ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦਾ ਦੋਸ਼
Friday, Dec 06, 2024 - 12:10 PM (IST)
ਪਟਿਆਲਾ (ਬਲਜਿੰਦਰ) : ਥਾਣਾ ਕੋਤਵਾਲੀ ਦੀ ਪੁਲਸ ਨੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਦੋਸ਼ ’ਚ ਗੋਕੁਲ ਪੁੱਤਰ ਜਗਦੀਸ਼ ਵਾਸੀ ਨੇੜੇ ਸਤੀਆ ਮਾਤਾ ਮੰਦਰ ਨਿਊ ਮਹਿੰਦਰਾ ਕਾਲੋਨੀ, ਥਾਣਾ ਕੋਤਵਾਲੀ ਖਿਲਾਫ 69, 351(2) ਬੀ. ਐੱਨ. ਐੱਸ. ਤਹਿਤ ਕੇਸ ਦਰਜ ਕੀਤਾ ਹੈ। ਮਹਿਲਾ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਵਿਆਹ ਤੋਂ ਬਾਅਦ ਉਸ ਦਾ ਆਪਣੇ ਪਤੀ ਨਾਲ 2 ਸਾਲ ਬਾਅਦ ਤਲਾਕ ਹੋ ਗਿਆ ਸੀ।
ਸ਼ਿਕਾਇਤਕਰਤਾ ਆਪਣੀ ਲੜਕੀ ਨਾਲ ਆਪਣੇ ਪੇਕੇ ਘਰ ਨਿਊ ਮਹਿੰਦਰਾ ਕਾਲੋਨੀ ਪਟਿਆਲਾ ਵਿਖੇ ਰਹਿਣ ਲੱਗ ਪਈ ਸੀ, ਜਿਥੇ ਸ਼ਿਕਾਇਤਕਰਤਾ ਦੀ ਉਕਤ ਵਿਅਕਤੀ ਨਾਲ ਗੱਲਬਾਤ ਹੋ ਗਈ। ਇਸ ਬਾਅਦ ਉਕਤ ਵਿਅਕਤੀ ਨੇ ਸ਼ਿਕਾਇਤਕਰਤਾ ਨੂੰ ਵਿਆਹ ਕਰਾਉਣ ਅਤੇ ਉਸ ਦੀ ਲੜਕੀ ਨੂੰ ਅਪਣਾਉਣ ਦਾ ਕਹਿ ਕੇ ਭਰੋਸੇ ’ਚ ਲੈ ਕੇ ਵੱਖ-ਵੱਖ ਥਾਵਾਂ ’ਤੇ ਘੁੰਮਣ ਫਿਰਨ ਦੇ ਬਹਾਨੇ ਲਗਾ ਕੇ ਉਸ ਨਾਲ ਸਰੀਰਕ ਸੋਸ਼ਣ ਕਰਦਾ ਰਿਹਾ। ਬਾਅਦ ’ਚ ਕਿਸੇ ਹੋਰ ਨਾਲ ਮੰਗਣੀ ਕਰਵਾ ਲਈ। ਸ਼ਿਕਾਇਤਕਰਤਾ ਦੇ ਪਰਿਵਾਰ ਨੇ ਇਸ ਸਬੰਧੀ ਜਦੋਂ ਉਸ ਨਾਲ ਗੱਲ ਕੀਤੀ ਤਾਂ ਉਹ ਸ਼ਿਕਾਇਤਕਰਤਾ ਦੇ ਪਰਿਵਾਰ ਨੂੰ ਧਮਕੀਆਂ ਦੇਣ ਲੱਗ ਪਿਆ। ਪੁਲਸ ਨੇ ਪਡ਼ਤਾਲ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।