ਪੰਜਾਬ ’ਚ ਅਕਾਲੀ ਦਲ ਤੇ ‘ਆਪ’ ਦਾ ਭਵਿੱਖ ਪੂਰੀ ਤਰ੍ਹਾਂ ਖਤਮ : ਸਮਸ਼ਪੁਰ

Monday, Nov 12, 2018 - 01:43 PM (IST)

ਪੰਜਾਬ ’ਚ ਅਕਾਲੀ ਦਲ ਤੇ ‘ਆਪ’ ਦਾ ਭਵਿੱਖ ਪੂਰੀ ਤਰ੍ਹਾਂ ਖਤਮ : ਸਮਸ਼ਪੁਰ

ਪਟਿਆਲਾ (ਜੋਸਨ, ਕੁਲਦੀਪ)-ਕਾਂਗਰਸ ਪਾਰਟੀ ਦੇ ਸਕੱਤਰ ਤੇ ਸੀਨੀਅਰ ਕਾਂਗਰਸੀ ਨੇਤਾ ਬਲਿਹਾਰ ਸਿੰਘ ਸਮਸ਼ਪੁਰ ਨੇ ਕਿਹਾ ਹੈ ਕਿ ਹੁਣ ਪੰਜਾਬ ਵਿਚ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦਾ ਭਵਿੱਖ ਪੂਰੀ ਤਰ੍ਹਾਂ ਖਤਮ ਹੋ ਗਿਆ ਹੈ। ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੀ ਜਿੱਤ ਪ੍ਰਾਪਤ ਕਰ ਕੇ ਕੇਂਦਰ ਵਿਚ ਆਪਣੀ ਸਰਕਾਰ ਬਣਾਏਗੀ। ਸ. ਸਮਸ਼ਪੁਰ ਇਥੇ ਇਕ ਸਮਾਗਮ ਵਿਚ ਬੋਲ ਰਹੇ ਸਨ। ਉਨ੍ਹਾਂ ਦੀ ਸੁਪਤਨੀ ਤੇ ਜ਼ਿਲਾ ਪ੍ਰੀਸ਼ਦ ਮੈਂਬਰ ਨਵਦੀਪ ਕੌਰ ਸਮੇਤ ਹੋਰ ਵੀ ਨੇਤਾ ਹਾਜ਼ਰ ਸਨ। ਬਲਿਹਾਰ ਸਮਸ਼ਪੁਰ ਨੇ ਕਿਹਾ ਕਿ ਕਾਂਗਰਸ ਸਰਕਾਰ ਕਿਸਾਨਾਂ ਦੀ ਮਸੀਹਾ ਸਰਕਾਰ ਸਾਬਤ ਹੋਈ ਹੈ। ਕੈਪਟਨ ਅਮਰਿੰਦਰ ਸਿੰਘ ਪਹਿਲੇ ਮੁੱਖ ਮੰਤਰੀ ਹਨ, ਜਿਨ੍ਹਾਂ ਨੇ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਹੈ। ਅਸੀਂ ਹਮੇਸ਼ਾ ਹਰ ਵਰਗ ਦਾ ਭਲਾ ਸੋਚਿਆ ਹੈ ਤੇ ਸੋਚਦੇ ਰਹਾਂਗੇ। ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਦੇ ਨੌਜਵਾਨਾਂ ਨੂੰ ਸਮਾਰਟ ਫੋਨ ਵੀ ਦਿੱਤੇ ਜਾ ਰਹੇ ਹਨ।


Related News