ਲਾਰੈਂਸ ਗੈਂਗ ਦਾ ਸਾਥੀ ਪਿਸਤੌਲ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਕਾਬੂ, ਭੇਜਿਆ ਜੇਲ੍ਹ
Thursday, Jan 22, 2026 - 06:27 PM (IST)
ਸਮਾਣਾ (ਦਰਦ, ਅਸ਼ੋਕ) : ਸੀ. ਆਈ. ਏ. ਸਟਾਫ਼ ਸਮਾਣਾ ਨੇ ਦੇਸੀ ਪਿਸਤੌਲ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਕਾਬੂ ਕੀਤੇ ਲਾਰੈਂਸ ਗੈਂਗ ਦੇ ਗੈਂਗਸਟਰ ਗੁਰਵਿੰਦਰ ਸਿੰਘ ਨਿਵਾਸੀ ਪਿੰਡ ਬੂਟਾ ਸਿੰਘ ਵਾਲਾ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਤੇ ਆਰਮਜ਼ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਅਦਾਲਤ ਤੋਂ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ। ਮਾਮਲੇ ਦੇ ਜਾਂਚ ਅਧਿਕਾਰੀ ਸਮਾਣਾ ਦੇ ਇੰਚਾਰਜ ਇੰਸਪੈਕਟਰ ਅੰਕੁਰਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕਤਲ ਦੀ ਕੋਸ਼ਿਸ਼, ਆਰਮਜ਼ ਐਕਟ, ਲੜਾਈ-ਝਗੜਿਆਂ ਸਮੇਤ ਵੱਖ-ਵੱਖ ਧਾਰਾਵਾਂ ਤਹਿਤ 10 ਮਾਮਲੇ ਪਹਿਲਾਂ ਹੀ ਦਰਜ ਹਨ।
ਅਧਿਕਾਰੀ ਅਨੁਸਾਰ ਪੁਲਸ ਨੇ ਇਕ ਦਿਨ ਦੇ ਪੁਲਸ ਰਿਮਾਂਡ ਦੌਰਾਨ ਪੁੱਛਗਿੱਛ ਤੋਂ ਬਾਅਦ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਅਤੇ ਅਦਾਲਤੀ ਹੁਕਮਾਂ ਅਨੁਸਾਰ ਨਿਆਇਕ ਹਿਰਾਸਤ ’ਚ ਜੇਲ ਭੇਜ ਦਿੱਤਾ ਗਿਆ ਹੈ।
