ਸ਼ਹੀਦੀ ਜੋਡ਼ ਮੇਲ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਫਤਿਹਗਡ਼੍ਹ ਸਾਹਿਬ ਆਉਣੇ ਸ਼ੁਰੂ

Monday, Dec 03, 2018 - 04:16 PM (IST)

ਸ਼ਹੀਦੀ ਜੋਡ਼ ਮੇਲ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਫਤਿਹਗਡ਼੍ਹ ਸਾਹਿਬ ਆਉਣੇ ਸ਼ੁਰੂ

ਫਤਿਹਗੜ੍ਹ ਸਾਹਿਬ (ਜਗਦੇਵ)- ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂੋਰਵਾਰ ਸਿੰਘ, ਬਾਬਾ ਫਤਿਹ ਸਿੰਘ ਤੇ ਜਗਤ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਸ਼ਹਾਦਤ ’ਚ ਵੱਖੋ-ਵੱਖ ਪਿੰਡਾਂ, ਸ਼ਹਿਰਾਂ ਤੇ ਜ਼ਿਲਿਆਂ ਤੋਂ ਫਤਿਹਗਡ਼੍ਹ ਸਾਹਿਬ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਗੁਰਦੁਆਰਾ ਸ੍ਰੀ ਫਤਿਹਗਡ਼੍ਹ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਮਹਾਨ ਨਗਰ ਕੀਰਤਨ ਪਹੁੰਚਣੇ ਆਰੰਭ ਹੋ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਤੇ ਗੁਰਦੁਆਰਾ ਸ੍ਰੀ ਫਤਿਹਗਡ਼੍ਹ ਸਾਹਿਬ ਦੇ ਮੈਨੇਜਰ ਨੱਥਾ ਸਿੰਘ ਨੇ ਦੱਸਿਆ ਕਿ ਦਸੰਬਰ ਮਹੀਨੇ ਦੇ ਸਾਰੇ ਦਿਨ ਵੱਖੋ-ਵੱਖ ਥਾਵਾਂ ਤੋਂ ਨਗਰ ਕੀਰਤਨ ਆਰੰਭ ਹੋ ਕੇ ਗੁਰਦੁਆਰਾ ਸ੍ਰੀ ਫਤਿਹਗਡ਼੍ਹ ਸਾਹਿਬ ਵਿਖੇ ਆ ਕੇ ਸਮਾਪਤ ਹੁੰਦੇ ਹਨ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਛੋਟੇ ਸਾਹਿਬਜ਼ਾਦਿਆਂ ਦੀ ਯਾਦ ’ਚ ਇਸ ਵਾਰ ਸਾਲਾਨਾ ਸ਼ਹੀਦੀ ਜੋਡ਼ ਮੇਲ 26 ਦਸੰਬਰ ਤੋਂ 28 ਦਸੰਬਰ ਤੱਕ ਮਨਾਇਆ ਜਾਵੇਗਾ ਤੇ ਇਸ ਸ਼ਹੀਦੀ ਜੋਡ਼ ਮੇਲ ’ਚ ਦੇਸ਼ਾਂ-ਵਿਦੇਸ਼ਾਂ ਤੋਂ ਸੰਗਤਾਂ ਛੋਟੇ ਸਾਹਿਬਜ਼ਾਦਿਆਂ ਨੂੰ ਆਪਣੀ ਸ਼ਰਧਾ ਤੇ ਸਤਿਕਾਰ ਭੇਟ ਕਰਨ ਆਉਂਦੀਆਂ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਹੀਦੀ ਜੋਡ਼ ਮੇਲ ਦੀਆਂ ਤਿਆਰੀਆਂ ਨੂੰ ਲੈ ਕੇ ਪੂਰੀ ਰੂਪ ਰੇਖਾ ਉਲੀਕੀ ਗਈ ਹੈ ਤੇ ਸਾਲਾਨਾ ਸ਼ਹੀਦੀ ਜੋਡ਼ ਮੇਲ ਦੀਆਂ ਤਿਆਰੀਆਂ ਵੱਡੇ ਪੱਧਰ ’ਤੇ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸ਼ਹੀਦੀ ਜੋਡ਼ ਮੇਲ ਦੌਰਾਨ ਲੱਖਾਂ ਦੀ ਗਿਣਤੀ ’ਚ ਪਹੁੰਚਣ ਵਾਲੀ ਸੰਗਤ ਦੀ ਆਮਦ ਨੂੰ ਮੁੱਖ ਰੱਖਦਿਆਂ ਰਿਹਾਇਸ਼ ਦੇ ਵੀ ਉਚਿਤ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਸੰਗਤ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਪੇਸ਼ ਨਾ ਆ ਸਕੇ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਗੁਰਦੁਆਰਾ ਸਾਹਿਬ ਦੀ ਸਮੁੱਚੀ ਇਮਾਰਤ ਨੂੰ ਪੇਂਟ ਕੀਤਾ ਜਾ ਰਿਹਾ ਹੈ ਤੇ ਚਹੁੰ ਤਰਫੋਂ ਵਧੀਆ ਦਿਖ ਦੇਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨਾਲ ਹੀ ਦੱਸਿਆ ਕਿ ਸ਼ਹੀਦੀ ਜੋਡ਼ ਮੇਲ ਮੌਕੇ ਗੁਰਦੁਆਰਾ ਸਾਹਿਬ ਦੀ ਲਾਇੰਟਿੰਗ, ਡੈਕੋਰੇਸ਼ਨ, ਸ਼ਾਮਿਆਨੇ, ਟੈਂਟ, ਸਾਊਂਡ ਆਦਿ ਲਈ ਟੈਂਡਰ ਦੇਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਬ-ਕਮੇਟੀ ਦੀ ਮੀਟਿੰਗ ਗੁਰਦੁਆਰਾ ਸ੍ਰੀ ਫਤਿਹਗਡ਼੍ਹ ਸਾਹਿਬ ਮਿਤੀ 5 ਦਸੰਬਰ ਨੂੰ ਸਵੇਰੇ 10 ਵਜੇ ਰੱਖੀ ਗਈ ਹੈ, ਜਿਸ ’ਚ ਟੈਂਡਰ ਖੋਲ੍ਹੇ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਸ੍ਰੀ ਫਤਿਹਗਡ਼੍ਹ ਸਾਹਿਬ ਦੇ ਐਡੀ. ਮੈਨੇਜਰ ਰਾਜਿੰਦਰ ਸਿੰਘ ਟੌਹਡ਼ਾ, ਮੀਤ ਮੈਨੇਜਰ ਕਰਮਜੀਤ ਸਿੰਘ, ਰਿਕਾਰਡ ਕੀਪਰ ਹਰਜੀਤ ਸਿੰਘ, ਗੁਰਮੁਖ ਸਿੰਘ ਖਜ਼ਾਨਚੀ, ਮੇਜਰ ਸਿੰਘ ਐੱਸ. ਕੇ, ਇੰਦਰਜੀਤ ਸਿਘ ਬੇਦੀ, ਅਵਤਾਰ ਸਿੰਘ ਫੌਜੀ ਇੰਚਾਰਜ ਮਹਿਮਾਨ ਘਰ, ਸਰਬਜੀਤ ਸਿੰਘ ਲੰਗਰ ਇੰਚਾਰਜ ਵੀ ਹਾਜ਼ਰ ਸਨ।


Related News