ਪੰਜਾਬ ਦੇ ਇਸ ਪਿੰਡ ਦੀ ਪੰਚਾਇਤ ਮੁਅੱਤਲ, ਕਾਰਨਾਮਾ ਜਾਣ ਹੋਵੋਗੇ ਹੈਰਾਨ

04/04/2023 8:28:07 PM

ਰਾਜਪੁਰਾ (ਨਿਰਦੋਸ਼, ਚਾਵਲਾ) : ਪਿੰਡ ਨਲਾਸ ’ਚ ਕਰੋੜਾਂ ਦੇ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ’ਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਸਰਪੰਚ ਸਮੇਤ 8 ਮੈਂਬਰਾਂ ਨੂੰ ਸਸਪੈਂਡ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਪਿੰਡ ਨਿਵਾਸੀ ਸਵਰਣ ਸਿੰਘ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਇਕ ਸ਼ਿਕਾਇਤ ਭੇਜ ਕੇ ਪਿੰਡ ’ਚ ਆਏ ਕਰੋੜਾਂ ਰੁਪਏ ਦੇ ਫੰਡਾਂ ਦੀ ਜਾਂਚ ਕਰਨ ਦੀ ਮੰਗ ਕੀਤੀ ਗਈ ਸੀ। ਇੰਨਾ ਹੀ ਨਹੀਂ ਦੋਸ਼ ਹੈ ਕਿ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੀ ਰੋਕ ਤੋਂ ਬਾਅਦ ਵੀ ਗ੍ਰਾਂਟ ਦਾ ਪੈਸਾ ਖ਼ਰਚ ਕੀਤਾ ਗਿਆ। 

ਇਹ ਵੀ ਪੜ੍ਹੋ : ਹੁਣ ਇੰਟਰਨੈੱਟ ਦੇ ਰਸਤੇ ਅੰਮ੍ਰਿਤਪਾਲ ਦੀ ਹੋ ਰਹੀ ਭਾਲ, ਸਾਹਮਣੇ ਆਈ ਇਹ ਗੱਲ 

ਕਰੀਬ 6 ਮਹੀਨੇ ਦੀ ਚੱਲੀ ਜਾਂਚ ਤੋਂ ਬਾਅਦ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਦੋਸ਼ਾਂ ਨੂੰ ਸਹੀ ਪਾਇਆ। ਜਾਂਚ ਰਿਪੋਰਟ ਦੇ ਆਧਾਰ ’ਤੇ ਸਰਪੰਚ ਮੁਨਸ਼ੀਰਾਮ, ਪੰਚ ਸੁਰਿੰਦਰ ਸਿੰਘ, ਸੋਮਨਾਥ, ਜਗਬੀਰ ਸਿੰਘ, ਵੇਦ ਪ੍ਰਕਾਸ਼, ਸੁਨੀਤਾ, ਮਨਪ੍ਰੀਤ ਕੌਰ ਤੇ ਗੁਰਜੀਤ ਕੌਰ ਨੂੰ ਪੰਚਾਇਤੀ ਰਾਜ ਐਕਟ 1994 ਦੀ ਧਾਰਾ 20 ਦੇ ਤਹਿਤ ਸਸਪੈਂਡ ਕਰ ਦਿੱਤਾ ਗਿਆ ਹੈ। ਦੋਸ਼ ਹੈ ਕਿ 23 ਕਰੋੜ ਰੁਪਏ ਦੀ ਰਾਸ਼ੀ ਨੂੰ ਖੁਰਦ-ਬੁਰਦ ਕੀਤਾ ਗਿਆ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੇ ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ, ਹੋ ਸਕਦੀ ਹੈ ਸੀ. ਬੀ. ਆਈ. ਜਾਂਚ

ਦੱਸਿਆ ਜਾਂਦਾ ਹੈ ਕਿ ਨਲਾਸ ਖੁਰਦ ਦੀ ਪੰਚਾਇਤੀ ਜ਼ਮੀਨ ਨੂੰ ਐਕਵਾਇਰ ਕਰਨ ਬਦਲੇ ਕਰੋਡ਼ਾਂ ਦੀ ਰਾਸ਼ੀ ਪਿੰਡ ਨੂੰ ਮਿਲੀ ਸੀ। ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ ਉਕਤ ਰਾਸ਼ੀ ਦੇ ਖ਼ਰਚੇ ’ਤੇ ਰੋਕ ਲਾ ਦਿੱਤੀ ਸੀ। ਇਸ ਤੋਂ ਬਾਅਦ ਵੀ ਪਿੰਡ ਨਲਾਸ ਦੀ ਪੰਚਾਇਤ ਨੇ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਕਰੋੜਾਂ ਦੀ ਰਾਸ਼ੀ ਨੂੰ ਖੁਰਦ-ਬੁਰਦ ਕਰ ਦਿੱਤਾ। ਦੱਸਿਆ ਜਾਂਦਾ ਹੈ ਕਿ ਸਸਪੈਂਡ ਕਰਨ ਤੋਂ ਪਹਿਲਾਂ ਉਕਤ ਵਿਅਕਤੀਆਂ ਨੂੰ ਜਵਾਬ ਦੇਣ ਦਾ ਸਮਾਂ ਵੀ ਦਿੱਤਾ ਗਿਆ ਸੀ ਪਰ ਜਵਾਬ ਸੰਤੋਸ਼ਜਨਕ ਨਾ ਪਾਏ ਜਾਣ ’ਤੇ ਵਿਭਾਗ ਵੱਲੋਂ ਕਾਰਵਾਈ ਨੂੰ ਅਮਲ ’ਚ ਲਿਆਂਦਾ ਗਿਆ।

ਇਹ ਵੀ ਪੜ੍ਹੋ :  ਇੰਸਟਾਗ੍ਰਾਮ 'ਤੇ ਅਸ਼ਲੀਲ ਤਸਵੀਰਾਂ ਪਾ ਕੇ ਸ਼ੁਰੂ ਹੁੰਦੀ ਸੀ ਗੰਦੀ ਖੇਡ, ਇੰਝ ਖੁੱਲ੍ਹਿਆ ਜਸਨੀਤ ਕੌਰ ਦਾ ਭੇਤ

ਨੋਟ - ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Harnek Seechewal

Content Editor

Related News