ਅਸਲਾ ਲਾਇਸੈਂਸ ਨੂੰ ਲੈ ਕੇ ਪੰਜਾਬ ਸਰਕਾਰ ਦੀਆਂ ਹਿਦਾਇਤਾਂ ਮਗਰੋਂ DC ਪਟਿਆਲਾ ਦੀ ਵੱਡੀ ਕਾਰਵਾਈ

Saturday, Nov 19, 2022 - 01:17 PM (IST)

ਪਟਿਆਲਾ (ਰਾਜੇਸ਼) : ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ 3 ਮਹੀਨਿਆਂ ਦੇ ਅੰਦਰ-ਅੰਦਰ ਜ਼ਿਲ੍ਹੇ ਦੇ ਸਾਰੇ ਅਸਲਾ ਲਾਇਸੈਂਸਾਂ ਦੀ ਸਮੀਖਿਆ ਕਰਨ ਦੀਆਂ ਹਦਾਇਤਾਂ 'ਤੇ ਅਮਲ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਦਫ਼ਤਰ ਨੇ ਕਾਰਵਾਈ ਕਰਕੇ 274 ਅਸਲਾ ਲਾਇਸੈਂਸ ਮੁਅੱਤਲ ਕੀਤੇ ਹਨ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 274 ਅਸਲਾ ਲਾਇਸੈਂਸਾਂ ਨੂੰ ਨੋਟਿਸ ਦੇ ਕੇ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਉਂ ਨਾ ਅਸਲਾ ਲਾਇਸੈਂਸਾਂ ਨੂੰ ਰੱਦ ਕੀਤਾ ਜਾਵੇ ਕਿਉਂਕਿ ਇਨ੍ਹਾਂ ਨੂੰ ਵਾਰ-ਵਾਰ ਮੌਕਾ ਦੇਣ ਦੇ ਬਾਵਜੂਦ ਇਨ੍ਹਾਂ ਨੇ ਆਪਣੇ ਕੋਲ ਰੱਖੇ ਵਾਧੂ ਹਥਿਆਰਾਂ ਨੂੰ ਜਮ੍ਹਾਂ ਨਹੀਂ ਸੀ ਕਰਵਾਇਆ, ਇਨ੍ਹਾਂ ਨੂੰ ਵੀ ਤੁਰੰਤ ਪ੍ਰਭਾਵ ਨਾਲ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ :  1000 ਰੁਪਏ ਦੀ ਉਡੀਕ 'ਚ ਬੈਠੀਆਂ ਔਰਤਾਂ ਨੂੰ ਪੰਜਾਬ ਸਰਕਾਰ ਦੇਣ ਜਾ ਰਹੀ ਵੱਡੀ ਖ਼ੁਸ਼ਖ਼ਬਰੀ, ਖਰੜਾ ਤਿਆਰ

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਅਸਲਾ ਐਕਟ ਦੀ ਧਾਰਾ 9 ਦੇ ਤਹਿਤ ਸੀ. ਆਰ. ਪੀ. ਸੀ. ਦੀ ਧਾਰਾ 107/110 ਤਹਿਤ ਬਾਊਂਡ ਕੀਤੇ ਗਏ ਸਾਰੇ ਹਥਿਆਰਾਂ ਦੇ ਲਾਇਸੈਂਸ ਵੀ ਮੁਅੱਤਲ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਦਫ਼ਤਰ ਨੇ ਕਿਸੇ ਵੀ ਅਪਰਾਧਿਕ ਪਿਛੋਕੜ ਜਾਂ ਮਾੜੇ ਵਿਵਹਾਰ ਵਾਲੇ ਅਸਲਾ ਲਾਇਸੈਂਸ ਧਾਰਕਾਂ ਦੀ ਪੜਤਾਲ ਲਈ ਪੁਲਸ ਵਿਭਾਗ ਨਾਲ ਲਗਭਗ 30,000 ਅਸਲਾ ਲਾਇਸੈਂਸਾਂ ਦੀ ਸੂਚੀ ਵੀ ਸਾਂਝੀ ਕੀਤੀ ਹੈ ਤਾਂ ਕਿ ਇਹ ਪਤਾ ਲਗਾਇਆ ਜਾ ਸਕੇ ਕਿ ਇਨ੍ਹਾਂ ਨੂੰ ਜਾਰੀ ਅਸਲਾ ਲਾਇਸੈਂਸ ਦੀ ਇਨ੍ਹਾਂ ਨੂੰ ਲੋੜ ਵੀ ਹੈ ਜਾਂ ਨਹੀਂ।

ਇਹ ਵੀ ਪੜ੍ਹੋ :  ਕਿਸਾਨਾਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਨੋਟੀਫਿਕੇਸ਼ਨ ਜਾਰੀ

ਨੋਟ : ਤੁਹਾਨੂੰ ਇਹ ਫ਼ੈਸਲਾ ਕਿਵੇਂ ਲੱਗਾ? ਕੁਮੈਂਟ ਕਰਕੇ ਦਿਓ ਰਾਏ


Harnek Seechewal

Content Editor

Related News