ਅਫੀਮ ਸਮੇਤ ਇਕ ਗ੍ਰਿਫਤਾਰ

Thursday, Sep 05, 2024 - 06:06 PM (IST)

ਪਟਿਆਲਾ (ਬਲਜਿੰਦਰ) : ਥਾਣਾ ਲਾਹੌਰੀ ਗੇਟ ਦੀ ਪੁਲਸ ਨੇ 90 ਗ੍ਰਾਮ ਅਫੀਮ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀ ਦਾ ਨਾਮ ਬਲਰਾਮ ਮੀਨਾ ਪੁੱਤਰ ਲਾਲ ਮੀਨਾ ਵਾਸੀ ਪਿੰਡ ਆਮਲਯਾ ਜ਼ਿਲ੍ਹਾ ਗੂਨਾ ਮੱਧ ਪ੍ਰਦੇਸ਼ ਹਾਲ ਨਿਵਾਸੀ ਸੁਖਰਾਮ ਕਲੋਨੀ ਪਟਿਆਲਾ ਹੈ। ਪੁਲਸ ਮੁਤਾਬਕ ਏ.ਐੱਸ.ਆਈ. ਰਘਬੀਰ ਸਿੰਘ ਪੁਲਸ ਪਾਰਟੀ ਸਮੇਤ ਵੀਰ ਹਕੀਕਤ ਰਾਏ ਸਕੂਲ ਪਟਿਆਲਾ ਵਿਖੇ ਮੌਜੂਦ ਸੀ, ਜਿਥੇ ਉਕਤ ਵਿਅਕਤੀ ਨੂੰ ਜਦੋਂ ਸ਼ੱਕ ਦੇ ਅਧਾਰ ’ਤੇ ਰੋਕ ਦੇ ਚੈਕ ਕੀਤਾ ਗਿਆ ਤਾਂ ਉਸ ਤੋਂ 90 ਗ੍ਰਾਮ ਅਫੀਮ ਬਰਾਮਦ ਕੀਤੀ ਗਈ। ਜਿਸ ਖਿਲਾਫ ਐੱਨ.ਡੀ.ਪੀ.ਐੱਸ. ਐਕਟ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Gurminder Singh

Content Editor

Related News