ਼ਰਧਾਲੂ ਨਿਰਮਲਜੀਤ ਸਿੰਘ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਉਸ ਔਰਤ ਨੂੰ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ।
ਇਹ ਵੀ ਪੜ੍ਹੋ : ਮਤਰੇਈ ਮਾਂ ਨੇ ਕਮਾਇਆ ਧ੍ਰੋਹ, 7 ਸਾਲਾ ਮਾਸੂਮ ਬੱਚੀ ਨੂੰ ਦਿੱਤੀ ਰੂਹ ਕੰਬਾਊ ਮੌਤ
ਦਾਦੂਵਾਲ ਨੇ ਆਖਿਆ ਕਿ ਆਏ ਦਿਨ ਹੀ ਕੋਈ ਨਾ ਕੋਈ ਬੇਅਦਬੀ ਦੀ ਘਟਨਾ ਸਾਹਮਣੇ ਆ ਰਹੀ ਹੈ। ਇਸ ਦੇ ਨਾਲ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਅਜਿਹੀ ਘਟਨਾ ਬਹੁਤ ਮੰਦਭਾਗੀ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਸ ਸਿੱਖ ਨੌਜਵਾਨ ਵਲੋਂ ਜਜ਼ਬਾਤੀ ਹੋ ਕੇ ਗੋਲ਼ੀਆਂ ਚਲਾਈਆਂ ਗਈਆਂ ਸਨ, ਉਸ ਦਾ ਕੇਸ ਖ਼ਤਮ ਕਰ ਕੇ ਉਸਨੂੰ ਰਿਹਾਅ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਲ ਮਿਲ ਕੇ ਇਹ ਵੀ ਗੱਲ ਹੋਈ ਹੈ ਕਿ ਲੰਮੇ ਸਮੇਂ ਤੋਂ ਜੋ ਬੰਦੀ ਸਿੰਘ ਜੇਲ੍ਹਾਂ ’ਚ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ, ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰਾਲੇ ਨੂੰ ਚਿੱਠੀ ਲਿਖ ਕੇ ਬੰਦੀ ਸਿੰਘਾਂ ਦੀ ਰਹਾਈ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ : ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਵਾਪਰੀ ਘਟਨਾ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਤਿੱਖਾ ਪ੍ਰਤੀਕਰਮ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ