ਐੱਨ. ਐੱਚ. ਐੱਮ. ਇੰਪਲਾਈਜ਼ ਯੂਨੀਅਨ ਦਾ ਵਫਦ ਓ. ਐੱਸ. ਡੀ. ਮੁੱਖ ਮੰਤਰੀ ਪੰਜਾਬ ਨੂੰ ਮਿਲਿਆ

Monday, Nov 05, 2018 - 02:54 PM (IST)

ਐੱਨ. ਐੱਚ. ਐੱਮ. ਇੰਪਲਾਈਜ਼ ਯੂਨੀਅਨ ਦਾ ਵਫਦ ਓ. ਐੱਸ. ਡੀ. ਮੁੱਖ ਮੰਤਰੀ ਪੰਜਾਬ ਨੂੰ ਮਿਲਿਆ

ਫਤਿਹਗੜ੍ਹ ਸਾਹਿਬ (ਜਗਦੇਵ)-ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਆਪਣੀਆਂ ਹੱਕੀ ਮੰਗਾਂ ਦੇ ਸਬੰਧ ’ਚ ਐੱਨ.ਐੱਚ. ਐੱਮ. ਇੰਪਲਾਈਜ਼ ਯੂਨੀਅਨ, ਪੰਜਾਬ ਦੀ ਇਕ ਅਹਿਮ ਮੀਟਿੰਗ ਸੂਬਾ ਸਕੱਤਰ ਪ੍ਰਦੇਸ਼ ਕਾਂਗਰਸ ਰਣਜੀਤ ਸਿੰਘ ਤਰਖਾਣ ਮਾਜਰਾ ਦੀ ਅਗਵਾਈ ’ਚ ਮਾਣਯੋਗ ਮੁੱਖ ਮੰਤਰੀ ਪੰਜਾਬ ਦੇ ਓ. ਐੱਸ. ਡੀ. ਸ੍ਰ. ਜਗਦੀਪ ਸਿੰਘ ਸਿੱਧੂ ਨਾਲ ਮੁੱਖ ਮੰਤਰੀ ਰਿਹਾਇਸ਼ ਚੰਡੀਗਡ਼੍ਹ ਈ। ਸੂਬਾ ਸਕੱਤਰ ਪ੍ਰਦੇਸ਼ ਕਾਂਗਰਸ ਰਣਜੀਤ ਸਿੰਘ ਤਰਖਾਣ ਮਾਜਰਾ ਦੀ ਅਗਵਾਈ ’ਚ ਗਏ ਵਫਦ ਦੀਆਂ ਹੱਕੀ ਮੰਗਾਂ ਦਾ ਮੰਗ ਪੱਤਰ ਮਾਣਯੋਗ ਮੁੱਖ ਮੰਤਰੀ ਪੰਜਾਬ ਨੂੰ ਜਗਦੀਪ ਸਿੰਘ ਸਿੱਧੂ ਓ. ਐੱਸ. ਡੀ. ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਗਿਆ। ਇਸ ਮੌਕੇ ਐੱਚ. ਐੱਮ. ਇੰਪਲਾਈਜ਼ ਯੂਨੀਅਨ ਦੇ ਸੂਬਾ ਪ੍ਰਧਾਨ ਅਮਰਜੀਤ ਸਿੰਘ ਪਟਿਆਲਾ, ਜਨਰਲ ਸਕੱਤਰ ਡਾ. ਵਿਸ਼ਵਜੀਤ ਸਿੰਘ ਖੰਡਾ, ਸੂਬਾ ਮੀਤ ਪ੍ਰਧਾਨ ਕਿਰਨਜੀਤ ਕੌਰ ਮੋਹਾਲੀ ਅਤੇ ਸੂਬਾ ਪ੍ਰੈੱਸ ਸਕੱਤਰ ਹਰਪਾਲ ਸਿੰਘ ਸੋਢੀ ਨੇ ਸਾਂਝੇ ਰੂਪ ’ਚ ਸਿੱਧੂ ਨੂੰ ਦੱਸਿਆ ਕਿ ਉਹ ਨੈਸ਼ਨਲ ਹੈਲਥ ਮਿਸ਼ਨ ਅਧੀਨ ਸਿਹਤ ਵਿਭਾਗ ’ਚ ਪਿਛਲੇ ਕਈ ਸਾਲਾਂ ਤੋਂ ਬਹੁਤ ਹੀ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰਦੇ ਆ ਰਹੇ ਹਨ ਜਿਨ੍ਹਾਂ ਨਾਲ ਪਰਿਵਾਰਾਂ ਦਾ ਗੁਜ਼ਾਰਾ ਚਲਾਉਣਾ ਬਹੁਤ ਮੁਸ਼ਕਿਲ ਹੈ। ਵਫਦ ਨੇ ਦੱਸਿਆ ਕਿ ਗੁਆਂਢੀ ਰਾਜ ਹਰਿਆਣਾ ਵੱਲੋਂ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਆ ਰਹੇ ਸਾਰੇ ਕਰਮਚਾਰੀਆਂ ਨੂੰ 1 ਜਨਵਰੀ 2018 ਤੋਂ ਸਰਵਿਸ ਬਾਏ ਲਾਅਜ਼ ਬਣਾ ਕੇ ਪੂਰੀਆਂ ਤਨਖਾਹਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਆਗੂਆਂ ਨੇ ਮੰਗ ਕੀਤੀ ਕਿ ਹਰਿਆਣਾਂ ਰਾਜ ਦੀ ਤਰ੍ਹਾਂ ਪੰਜਾਬ ’ਚ ਵੀ ਫੌਰੀ ਤੌਰ ’ਤੇ ਸਰਵਿਸ ਬਾਏ ਲਾਅਜ਼ ਬਣਾ ਕੇ ਬਰਾਬਰ ਕੰਮ, ਬਰਾਬਰ ਤਨਖਾਹ ਜਾਰੀ ਕੀਤੀ ਜਾਵੇ। ਆਗੂਆਂ ਨੇ ਮੈਮੋਰੰਡਮ ਦਿੰਦੇ ਹੋਏ ਕਿਹਾ ਕਿ ਜਲਦੀ ਤੋਂ ਜਲਦੀ ਐੱਨ. ਐੱਚ. ਐੱਮ. ਕਰਮਚਾਰੀਆਂ ਦੀਆਂ ਮੰਗਾਂ ਨੂੰ ਕੈਬਨਿਟ ’ਚ ਲਿਆ ਕੇ ਜਲਦੀ ਅਮਲੀ ਜਾਮਾ ਪਹਿਨਾਉਣ। ਲੰਬਾ ਸਮਾਂ ਚੱਲੀ ਇਸ ਗੱਲਬਾਤ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਦੇ ਓ. ਐੱਸ. ਡੀ. ਜਗਦੀਪ ਸਿੰਘ ਸਿੱਧੂ ਨੇ ਕਿਹਾ ਕਿ ਉਹ ਜਲਦੀ ਤੋਂ ਜਲਦੀ ਐੱਨ. ਐੱਚ. ਐੱਮ. ਇੰਪਲਾਈਜ਼ ਯੂਨੀਅਨ ਦੀਆਂ ਮੰਗਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਿਆਨ ’ਚ ਲਿਆਉਣਗੇ। ਸਿੱਧੂ ਨੇ ਮੈਮੋਰੰਡਮ ਤੇ ਫੌਰੀ ਗੌਰ ਕਰਦਿਆਂ ਸਤੀਸ਼ ਚੰਦਰਾ ਆਈ. ਏ. ਐੱਸ., ਵਧੀਕ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਨਾਲ ਯੂਨੀਅਨ ਦੀ ਇਕ ਮੀਟਿੰਗ ਤੈਅ ਕਰਵਾਈ। ਇਸ ਮੀਟਿੰਗ ’ਚ ਯੂਨੀਅਨ ਦੇ ਸੂਬਾ ਕਮੇਟੀ ਆਗੂਆਂ ਨੂੰ ਸਤੀਸ਼ ਚੰਦਰਾ ਨੂੰ ਆਪਣੀਆਂ ਮੁਸ਼ਕਲਾਂ ਬਾਰੇ ਦੱਸਿਆ।


Related News