ਸਰਕਾਰ ਬਰਗਾਡ਼ੀ ਕਾਂਡ ਨੂੰ ਲੈ ਕੇ ਸਿਆਸੀ ਰੋਟੀਆਂ ਸੇਕਣੀਆਂ ਬੰਦ ਕਰੇ : ਅਬਲੋਵਾਲ

Monday, Nov 12, 2018 - 11:55 AM (IST)

ਸਰਕਾਰ ਬਰਗਾਡ਼ੀ ਕਾਂਡ ਨੂੰ ਲੈ ਕੇ ਸਿਆਸੀ ਰੋਟੀਆਂ ਸੇਕਣੀਆਂ ਬੰਦ ਕਰੇ : ਅਬਲੋਵਾਲ

ਪਟਿਆਲਾ (ਜੋਸਨ)-ਸੀਨੀਅਰ ਅਕਾਲੀ ਨੇਤਾ ਸੁਰਜੀਤ ਸਿੰਘ ਅਬਲੋਵਾਲ ਨੇ ਕਿਹਾ ਕਾਂਗਰਸ ਸਰਕਾਰ ਬਰਗਾਡ਼ੀ ਕਾਂਡ ਨੂੰ ਲੈ ਕੇ ਸਿਆਸੀ ਰੋਟੀਆਂ ਸੇਕਣੀਆਂ ਬੰਦ ਕਰੇ। ਜਨਤਾ ਨੂੰ ਸੱਚ ਦਿਖਾਉਣ ਦੀ ਜੁਅਰਤ ਕਰੇ। ਉਹ ਅੱਜ ਇਥੇ ਇਕ ਸਮਾਗਮ ਦੌਰਾਨ ਗੱਲਬਾਤ ਕਰ ਰਹੇ ਸਨ। ਉਨ੍ਹਾਂ ਆਖਿਆ ਕਿ ਕਾਂਗਰਸ ਸਰਕਾਰ ਇਕ ਜਾਅਲੀ ਕਮਿਸ਼ਨ ਦੀ ਜ਼ਰੀਏ ਪੰਜਾਬ ਦੀ ਜਨਤਾ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਅਸਲੀਅਤ ਇਹ ਹੈ ਕਿ ਉਕਤ ਕਮਿਸ਼ਨ ਕਾਂਗਰਸ ਦੀ ਕਠਪੁਤਲੀ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਹੀ ਪੰਥਕ ਪਾਰਟੀ ਹੋਣ ਦਾ ਰੋਲ ਅਦਾ ਕੀਤਾ ਹੈ ਤੇ ਕਰਦੀ ਰਹੇਗੀ। ਅਬਲੋਵਾਲ ਨੇ ਕਿਹਾ ਕਿ ਆਕਲੀ ਦਲ ਨੇ ਹਮੇਸ਼ਾ ਹੀ ਪੰਜਾਬ ਤੇ ਪੰਜਾਬੀਅਤ ਦਾ ਭਲਾ ਸੋਚਿਆ ਹੈ। ਅਕਾਲੀ ਦਲ ਲੋਕਾਂ ਦੇ ਹਿਤਾਂ ’ਤੇ ਡਟ ਕੇ ਪਹਿਰਾ ਦੇਵੇਗਾ। ਲੋਕਾਂ ਦੇ ਵਾਅਦੇ ਪੂਰੇ ਕਰਵਾਉਣ ਲਈ ਡਟ ਕੇ ਲਡ਼ਾਈ ਲਡ਼ੇਗਾ। ਇਸ ਸਮੇਂ ਪਟਿਆਲਾ ਵੈੈੱਲਫੇਅਰ ਸੋਸਾਇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਕੰਗ, ਜਸਪਾਲ ਸਿੰਘ ਬਿੱਟੂ ਚੱਠਾ, ਪਰਮਜੀਤ ਸਿੰਘ ਪੰਮਾ, ਮਾਲਵਿੰਦਰ ਸਿੰਘ ਝਿੱਲ, ਹਰਵਿੰਦਰ ਸਿੰਘ ਬੱਬੂ, ਰਾਜਿੰਦਰ ਸਿੰਘ ਵਿਰਕ, ਜਸਪਾਲ ਸਿੰਘ ਕਲਿਆਣ ਸਾਬਕਾ ਚੇਅਰਮੈਨ, ਭੁਪਿੰਦਰ ਸਿੰਘ ਡਕਾਲਾ, ਚੇਅਰਮੈਨ ਬਲਵਿੰਦਰ ਸਿੰਘ ਬਰਸਟ ਤੇ ਹੋਰ ਨੇਤਾ ਵੀ ਹਾਜ਼ਰ ਸਨ।


Related News