ਲੋਕਾਂ ਦੀਆਂ ਧਾਰਮਕ ਭਾਵਨਾਵਾਂ ਨੂੰ ਭਡ਼ਕਾ ਕੇ ਪੰਜਾਬ ਦਾ ਅਮਨ ਭੰਗ ਕਰਨਾ ਚਾਹੁੰਦਾ ਹੈ ਅਕਾਲੀ ਦਲ : ਲਚਕਾਣੀ
Monday, Nov 05, 2018 - 02:07 PM (IST)
ਪਟਿਆਲਾ (ਇੰਦਰ ਖਰੋਡ਼)-ਸੀਨੀਅਰ ਕਾਂਗਰਸੀ ਆਗੂ ਤੇ ਦਲਿਤ ਨੇਤਾ ਕਰਮਜੀਤ ਲਚਕਾਣੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ’ਤੇ ਦੋਸ਼ ਲਾਇਆ ਹੈ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਹੀਂ ਲੋਕਾਂ ਦੀਆਂ ਧਾਰਮਕ ਭਾਵਨਾਵਾਂ ਨੂੰ ਭਡ਼ਕਾ ਕੇ ਸੂਬੇ ਦੀ ਅਮਨ-ਸ਼ਾਂਤੀ ਨੂੰ ਅੱਗ ਲਾਉਣਾ ਚਾਹੁੰਦੇ ਹਨ ਤਾਂ ਕਿ ਆਪਣੇ ਸੌਡ਼ੇ ਰਾਜਸੀ ਹਿਤਾਂ ਦੀ ਉਹ ਪੂਰਤੀ ਕਰ ਸਕਣ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਰਗੀਆਂ ਪੰਥਕ ਸੰਸਥਾਵਾਂ ਦੀ ਕੀਤੀ ਗਈ ਦੁਰਵਰਤੋਂ ਕਾਰਨ ਲੋਕਾਂ ਵੱਲੋਂ ਬਾਦਲਾਂ ਦੇ ਕੀਤੇ ਜਾ ਰਹੇ ਸਮਾਜਕ ਬਾਈਕਾਟ ਕਾਰਨ ਉਨ੍ਹਾਂ ਨੂੰ ਹੁਣ ਕੋਈ ਏਜੰਡਾ ਨਹੀਂ ਲੱਭ ਰਿਹਾ। ਉਹ 1980 ਵਾਂਗ ਮੁਡ਼ ਪੰਜਾਬ ਦੇ ਅਮਨ ਨੂੰ ਲਾਂਬੂ ਲਾਉਣ ਦੇ ਰਾਹ ਤੁਰ ਪਏ ਹਨ। ਇਸ ਮੌਕੇ ਕਾਂਗਰਸੀ ਆਗੂ ਗੁਰਦੀਪ ਸਿੰਘ ਲੰਗ, ਨਾਇਬ ਸਿੰਘ ਤੇ ਸਵਰਨ ਸਿੰਘ ਆਦਿ ਹਾਜ਼ਰ ਸਨ।
