ਕਾਂਗਰਸ ਦੀਆਂ ਨੀਤੀਆਂ ਤੋਂ ਲੋਕ ਖੁਸ਼ : ਹੁਲਕਾਂ, ਰਿੰਪਾ
Monday, Nov 12, 2018 - 03:47 PM (IST)
ਪਟਿਆਲਾ (ਗੁਰਪਾਲ)-ਪੰਜਾਬ ਵਿਚ ਕਾਂਗਰਸ ਪਾਰਟੀ ਨੂੰ ਸੱਤਾ ਹਾਸਲ ਕੀਤਿਆਂ ਅਜੇ 2 ਸਾਲ ਵੀ ਪੂਰੇ ਨਹੀਂ ਹੋਏ। ਚੋਣਾਂ ਸਮੇਂ ਸੂਬੇ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਲੋਕਾਂ ਨਾਲ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਗਏ ਸਨ, ਨੂੰ ਹੌਲੀ-ਹੌਲੀ ਪੂਰਾ ਕੀਤਾ ਜਾ ਰਿਹਾ ਹੈ। ਲੋਕ ਕਾਂਗਰਸ ਸਰਕਾਰ ਅਤੇ ਕੈਪਟਨ ਅਮਰਿੰਦਰ ਸਿੰਘ ਦੀਆਂ ਨੀਤੀਆਂ ਤੋਂ ਖੁਸ਼ ਹਨ। 2019 ਦੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ। ਇਹ ਪ੍ਰਗਟਾਵਾ ਜ਼ਿਲਾ ਜਨਰਲ ਸਕੱਤਰ ਖਜ਼ਾਨ ਸਿੰਘ ਹੁਲਕਾਂ ਤੇ ਰਿੰਪਾ ਰਾਮਨਗਰ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜੋ ਸਹੂਲਤਾਂ ਵਸਨੀਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ, ਉਨ੍ਹਾਂ ਤੋਂ ਉਹ ਬਹੁਤ ਖੁਸ਼ ਹਨ। ਰਾਜਪੁਰਾ ਹਲਕੇ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੱਲੋਂ ਜੋ ਵਿਕਾਸ ਇਲਾਕੇ ਵਿਚ ਕਰਵਾਏ ਜਾ ਰਹੇ ਹਨ, ਨੂੰ ਦੇਖ ਕੇ ਹੀ ਆਉਣ ਵਾਲੀਆਂ ਲੋਕ ਸਭਾ ਚੋਣਾਂ ’ਚ ਵੋਟਾਂ ਕਾਂਗਰਸ ਨੂੰ ਪਾ ਕੇ ਭਾਰੀ ਬਹੁਮਤ ਨਾਲ ਜਿਤਾਉਣਗੇ। ਕਾਂਗਰਸੀ ਆਗੂਆਂ ਨੇ ਕਿਹਾ ਕਿ ਗੱਠਜੋਡ਼ ਪਾਰਟੀ ਦਾ ਪੰਜਾਬ ਦੇ ਲੋਕਾਂ ਨੇ ਵਿਧਾਨ ਸਭਾ ਚੋਣਾਂ ਦੌਰਾਨ ਬਿਸਤਰਾ ਗੋਲ ਕਰ ਦਿੱਤਾ ਹੈ।