ਨਾਭਾ ਜੇਲ੍ਹ ’ਚੋਂ 2 ਮੋਬਾਇਲ ਫੋਨ ਬਰਾਮਦ, ਮਾਮਲਾ ਦਰਜ
Friday, Mar 10, 2023 - 04:59 PM (IST)

ਨਾਭਾ (ਖੁਰਾਣਾ) : ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਦੀ ਜਿਸਮਾਨੀ ਤਲਾਸ਼ੀ ਲੈਣ ’ਤੇ ਇਕ ਟੱਚ ਸਕਰੀਨ ਮੋਬਾਇਲ ਫੋਨ ਸਮੇਤ ਸਿਮ ਕਾਰਡ ਬਰਾਮਦ ਹੋਇਆ। ਇਕ ਹੋਰ ਕੈਦੀ ਦੀ ਜਿਸਮਾਨੀ ਤਲਾਸ਼ੀ ਲੈਣ ’ਤੇ ਇਕ ਮੋਬਾਇਲ ਫੋਨ ਅਤੇ ਸਿਮ ਬਰਾਮਦ ਹੋਇਆ ਅਤੇ ਦੂਜੇ ਕੈਦੀ ਦੀ ਤਲਾਸ਼ੀ ਲੈਣ ’ਤੇ ਇਕ ਸਿਮ ਬਰਾਮਦ ਹੋਇਆ। ਇਸ ਸਬੰਧ ਵਿਚ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਸਹਾਇਕ ਸੁਪਰਡੈਂਟ ਅਨੂ ਮਲਿਕ ਨੇ ਵੱਖ-ਵੱਖ ਲਿਖਤੀ ਸ਼ਿਕਾਇਤ ਨਾਭਾ ਸਦਰ ਪੁਲਸ ਨੂੰ ਦਿੱਤੀ।
ਸ਼ਿਕਾਇਤ ਮਿਲਣ ਉਪਰੰਤ ਕਾਰਵਾਈ ਕਰਦਿਆਂ ਪੁਲਸ ਨੇ ਹਵਾਲਾਤੀ ਅਮਨਦੀਪ ਸਿੰਘ ਪੁੱਤਰ ਬਿੱਕਰ ਸਿੰਘ ਵਾਸੀ ਮਾਨਸਾ, ਕੈਦੀ ਹਰਪ੍ਰੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਅੰਮ੍ਰਿਤਸਰ ਅਤੇ ਅਮਨਦੀਪ ਸਿੰਘ ਪੁੱਤਰ ਸੰਜੀਵ ਕੁਮਾਰ ਸਿੰਘ ਵਾਸੀ ਨਾਭਾ ਦੇ ਖ਼ਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।