7 ਮਾਰਚ ਨੂੰ ਹੋਵੇਗੀ ਪਟਿਆਲਾ ਵਿਖੇ ਕੱਚੇ ਕਾਮਿਆਂ ਦੀ ਮਹਾ ਰੈਲੀ

02/26/2021 5:50:30 PM

ਸਮਾਣਾ (ਦਰਦ)- ਸਮਾਣਾ ਇਲਾਕੇ ਦੇ ਮਿਡ-ਡੇ-ਮੀਲ ਵਰਕਰਾਂ ਨੇ ਮਾਤਾ ਸਤੀ ਮੰਦਰ ਸਮਾਣਾ ਵਿਖੇ ਇਕ ਅਹਿਮ ਮੀਟਿੰਗ ਕਰਕੇ ਪੰਜਾਬ ਅਤੇ ਯੂ.ਟੀ. ਮੁਲਾਜ਼ਮ ਸੰਘਰਸ ਮੋਰਚੇ ਦੇ ਬੈਨਰ ਹੇਠ 7 ਮਾਰਚ ਨੂੰ ਪਟਿਆਲਾ ਸ਼ਹਿਰ ਵਿਚ ਹੋਣ ਜਾ ਰਹੀ ਵਿਸ਼ਾਲ ਮੁਲਾਜ਼ਮ ਰੈਲੀ ਵਿਚ ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸਦੇ ਤਹਿਤ ਮੁਲਾਜ਼ਮਾਂ ਦੀ ਵੱਡੇ ਪੱਧਰ ਤੇ ਸ਼ਮੂਲੀਅਤ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ। ਗੁਰਜੀਤ ਘੱਗਾ ਤੇ ਹਰਦੀਪ ਟੋਡਰਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿਚ ਮੁਲਾਜ਼ਮ ਵਰਗ ਦੀਆਂ ਮੰਗਾਂ ਨੂੰ ਲਗਾਤਾਰ ਨੁਕਰੇ ਲਗਾ ਕੇ ਰੱਖਣ ਦੀ ਨੀਤੀ ਅਪਣਾਈ ਹੋਈ ਹੈ।

ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾ ਮੌਜੂਦਾ ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਤੇ ਘਰ-ਘਰ ਵਿਚ ਨੌਕਰੀ ਦਿੱਤੀ ਜਾਵੇਗੀ ਅਤੇ ਆਪਣੇ ਚੋਣ ਮੈਨੀਫੈਸਟੋ ਵਿਚ ਮਾਨ ਭੱਤੇ ਵਾਲੇ, ਕੱਚੇ ਅਤੇ ਠੇਕੇ 'ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇਗਾ। ਸਰਕਾਰ ਉਸ ਵਾਅਦੇ ਤੋਂ ਮੁਕਰੀ ਹੈ, ਉਥੇ ਹੀ ਪੱਕੇ ਮੁਲਾਜ਼ਮਾਂ ਨੂੰ ਮਿਲਣ ਵਾਲੇ ਮਹਿੰਗਾਈ ਭੱਤੇ ਜਾਰੀ ਕਰਨ ,1 ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਪੂਰਾਣੀ ਪੈਨਸ਼ਨ ਬਹਾਲ ਕਰਨ ਅਤੇ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਤੋਂ ਵੀ ਲਗਾਤਾਰ ਪਿਛੇ ਹੱਟ ਰਹੀ ਹੈ । ਇਸ ਮੌਕੇ ਸਤਪਾਲ ਸਮਾਨਵੀ,ਹਰਵਿੰਦਰ ਬੈਲੂਮਾਜਰਾ,ਰੈਣੂ,ਹਰਬੰਸ ਕੌਰ,ਕਰਮਜੀਤ ਕੌਰ,ਕਸ਼ਮੀਰੋ ਅਤੇ ਬਲਵਿੰਦਰ ਕੌਰ ਆਦਿ ਵੀ ਹਾਜ਼ਰ ਸਨ।

Gurminder Singh

This news is Content Editor Gurminder Singh