..ਜਦੋਂ ਆਜ਼ਾਦੀ ਦਿਹਾੜੇ ਮੌਕੇ ਫਰੀਡਮ ਫਾਈਟਰ ਪਰਿਵਾਰਾਂ ਨੇ ਸਨਮਾਨ ਲੈਣ ਤੋਂ ਕੀਤਾ ਇਨਕਾਰ

08/16/2019 4:15:02 PM

ਸਮਾਣਾ (ਦਰਦ)—ਫਰੀਡਮ ਫਾਈਟਰ ਉਤਰਾ ਅਧਿਕਾਰੀ ਜਥੇਬੰਦੀ ਪੰਜਾਬ ਦੀ ਸਮਾਣਾ ਇਕਾਈ ਨੇ 73ਵੇਂ ਆਜ਼ਾਦੀ ਦਿਹਾੜੇ ਮੌਕੇ ਪਬਲਿਕ ਕਾਲਜ ਸਮਾਣਾ 'ਚ ਆਯੋਜਿਤ ਸਰਕਾਰੀ ਸਮਾਗਮ ਦੌਰਾਨ ਸਨਮਾਨ ਲੈਣ ਤੋਂ ਇਨਕਾਰ ਕਰ ਦਿੱਤਾ ਪਰ ਸ਼ਾਤੀ ਪੂਰਵਕ ਢੰਗ ਨਾਲ ਜਥੇਬੰਦੀ ਦੇ ਸਮੂਹ ਮੈਂਬਰ ਸਮਾਗਮ ਵਿਚ ਬੈਠੇ ਰਹੇ। ਇਸ ਮੌਕੇ ਸੰਸਥਾ ਦੇ ਜ਼ਿਲਾ ਪਟਿਆਲਾ ਦੇ ਮੀਤ ਪ੍ਰਧਾਨ ਜਗਦੀਪ ਸਿੰਘ ਧਨੇਠਾ,ਜਨਰਲ ਸਕੱਤਰ ਜਸਵੀਰ ਸਿੰਘ, ਪ੍ਰੈੱਸ ਸਕੱਤਰ 
ਸੁਖਵਿੰਦਰ ਸਿੰਘ ਖੁਰਾਨਾ ਅਤੇ ਸਮਾਣਾ ਇਕਾਈ ਦੇ ਪ੍ਰਧਾਨ ਸੇਵਾ ਸਿੰਘ ਲੂਥਰਾ ਨੇ ਗੱਲਬਾਤ ਦੌਰਾਨ ਦੱਸਿਆ ਕਿ ਸੰਸਥਾ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਦਿਨੀਂ ਸੰਗਰੂਰ ਵਿਖੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਲੜੀਵਾਰ ਚੱਲ ਰਹੀ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਸੀ।

ਭੁੱਖ ਹੜਤਾਲ ਦੇ 12ਵੇਂ ਦਿਨ 9 ਅਗਸਤ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪਿੰ੍ਰਸੀਪਲ ਸਕੱਤਰ ਸੁਰੇਸ਼ ਕੁਮਾਰ ਦੇ 13 ਅਗਸਤ ਤੱਕ ਉਨ੍ਹਾਂ ਦੀਆਂ ਮੁੱਖ ਮੰਗਾਂ ਦਾ ਨੋਟੀਫਿਕੇਸ਼ਨ ਜਾਰੀ ਕਰਨ ਦੇ ਭਰੋਸੇ ਤੋਂ ਬਾਅਦ ਭੁੱਖ ਹੜਤਾਲ ਖਤਮ ਕਰ ਦਿੱਤੀ ਗਈ ਪਰ 13 ਅਗਸਤ ਤੱਕ ਪੰਜਾਬ ਸਰਕਾਰ ਵਲੋਂ ਵਾਅਦੇ ਅਨੁਸਾਰ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਜਿਸ ਕਰਕੇ ਜਥੇਬੰਦੀ ਵੱਲੋਂ ਸੂਬੇ ਭਰ 'ਚ ਸਰਕਾਰੀ ਸਮਾਗਮਾਂ 'ਚ ਸਨਮਾਨ ਨਾ ਲੈਣ ਦੇ ਫੈਸਲੇ ਤਹਿਤ ਅੱਜ ਸਮਾਣਾ ਵਿਚ ਵੀ ਫਰੀਡਮ ਫਾਈਟਰ ਜਥੇਬੰਦੀ ਦੇ ਸਮੂਹ ਮੈਬਰਾਂ ਨੇ ਸਨਮਾਨ ਨਹੀਂ ਲਿਆ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ 10 ਦਿਨ ਦਾ ਸਮਾਂ ਮੰਗੇ ਜਾਣ ਕਰਕੇ ਹੁਣ ਸੰਘਰਸ਼ 25 ਅਗਸਤ ਤੱਕ ਅੱਗੇ ਪਾ ਦਿੱਤਾ ਗਿਆ ਹੈ। ਇਸ ਮੌਕੇ ਜਗਜੀਤ ਸਿੰਘ ਦਰਦੀ,ਹਰਦੀਪ ਸਿੰਘ ਅਸਮਾਨਪੁਰ,ਜੋਗਿੰਦਰ ਸਿੰਘ ਬਾਗੀ, ਗੁਰਦੀਪ ਸਿੰਘ, ਮਹਿੰਦਰ ਸਿੰਘ, ਗੁਰਵਿੰਦਰ ਸਿੰਘ, ਸੋਨੀ ਸਿੰਘ, ਜਰਨੈਲ ਸਿੰਘ ਤੋਂ ਇਲਵਾ ਹੋਰ ਵੀ ਜਥੇਬੰਦੀ ਦੇ ਆਗੂ ਹਾਜ਼ਰ ਸਨ।


Shyna

Content Editor

Related News