ਪੈਸੇ ਰਿਫੰਡ ਕਰਨ ਦਾ ਝਾਂਸਾ ਦੇ ਕੇ 3 ਲੱਖ 30 ਹਜ਼ਾਰ ਰੁਪਏ ਦੀ ਠੱਗੀ
Friday, Mar 20, 2026 - 06:24 PM (IST)
ਪਟਿਆਲਾ (ਬਲਜਿੰਦਰ) : ਥਾਣਾ ਸਾਈਬਰ ਕ੍ਰਾਈਮ ਪਟਿਆਲਾ ਦੀ ਪੁਲਸ ਨੇ ਪੈਸੇ ਰਿਫੰਡ ਕਰਨ ਦਾ ਝਾਂਸਾ ਦੇ ਕੇ ਇਕ ਵਿਅਕਤੀ ਨਾਲ 3 ਲੱਖ 30 ਹਜ਼ਾਰ ਰੁਪਏ ਦੀ ਵੱਡੀ ਠੱਗੀ ਮਾਰਨ ਦੇ ਮਾਮਲੇ ’ਚ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਰਛਪਾਲ ਸਿੰਘ ਪੁੱਤਰ ਜਗਤਾਰ ਸਿੰਘ (ਵਾਸੀ ਜੱਟਾਂ ਵਾਲਾ ਚੌਂਤਰਾ, ਪਟਿਆਲਾ) ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ।
ਸ਼ਿਕਾਇਤਕਰਤਾ ਅਨੁਸਾਰ ਅਣਪਛਾਤੇ ਵਿਅਕਤੀਆਂ ਨੇ ਉਸ ਨਾਲ ਆਨਲਾਈਨ ਸੰਪਰਕ ਕੀਤਾ ਅਤੇ ਪੈਸੇ ਰਿਫੰਡ ਕਰਵਾਉਣ ਦਾ ਝਾਂਸਾ ਦੇ ਕੇ ਉਸ ਦੇ ਖਾਤੇ ’ਚੋਂ ਕੁੱਲ 3,30,122 ਰੁਪਏ ਦੀ ਠੱਗੀ ਮਾਰ ਲਈ। ਪੁਲਸ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਣਪਛਾਤੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਸ ਵੱਲੋਂ ਮੁਲਜ਼ਮਾਂ ਦੀ ਪਛਾਣ ਕਰਨ ਲਈ ਤਕਨੀਕੀ ਜਾਂਚ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
